14.45C Vancouver
ADS

Jul 24, 2024 4:33 PM - Connect Newsroom

ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਕੋਰ ਕਮੇਟੀ ਨੂੰ ਭੰਗ ਕੀਤੇ ਜਾਣ ’ਤੇ ਬੀਬੀ ਜਾਗੀਰ ਕੌਰ ਨੇ ਸਾਧਿਆ ਨਿਸ਼ਾਨਾ

Share On
bibi-jagir-kaur-took-aim-at-sukhbir-singh-badals-dissolution-of-the-core-committee-of-the-party
Bibi Jagir Kaur said that Sukhbir Badal considers himself supreme from the beginning, when he is alive, he dissolves committees, when he is alive, he creates new ones and when he is alive, he expels someone from the party.(Photo: Facebook/Bibi Jagir Kaur)

ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੀ ਦਿੱਗਜ ਆਗੂ ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਵਲੋਂ ਪਾਰਟੀ ਦੀ ਕੋਰ ਕਮੇਟੀ ਨੂੰ ਭੰਗ ਕੀਤੇ ਜਾਣ ’ਤੇ ਉਨ੍ਹਾਂ ’ਤੇ ਨਿਸ਼ਾਨਾ ਸਾਧਿਆ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਸੁਖਬੀਰ ਬਾਦਲ ਸ਼ੁਰੂ ਤੋਂ ਹੀ ਖੁਦ ਨੂੰ ਸਰਵਉੱਚ ਸਮਝਦੇ ਹਨ, ਜਦੋਂ ਜੀਅ ਕਰਦਾ ਹੈ ਉਹ ਕਮੇਟੀਆਂ ਭੰਗ ਕਰ ਦਿੰਦੇ ਨੇ, ਜਦੋਂ ਜੀਅ ਕਰਦਾ ਹੈ ਨਵੀਆਂ ਬਣਾ ਲੈਂਦੇ ਨੇ ਤੇ ਜਦੋਂ ਜੀਅ ਕਰਦਾ ਹੈ ਕਿਸੇ ਨੂੰ ਪਾਰਟੀ ਵਿਚੋਂ ਕੱਢ ਦਿੰਦੇ ਨੇ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਸੁਖਬੀਰ ਬਾਦਲ ਪਾਰਟੀ ਨੂੰ ਆਪਣੀ ਕੰਪਨੀ ਤੇ ਖੁਦ ਨੂੰ ਸੀਈਓ ਅਤੇ ਬਾਕੀ ਸਾਰੇ ਮੈਂਬਰਾਂ ਨੂੰ ਪਾਰਟੀ ਦੇ ਸ਼ੇਅਰ ਹੋਲਡਰ ਸਮਝਦੇ ਹਨ। ਉਨ੍ਹਾਂ ਕਿਹਾ ਕਿ ਬਾਦਲ ਨੂੰ ਅਕਾਲੀ ਦਲ ਦੀ ਕੋਈ ਚਿੰਤਾ ਨਹੀਂ ਸਗੋਂ ਇਹ ਚਿੰਤਾ ਕੌਮ ਅਤੇ ਪੰਜਾਬ ਦੇ ਲੋਕਾਂ ਨੂੰ ਹੈ ਜਿਨ੍ਹਾਂ ਨੂੰ ਪਾਰਟੀ ਦੀ ਲੋੜ ਹੈ।

ਉੱਥੇ ਹੀ ਬਾਗੀ ਧੜੇ ਵਲੋਂ ਅਕਾਲੀ ਸੁਧਾਰ ਲਹਿਰ ਦੇ ਕਨਵੀਨਰ ਬਣਾਏ ਗਏ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਤਿਆਗ ਦੀ ਭਾਵਨਾ ਦਿਖਾਉਣ ਬਜਾਏ ਕੋਰ ਕਮੇਟੀ ਭੰਗ ਕਰ ਕੇ ਇੱਕ ਹੋਰ ਤਾਨਾਸ਼ਾਹੀ ਰੁਖ਼ ਦਿਖਾਇਆ ਹੈ।

ਗੌਰਤਲਬ ਹੈ ਕਿ ਸੁਖਬੀਰ ਬਾਦਲ ਨੇ ਬੀਤੇ ਦਿਨ ਅਚਾਨਕ ਕੋਰ ਕਮੇਟੀ ਭੰਗ ਕਰ ਦਿੱਤੀ ਸੀ, ਇਸ ਵਿਚ ਬਾਗੀ ਧੜੇ ਦੇ ਕਈ ਵੱਡੇ ਆਗੂ ਜਿਵੇਂ ਕਿ ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਮਲੂਕਾ ਸ਼ਾਮਲ ਸਨ।

Latest news

single-vehicle-collision-leads-to-drug-trafficking-investigation
Punjabi

ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਕੀਤੀ ਮਦਦ

ਵੈਨਕੂਵਰ ਆਈਲੈਂਡ ਦੇ ਕੋਲਵੁੱਡ ਸ਼ਹਿਰ ਵਿਚ ਬੀਤੀ ਰਾਤ ਇੱਕ ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਮਦਦ ਕੀਤੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਰਾਤ ਲਗਭਗ ਪੌਣੇ 9 ਵਜੇ ਆਈਲੈਂਡ ਹਾਈਵੇਅ ਅਤੇ ਵੇਲ ਰੋਡ ਦੇ ਇੰਟਰਸੈਕਸ਼ਨ ਨੇੜੇ ਇੱਕ ਪਿਕਅੱਪ ਟਰੱਕ ਦੇ ਟੈਲੀਫੋਨ ਦੇ ਖੰਭੇ ਨਾਲ ਟਕਰਾਉਣ ਦੀ ਰਿਪੋਰਟ ਮਿਲੀ।
carney-speaks-with-mexican-president-sheinbaum-on-trade-cusma-and-wildfire-cooperation
Punjabi

