19.47C Vancouver
ADS

Jan 18, 2021 4:25 PM -

ਦਸਤਾਵੇਜ਼ਾਂ ਮੁਤਾਬਕ ਬਾਇਡਨ ਦੀ ਦਫ਼ਤਰ ਵਿੱਚ ਪਹਿਲੇ ਦਿਨ ਕੀਸਟੋਨ ਐਕਸ.ਐਲ. ਪਾਈਪਲਾਈਨ ਨੂੰ ਰੱਦ ਕਰਨ ਦੀ ਯੋਜਨਾ

Share On
biden-indicates-plans-to-cancel-keystone-xl-pipeline-permit-on-1st-day-in-office-documents-show
Pipe for the Trans Mountain pipeline is unloaded in Edson, Alta. on Tuesday June 18, 2019. THE CANADIAN PRESS/Jason Franson

ਅਮਰੀਕਾ ਦੇ ਰਾਸ਼ਟਰਪਤੀ ਚੁਣੇ ਗਏ ਜੋ ਬਾਇਡਨ ਨੇ ਦਫਤਰ ਵਿੱਚ ਆਪਣੇ ਪਹਿਲੇ ਦਿਨ ਕਾਰਜਕਾਰੀ ਕਾਰਵਾਈ ਦੌਰਾਨ ਕੀਸਟੋਨ ਐਕਸ.ਐਲ. ਪਾਈਪਲਾਈਨ ਪਰਮਿਟ ਨੂੰ ਰੱਦ ਕਰਨ ਦੀਆਂ ਯੋਜਨਾਵਾਂ ਦਾ ਸੰਕੇਤ ਦਿੱਤਾ ਹੈ।

ਬਾਇਡਨ ਤਬਦੀਲੀ ਟੀਮ ਵੱਲੋਂ ਜਾਰੀ ਕੀਤੇ ਗਏ ਇਕ ਦਸਤਾਵੇਜ਼ ਵਿੱਚ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਦਸਤਾਵੇਜ਼ ਸੁਝਾਅ ਦਿੰਦੇ ਹਨ ਕਿ ਕੈਨੇਡਾ ਪਾਈਪਲਾਈਨ ਦੇ ਵਿਸਥਾਰ ਪ੍ਰਾਜੈਕਟ ਦੇ ਫ਼ਾਇਦਿਆਂ ਬਾਰੇ ਆਉਣ ਵਾਲੇ ਬਾਇਡਨ ਪ੍ਰਸ਼ਾਸਨ ਨੂੰ ਰਾਜ਼ੀ ਨਹੀਂ ਕਰ ਸਕਿਆ ਹੈ।

ਬਾਇਡਨ ਦੀ ਟੀਮ ਨੇ ਆਉਣ ਵਾਲੇ ਦਿਨਾਂ ਵਿੱਚ ਰਾਸ਼ਟਰਪਤੀ ਵਜੋਂ ਪਹਿਲੇ ਕੁਝ ਦਿਨਾਂ ਦੌਰਾਨ ਕਾਰਜਕਾਰੀ ਆਦੇਸ਼ਾਂ ਉਤੇ ਦਸਤਖ਼ਤ ਕਰਨ ਦੀ ਯੋਜਨਾ ਦਾ ਐਲਾਨ ਕੀਤਾ ਹੈ ਜਿਨ੍ਹਾਂ ਵਿੱਚੋਂ ਪਾਈਪਲਾਈਨ ਨੂੰ ਰੱਦ ਕਰਨ ਦੀ ਯੋਜਨਾ ਵੀ ਸ਼ਾਮਲ ਹੋਵੇਗੀ।

ਇਸ ਸੰਬੰਧ ਵਿਚ ਜਿੱਥੇ ਫਿਲਹਾਲ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੋਈ ਬਿਆਨ ਨਹੀਂ ਦਿੱਤਾ ਉੱਥੇ ਹੀ ਇਸ ਫੈਸਲੇ ਨੂੰ ਲੈ ਕੇ ਐਲਬਰਟਾ ਅਤੇ ਸਸਕੈਚਵਨ ਵੱਲੋਂ ਨਾਰਾਜ਼ਗੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।

ਐਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਸੂਬਾ ਇਸ ਪ੍ਰਾਜੈਕਟ ਨੂੰ ਸੁਰੱਖਿਅਤ ਰੱਖਣ ਵਾਸਤੇ ਸਾਰੇ ਕਾਨੂੰਨੀ ਰਾਹ ਅਪਨਾਉਣ ਲਈ ਤਿਆਰ ਹੈ।

ਸਸਕੈਚਵਨ ਦੇ ਪ੍ਰੀਮੀਅਰ ਸਕੌਟ ਮੋ ਵੱਲੋਂ ਪ੍ਰਧਾਨ ਮੰਤਰੀ ਟਰੂਡੋ ਨੂੰ ਜੋ ਬਾਇਡਨ ਨਾਲ ਮੁਲਾਕਾਤ ਕਰ ਉਨ੍ਹਾਂ ਦਾ ਮਨ ਬਦਲਣ ਦੀ ਕੋਸ਼ਿਸ਼ ਕਰਨ ਦੀ ਦਰਖ਼ਾਸਤ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਲਗਭਗ 200 ਕਿਲੋਮੀਟਰ ਦੀ ਪਾਈਪ ਪਹਿਲਾਂ ਹੀ ਸਥਾਪਿਤ ਕਰ ਦਿੱਤੀ ਗਈ ਹੈ, ਜਿਸ ਵਿੱਚ ਕੈਨੇਡਾ-ਅਮਰੀਕਾ ਦੀ ਸਰਹੱਦ ਵੀ ਸ਼ਾਮਲ ਹੈ ਅਤੇ ਐਲਬਰਟਾ ਅਤੇ ਅਮਰੀਕਾ ਦੇ ਕਈ ਪੰਪ ਸਟੇਸ਼ਨਾਂ 'ਤੇ ਨਿਰਮਾਣ ਸ਼ੁਰੂ ਹੋ ਗਿਆ ਹੈ।

ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਪਾਈਪਲਾਈਨ ਨੂੰ ਰੱਦ ਕਰਨ ਦੇ ਫੈਸਲੇ ਤੋਂ ਬਾਅਦ, ਟਰੰਪ ਪ੍ਰਸ਼ਾਸਨ ਨੇ 2019 ਵਿੱਚ ਪਾਈਪਲਾਈਨ ਨੂੰ ਮਨਜ਼ੂਰੀ ਦੇ ਦਿੱਤੀ ਸੀ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link