19.53C Vancouver
ADS

Dec 12, 2024 2:29 PM - The Associated Press

ਜੋ ਬਾਈਡਨ ਨੇ ਅਹੁਦਾ ਛੱਡਣ ਤੋਂ ਪਹਿਲਾਂ ਇੱਕ ਦਿਨ ਵਿਚ ਸਭ ਤੋਂ ਵੱਡੀ ਸਜ਼ਾ ਕੀਤੀ ਮਾਫੀ

Share On
biden-commutes-roughly-1-500-sentences-and-pardons-39-people-in-biggest-single-day-act-of-clemency
It's the largest single-day act of clemency in modern history. (Photo: The Canadian Press)

ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ ਅਹੁਦਾ ਛੱਡਣ ਤੋਂ ਪਹਿਲਾਂ ਇੱਕ ਦਿਨ ਵਿਚ ਸਭ ਤੋਂ ਵੱਡੀ ਸਜ਼ਾ ਮਾਫੀ ਕੀਤੀ ਹੈ। ਬਾਈਡਨ ਨੇ ਕੋਰੋਨਾ ਵਾਇਰਸ ਦੌਰਾਨ ਜੇਲ੍ਹ ਤੋਂ ਛੱਡੇ ਗਏ ਅਤੇ ਘਰਾਂ ਵਿਚ ਨਜ਼ਰਬੰਦ ਰੱਖੇ ਗਏ ਕਰੀਬ 1,500 ਲੋਕਾਂ ਅਤੇ ਗੈਰ ਹਿੰਸਕ ਅਪਰਾਧਾਂ ਲਈ ਦੋਸ਼ੀ ਠਹਿਰਾਏ ਗਏ 39 ਅਮਰੀਕੀਆਂ ਦੀ ਸਜ਼ਾ ਨੂੰ ਮਾਫ਼ ਕਰ ਦਿੱਤਾ ਹੈ, ਇਹ ਅਮਰੀਕਾ ਦੇ ਆਧੁਨਿਕ ਇਤਿਹਾਸ ਵਿਚ ਇੱਕ ਦਿਨ ਵਿਚ ਸਭ ਤੋਂ ਵੱਡੀ ਸਜ਼ਾ ਮਾਫ਼ੀ ਹੈ।

ਬਾਈਡਨ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਸਜ਼ਾ ਮਾਫੀ ਕਰਨਗੇ। ਇਸ ਤੋਂ ਪਹਿਲਾਂ 2017 ਵਿਚ ਬਰਾਕ ਓਬਾਮਾ ਨੇ ਰਾਸ਼ਟਰਪਤੀ ਅਹੁਦਾ ਛੱਡਣ ਤੋਂ ਪਹਿਲਾਂ ਇੱਕ ਦਿਨ ਵਿਚ 330 ਲੋਕਾਂ ਨੂੰ ਸਜ਼ਾ ਮਾਫ਼ੀ ਦਿੱਤੀ ਸੀ। ਬਾਈਡਨ ਨੇ ਇੱਕ ਬਿਆਨ ਵਿਚ ਕਿਹਾ ਕਿ ਅਮਰੀਕਾ ਸੰਭਾਵਨਾਵਾਂ ਅਤੇ ਦੂਜੇ ਮੌਕਿਆਂ ਦੇ ਵਾਅਦੇ 'ਤੇ ਬਣਿਆ ਸੀ। ਰਾਸ਼ਟਰਪਤੀ ਹੋਣ ਦੇ ਨਾਤੇ ਮੈਨੂੰ ਉਨ੍ਹਾਂ ਲੋਕਾਂ 'ਤੇ ਦਇਆ ਕਰਨ ਦਾ ਸੁਭਾਗ ਮਿਲਿਆ ਹੈ ਜਿਨ੍ਹਾਂ ਨੇ ਪਛਤਾਵਾ ਅਤੇ ਨਵੀਂ ਜ਼ਿੰਦਗੀ ਸ਼ੁਰੂ ਕਰਨ ਦੀ ਇੱਛਾ ਦਿਖਾਈ ਹੈ।

ਗੌਰਤਲਬ ਹੈ ਕਿ ਬਾਈਡਨ ਵਲੋਂ ਆਪਣੇ ਬੇਟੇ ਹੰਟਰ ਨੂੰ ਮਾਫੀ ਦਿੱਤੇ ਜਾਣ ਮਗਰੋਂ ਉਨ੍ਹਾਂ 'ਤੇ ਹੋਰ ਲੋਕਾਂ ਨੂੰ ਵੀ ਮਾਫੀ ਦਿੱਤੇ ਜਾਣ ਦਾ ਦਬਾਅ ਸੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link