ਪੀ.ਐਮ.ਕਾਰਨੀ ਅਤੇ ਮੈਕਸੀਕੋ ਦੀ ਰਾਸ਼ਟਰਪਤੀ ਵਿਚਾਲੇ ਵਪਾਰ ਤੇ CUSMA ਨੂੰ ਲੈ ਕੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨਾਲ ਫ਼ੋਨ 'ਤੇ ਅਹਿਮ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਆਪਸੀ ਵਪਾਰ ਸਬੰਧਾਂ ਅਤੇ ਉੱਤਰੀ ਅਮਰੀਕਾ ਵਪਾਰ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਚਰਚਾ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਕੈਨੇਡਾ ਦੇ ਜੰਗਲਾਂ ਵਿਚ ਲੱਗੀ ਅੱਗ 'ਤੇ ਕਾਬੂ ਪਾਉਣ ਲਈ 400 ਤੋਂ ਵੱਧ ਅੱਗ ਬੁਝਾਉਣ ਵਾਲੇ ਅਤੇ ਸਪੋਰਟ ਸਟਾਫ਼ ਭੇਜਣ ਲਈ ਰਾਸ਼ਟਰਪਤੀ ਸ਼ੀਨਬੌਮ ਦਾ ਤਹਿ ਦਿਲੋਂ ਧੰਨਵਾਦ ਕੀਤਾ।
advance-voting-for-3-federal-by-elections-begins-friday-in-canada
Punjabi

ਕੈਨੇਡਾ ਦੀਆਂ 3 ਫੈਡਰਲ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ

ਕੈਨੇਡਾ ਵਿਚ ਤਿੰਨ ਫ਼ੈਡਰਲ ਹਲਕਿਆਂ ਦੀਆਂ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਲੈਕਸ਼ਨਜ਼ ਕੈਨੇਡਾ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਵੋਟਿੰਗ ਪ੍ਰਕਿਰਿਆ ਸੋਮਵਾਰ ਤੱਕ ਲਗਾਤਾਰ ਚਾਰ ਦਿਨ ਸਵੇਰੇ 9:00 ਵਜੇ ਤੋਂ ਰਾਤ 9:00 ਵਜੇ ਤੱਕ ਚੱਲੇਗੀ।
43-dead-16-rescued-after-boat-capsizes-in-nigeria
Punjabi

ਸੋਕੋਟੋ ਵਿੱਚ ਕਿਸ਼ਤੀ ਪਲਟਣ ਨਾਲ 43 ਮੌਤਾਂ, 16 ਲੋਕ ਬਚਾਏ ਗਏ

ਨਾਈਜੀਰੀਆ ਦੇ ਉੱਤਰ-ਪੱਛਮ ਵਿੱਚ ਪੈਂਦੇ ਸੋਕੋਟੋ ਸੂਬੇ ਵਿੱਚ ਇੱਕ ਸਮਰੱਥਾ ਤੋਂ ਵੱਧ ਭਰੀ ਕਿਸ਼ਤੀ ਪਲਟਣ ਕਾਰਨ ਲਗਭਗ 40 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਤੇ ਵਸਨੀਕਾਂ ਮੁਤਾਬਕ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਰਾਸ਼ਟਰੀ ਅੰਦਰੂਨੀ ਜਲ ਮਾਰਗ ਅਥਾਰਟੀ ਦੇ ਖੇਤਰੀ ਅਧਿਕਾਰੀ ਅਬਦੁਲਕਾਦਿਰ ਯੂਸਫ਼ ਨੇ ਦੱਸਿਆ ਕਿ ਲਗਭਗ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।
garbage-dumping-videos-go-viral-in-abbotsford-police-launch-investigation
Punjabi

ਐਬਟਸਫੋਰਡ ਵਿੱਚ ਕੂੜਾ ਸੁੱਟਣ ਦੀਆਂ ਵੀਡੀਓਜ਼ ਵਾਇਰਲ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਐਬਟਸਫੋਰਡ ਵਿਚ ਜਲਮਾਰਗ ਅਤੇ ਸਥਾਨਕ ਪਾਰਕ ਵਿਚ ਕੂੜਾ ਸੁੱਟਣ ਦੀਆਂ ਦੋ ਵੱਖ-ਵੱਖ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਦੋਵੇਂ ਮਾਮਲੇ ਜੁਲਾਈ ਦੇ ਅਖੀਰ ਦੇ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿਚੋਂ ਇੱਕ ਵੀਡੀਓ ਵਿਚ ਮਹਿਲਾ ਮਿੱਲ ਲੇਕ ਪਾਰਕ ਵਿਖੇ ਅਤੇ ਦੂਜੀ ਵੀਡੀਓ ਵਿਚ ਬਲੂਜੇ ਐਲੀਮੈਂਟਰੀ ਸਕੂਲ ਨੇੜੇ ਕੂੜਾ ਸੁੱਟਦੀ ਦਿਖਾਈ ਦੇ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link