13.75C Vancouver
ADS

Nov 5, 2020 5:34 PM -

ਬਾਈਡਨ ਕੈਂਪੇਨ ਨੇ ਸਾਥ ਦੇ ਰਹੇ ਲੋਕਾਂ ਨੂੰ ਸਬਰ ਬਣਾ ਕੇ ਰੱਖਣ ਨੂੰ ਕਿਹਾ; ਜੌਰਜੀਆ 'ਚ ਜਿੱਤ ਦਾ ਜਤਾਇਆ ਭਰੋਸਾ

Share On
biden-campaign-urges-supporters-stay-patient-confident-of-winning-georgia
Democratic presidential candidate former Vice President Joe Biden and his wife Jill Biden wave to supporters, Tuesday, Nov. 3, 2020, in Wilmington, Del. (AP Photo/Andrew Harnik)

ਅੱਜ ਜੋ ਬਾਈਡਨ ਕੈਂਪੇਨ ਨੇ ਭਰੋਸਾ ਜਤਾਇਆ ਹੈ ਕਿ ਜੌਰਜੀਆ 'ਚ ਫਸਵੀਂ ਟੱਕਰ 'ਚ ਬਾਈਡਨ ਨੂੰ ਜਿੱਤ ਹਾਸਿਲ ਹੋਵੇਗੀ।

ਕੈਂਪੇਨ ਦਾ ਕਹਿਣਾ ਹੈ ਕਿ ਵੋਟ ਕਾਉਂਟਿੰਗ ਜਾਰੀ ਹੈ ਤੇ ਉਹ ਸੱਪੋਰਟ ਕਰ ਰਹੇ ਲੋਕਾਂ ਨੂੰ ਸਬਰ ਅਤੇ ਸ਼ਾਂਤੀ ਬਣਾ ਕੇ ਰੱਖਣ ਨੂੰ ਕਹਿ ਰਹੇ ਹਨ।

ਬਾਈਡਨ ਦੀ ਕੈਂਪੇਨ ਮੈਨੇਜਰ ਜੈਨ ਓ'ਮੈਲੇ ਡਿਲਨ ਨੇ ਵੀਰਵਾਰ ਸਵੇਰੇ ਕਿਹਾ ਕਿ ਅੱਜ ਦੀ ਕਹਾਣੀ ਬੇਹੱਦ ਪਾਜ਼ਿਟਿਵ ਰਹਿਣ ਵਾਲੀ ਹੈ।

ਉਨ੍ਹਾਂ ਨੇ ਲੋਕਾਂ ਨੂੰ ਸਾਵਧਾਨ ਕੀਤਾ ਕਿ ਕਾਉਂਟਿੰਗ ਅਜੇ ਜਾਰੀ ਹੈ, ਅਤੇ ਇਸ ਨੂੰ ਜਾਰੀ ਰਹਿਣ ਦੇਣ ਅਤੇ ਸਹੀ ਤਰੀਕੇ ਨਾਲ ਪੂਰਾ ਹੋਣ ਦੇਣ ਦੀ ਲੋੜ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਰਾਸ਼ਟਰਪਤੀ ਡੌਨਲਡ ਟ੍ਰੰਪ ਦੀ ਕੈਂਪੇਨ ਕੁਝ ਸੂਬਿਆਂ 'ਚ ਕਾਉਂਟਿੰਗ 'ਚ ਵਿਘਨ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਅਤੇ ਵਿਸਕਾਂਸਿਨ 'ਚ ਮੁੜ ਤੋਂ ਕਾਉਂਟਿੰਗ ਦੀ ਮੰਗ ਕੀਤੀ ਗਈ ਹੈ, ਪਰ ਇਹ ਸਭ ਫੇਲ ਹੋਣ ਵਾਲੀਆਂ ਨੀਤੀਆਂ ਹਨ।

ਉਨ੍ਹਾਂ ਕਿਹਾ ਕਿ ਚੋਣ ਨਤੀਜਿਆਂ 'ਚ ਅੜਿੱਕੇ ਅਤੇ ਇਸ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਹੋ ਰਹੀ ਹੈ।

ਅਮਰੀਕਾ 'ਚ ਮੰਗਲਵਾਰ ਨੂੰ ਹੋਈਆਂ ਰਾਸ਼ਟਰਪਤੀ ਚੋਣਾਂ ਤੋਂ ਬਾਅਦ, ਹੁਣ ਤੱਕ ਜੇਤੂ ਦਾ ਪਤਾ ਨਹੀਂ ਲਗ ਸਕਿਆ ਹੈ।

ਰਿਪਬਲਿਕਨ ਡੌਨਲਡ ਟ੍ਰੰਪ ਅਤੇ ਡੈਮੋਕ੍ਰੈਟ ਜੋ ਬਾਈਡਨ, ਫ਼ਿਲਹਾਲ 270 ਦੇ ਜੇਤੂ ਅੰਕੜੇ ਤੱਕ ਪਹੁੰਚਣ ਵਿੱਚ ਕਾਮਯਾਬ ਨਹੀਂ ਹੋ ਸਕੇ ਹਨ।

ਹਾਲਾਂਕਿ ਕੱਲ ਮਿਸ਼ੀਗਨ ਅਤੇ ਵਿਸਕਾਂਸਿਨ 'ਚ ਜੇਤੂ ਪ੍ਰੋਜੈਕਟ ਹੋ ਚੁੱਕੇ ਜੋ ਬਾਈਡਨ, 264 ਇਲੈਕਟੋਰਲ ਕਾਲਿਜ ਵੋਟਸ ਤੱਕ ਪਹੁੰਚ ਗਏ ਹਨ।

ਟ੍ਰੰਪ ਦੇ ਖਾਤੇ 'ਚ 214 ਇਲੈਕਟੋਰਲ ਵੋਟਸ ਹਨ।

Latest news

canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
over-19-000-sign-petition-urging-oilers-to-reverse-alex-formenton-signing
Punjabi

ਫੋਰਮੈਂਟਨ ਦੀ ਸਾਈਨਿੰਗ ਖ਼ਿਲਾਫ਼ ਆਇਲਰਜ਼ ਦੀ ਪਟੀਸ਼ਨ ’ਤੇ 19,000 ਤੋਂ ਵੱਧ ਦਸਤਖ਼ਤ

ਐਡਮਿੰਟਨ ਆਇਲਰਜ਼ ਵੱਲੋਂ ਖਿਡਾਰੀ ਐਲੈਕਸ ਫੋਰਮੈਂਟਨ ਨੂੰ ਟੀਮ ਵਿੱਚ ਸ਼ਾਮਲ ਕਰਨ ਦੇ ਫੈਸਲੇ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਇੱਕ ਆਨਲਾਈਨ ਪਟੀਸ਼ਨ 'ਤੇ ਸ਼ੁੱਕਰਵਾਰ ਸਵੇਰ ਤੱਕ 19,000 ਤੋਂ ਵੱਧ ਲੋਕਾਂ ਨੇ ਆਪਣੇ ਦਸਤਖ਼ਤ ਕਰ ਦਿੱਤੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link