13.75C Vancouver
ADS

Nov 4, 2020 9:39 PM -

ਬਾਈਡਨ ਨੂੰ ਵਿਸਕਾਂਸਿਨ 'ਚ ਜੇਤੂ ਐਲਾਨਿਆ; ਟ੍ਰੰਪ ਕੈਂਪੇਨ ਨੇ ਰੀਕਾਉਂਟ ਲਈ ਖਿੱਚੀ ਤਿਆਰੀ

Share On
biden-declared-winner-in-wisconsin-trumps-campaign-has-requested-a-recount
People look at the South Lawn of the White House, Monday, Nov. 2, 2020, in Washington, the day before the U.S. election. THE CANADIAN PRESS/AP-Jacquelyn Martin

ਅਮਰੀਕਾ ਦੀ ਰਾਸ਼ਟਰਪਤੀ ਚੋਣ ਵਿੱਚ ਵਿਸਕਾਂਸਿਨ 'ਚ ਡੈਮੋਕ੍ਰੈਟਿਕ ਉਮੀਦਵਾਰ ਜੋ ਬਾਈਡਨ ਨੂੰ ਜਿੱਤ ਹਾਸਿਲ ਹੋਈ ਪ੍ਰੋਜੈਕਟ ਕੀਤੀ ਗਈ ਹੈ।

ਐਸੋਸੀਏਟਿਡ ਪ੍ਰੈਸ ਵੱਲੋਂ ਇਹ ਪ੍ਰੋਜੈਕਸ਼ਨ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਜੋ ਬਾਈਡਨ ਰਾਸ਼ਟਰਪਤੀ ਬਣਨ ਦੇ ਲਈ ਜ਼ਰੂਰੀ 270 ਇਲੈਕਟੋਰਲ ਵੋਟਸ ਦੇ ਇੱਕ ਕਦਮ ਹੋਰ ਨੇੜੇ ਪਹੁੰਚ ਗਏ ਹਨ।

ਹਾਲਾਂਕਿ ਦੂਜੇ ਪਾਸੇ ਅਮਰੀਕੀ ਰਾਸ਼ਟਰਪਤੀ ਡੌਨਲਡ ਟ੍ਰੰਪ ਦੇ ਕੈਂਪੇਨ ਮੈਨੇਜਰ, ਬਿਲ ਸਟੈਪੀਅਨ ਨੇ ਕਿਹਾ ਹੈ ਕਿ ਰਾਸ਼ਟਰਪਤੀ ਦਾ ਪਲੈਨ ਹੈ ਕਿ ਜਲਦੀ ਤੋਂ ਜਲਦੀ, ਵਿਸਕਾਂਸਿਨ ਦੇ ਸੂਬੇ 'ਚ ਰੀਕਾਉਂਟ ਦੀ ਬੇਨਤੀ ਕੀਤੀ ਜਾਵੇ।

ਜੇਕਰ ਵਿਸਕਾਂਸਿਨ 'ਚ ਜਿੱਤ-ਹਾਰ ਦਾ ਫਰਕ 1 ਪਰਸੈਂਟੇਜ ਪਾਇੰਟ ਦਾ ਹੋਵੇ, ਤਾਂ ਪਿੱਛੜਦੇ ਕੈਂਡੀਡੇਟ ਵੱਲੋਂ ਰੀਕਾਉਂਟ ਲਈ ਕਿਹਾ ਜਾ ਸਕਦਾ ਹੈ।

ਸਟੈਪੀਅਨ ਨੇ ਇੱਕ ਬਿਆਨ 'ਚ ਕਿਹਾ, "ਰਾਸ਼ਟਰਪਤੀ ਦੀ ਇਹ ਰੀਕਾਉਂਟ ਕਰਨ ਦੀ ਬੇਨਤੀ ਲਈ ਐਲੀਜੀਬਿਲਿਟੀ ਬਣਦੀ ਹੈ, ਅਤੇ ਇਸਲਈ ਤੁਰੰਤ ਅਜਿਹਾ ਕਰਨ ਦੀ ਤਿਆਰੀ ਹੈ।"

