12.08C Vancouver
ADS

Jan 20, 2021 1:31 AM -

ਡੈਲਾਵੇਅਰ 'ਚ ਸੰਬੋਧਨ ਦੌਰਾਨ ਬਾਈਡਨ ਹੋਏ ਭਾਵੁਕ; ਕੱਲ ਰਾਸ਼ਟਰਪਤੀ ਵਜੋਂ ਚੁੱਕਣਗੇ ਸਹੁੰ

Share On
biden-choked-with-emotion-before-leaving-for-washington
President-elect Joe Biden speaks during an event at The Queen theater, Thursday, Jan. 14, 2021, in Wilmington. (AP Photo/Matt Slocum)

ਅਮਰੀਕਾ ਦੇ ਪ੍ਰੈਜ਼ੀਡੈਂਟ ਇਲੈਕਟ ਜੋ ਬਾਈਡਨ ਅੱਜ ਵਾਸ਼ਿੰਗਟਨ ਪਹੁੰਚ ਗਏ ਹਨ।

ਸਥਾਨਿਕ ਸਮੇਂ ਅਨੁਸਾਰ ਦੁਪਹਿਰ ਕਰੀਬ 3 ਵਜੇ ਉਨ੍ਹਾਂ ਦਾ ਹਵਾਈ ਜਹਾਜ਼ 'ਜਾਇੰਟ ਬੇਸ ਐਂਡ੍ਰਿਊਸ' 'ਚ ਉੱਤਰਿਆ।

ਉਹ ਅੱਜ ਲਿੰਕਨ ਮੈਮੋਰੀਅਲ ਤੋਂ ਦੇਸ਼ ਨੂੰ ਸੰਬੋਧਨ ਵੀ ਕਰਨਗੇ।

ਉਨ੍ਹਾਂ ਕੱਲ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣੀ ਹੈ।

ਇਸ ਦੇ ਚਲਦਿਆਂ ਵਾਸ਼ਿੰਗਟਨ 'ਚ ਸੁਰੱਖਿਆ ਦੇ ਪ੍ਰਬੰਧ ਵੀ ਤੇਜ ਕੀਤੇ ਜਾ ਰਹੇ ਹਨ।

ਅੱਜ ਵਾਸ਼ਿੰਗਟਨ ਲਈ ਰਵਾਨਾ ਹੋਣ ਤੋਂ ਪਹਿਲਾਂ ਬਾਈਡਨ ਨੇ ਡੈਲਾਵੇਅਰ, ਵਿਲਮਿੰਗਟਨ 'ਚ ਲੋਕਾਂ ਨੂੰ ਸੰਬੋਧਨ ਕੀਤਾ।

ਸੰਬੋਧਨ ਦੌਰਾਨ ਉਹ ਬੇਹੱਦ ਭਾਵੁਕ ਹੋ ਗਏ ਅਤੇ ਉਨ੍ਹਾਂ ਦੀਆਂ ਅੱਖਾਂ ਛਲਕ ਗਈਆਂ।

ਉਨ੍ਹਾਂ ਕਿਹਾ ਕਿ ਉਹ ਡੈਲਾਵੇਅਰ ਦਾ ਪੁੱਤਰ ਹੋਣ 'ਤੇ ਮਾਣ ਮਹਿਸੂਸ ਕਰਦੇ ਹਨ।

ਦਫ਼ਤਰ ਛੱਡਣ ਤੋਂ ਪਹਿਲਾਂ ਟ੍ਰੰਪ ਨੇ ਆਖਰੀ ਵਾਰ ਕੀਤਾ ਦੇਸ਼ ਨੂੰ ਸੰਬੋਧਨ

ਅਮਰੀਕੀ ਰਾਸ਼ਟਰਪਤੀ ਡੌਨਲਡ ਟ੍ਰੰਪ ਦੇ ਹੁਣ ਦਫ਼ਤਰ 'ਚ ਕੁਝ ਹੀ ਘੰਟੇ ਬਾਕੀ ਹਨ।

ਦਫ਼ਤਰ ਛੱਡਣ ਤੋਂ ਪਹਿਲਾਂ ਅੱਜ ਟ੍ਰੰਪ ਨੇ ਦੇਸ਼ ਨੂੰ ਸੰਬੋਧਨ ਕੀਤਾ।

ਇਸ ਦੌਰਾਨ ਉਨ੍ਹਾਂ ਕਰੀਬ 20ਮਿੰਟ ਤੱਕ ਗੱਲਬਾਤ ਕੀਤੀ।

ਕਈ ਸੋਸ਼ਲ ਮੀਡੀਆ ਪਲੈਟਫਾਰਮਸ ਤੋਂ ਹਟਾਏ ਜਾ ਚੁੱਕੇ ਟ੍ਰੰਪ ਨੇ ਯੂਟਿਊਬ 'ਤੇ ਆਪਣਾ ਸੁਨੇਹਾ ਸਾਂਝਾ ਕੀਤਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕਾਰਜਕਾਲ ਕਾਮਯਾਬੀਆਂ ਅਤੇ ਉਪਲਬਧੀਆਂ ਭਰਿਆ ਰਿਹਾ।

ਯਾਦ ਰਹੇ ਟ੍ਰੰਪ ਦੇ ਦਫ਼ਤਰ 'ਚ ਆਖਰੀ ਦਿਨ ਦੌਰਾਨ ਅਮਰੀਕਾ ਨੇ ਕੋਵਿਡ-19 ਸੰਬੰਧੀ, ਇੱਕ ਮੰਦਭਾਗਾ ਅੰਕੜਾ ਪਾਰ ਕਰ ਲਿਆ ਹੈ।

ਅਮਰੀਕਾ 'ਚ ਕੋਵਿਡ-19 ਕਾਰਨ ਜਾਨ ਗਵਾਉਣ ਵਾਲੇ ਲੋਕਾਂ ਦੀ ਗਿਣਤੀ 400,000 ਦੇ ਪਾਰ ਪਹੁੰਚ ਗਈ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link