ਹਾਲਾਂਕਿ ਵਿਸਕਾਂਸਿਨ ਇਲੈਕਸ਼ਨ ਕਮਿਸ਼ਨ ਤੋਂ ਮੇਗਨ ਵੌਲਫ ਨੇ ਸਥਿਤੀ ਸਪਸ਼ਟ ਕਰਦਿਆਂ ਕਿਹਾ ਹੈ ਕਿ ਬੀਤੇ ਕੱਲ ਸੂਬੇ ਅਤੇ ਦੇਸ਼ 'ਚ ਚੋਣਾਂ ਸਹੀ ਤਰੀਕੇ ਨਾਲ ਸੰਪੰਨ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਵੋਟਿੰਗ ਪ੍ਰੀਕਿਰਿਆ 'ਤੇ ਸਵਾਲ ਨਹੀਂ ਚੁੱਕੇ ਜਾ ਸਕਦੇ।

ਉਨ੍ਹਾਂ ਜ਼ੋਰ ਦਿੱਤਾ ਕਿ ਚੋਣ ਪ੍ਰੀਕਿਰਿਆ ਦਾ ਹਰ ਕਦਮ ਲੋਕਾਂ ਦੇ ਸਾਹਮਣੇ ਹੈ।

ਉਨ੍ਹਾਂ ਕਿਹਾ ਕਿ ਹਰ ਵੈਲਿਡ ਬੈਲੇਟ ਦੀ ਸਹੀ ਗਿਣਤੀ ਲਈ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ।

ਯਾਦ ਰਹੇ ਵਿਸਕਾਂਸਿਨ ਤੋਂ ਇਲਾਵਾ ਮਿਸ਼ੀਗਨ ਅਤੇ ਪੈਨਸਿਲਵੇਨੀਆ 'ਚ ਵੋਟਾਂ ਦੀ ਸਥਿਤੀ ਸਪਸ਼ਟ ਨਹੀਂ ਹੋ ਪਾਈ ਹੈ।

ਫ਼ਿਲਹਾਲ 270 ਇਲੈਕਟੋਰਲ ਵੋਟਸ ਦੀ ਦੌੜ 'ਚ ਬਾਈਡਨ ਨੂੰ 247 ਅਤੇ ਟ੍ਰੰਪ ਨੂੰ 213 'ਤੇ ਟਿਕਿਆ ਦੱਸਿਆ ਗਿਆ ਹੈ।

Latest news

canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
over-19-000-sign-petition-urging-oilers-to-reverse-alex-formenton-signing
Punjabi

ਫੋਰਮੈਂਟਨ ਦੀ ਸਾਈਨਿੰਗ ਖ਼ਿਲਾਫ਼ ਆਇਲਰਜ਼ ਦੀ ਪਟੀਸ਼ਨ ’ਤੇ 19,000 ਤੋਂ ਵੱਧ ਦਸਤਖ਼ਤ

ਐਡਮਿੰਟਨ ਆਇਲਰਜ਼ ਵੱਲੋਂ ਖਿਡਾਰੀ ਐਲੈਕਸ ਫੋਰਮੈਂਟਨ ਨੂੰ ਟੀਮ ਵਿੱਚ ਸ਼ਾਮਲ ਕਰਨ ਦੇ ਫੈਸਲੇ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਇੱਕ ਆਨਲਾਈਨ ਪਟੀਸ਼ਨ 'ਤੇ ਸ਼ੁੱਕਰਵਾਰ ਸਵੇਰ ਤੱਕ 19,000 ਤੋਂ ਵੱਧ ਲੋਕਾਂ ਨੇ ਆਪਣੇ ਦਸਤਖ਼ਤ ਕਰ ਦਿੱਤੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link