14.26C Vancouver
ADS

May 19, 2022 3:32 PM -

ਨਾਟੋ ਤੇ ਰੂਸ 'ਤੇ ਚਰਚਾ ਲਈ ਸਵੀਡਨ, ਫਿਨਲੈਂਡ ਦੇ ਲੀਡਰਾਂ ਨੂੰ ਮਿਲੇ ਬਾਈਡੇਨ

Share On
biden-meets-sweden-finland-leaders-to-talk-nato-russia
Biden meets Sweden, Finland leaders

ਰਾਸ਼ਟਰਪਤੀ ਜੋਅ ਬਾਈਡੇਨ ਨੇ ਵੀਰਵਾਰ ਨੂੰ ਸਵੀਡਨ ਅਤੇ ਫਿਨਲੈਂਡ ਦੇ ਲੀਡਰਾਂ ਨਾਲ ਵ੍ਹਾਈਟ ਹਾਊਸ ਵਿਚ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਯੂਕਰੇਨ 'ਤੇ ਰੂਸ ਦੇ ਹਮਲੇ ਦੇ ਜਵਾਬ ਵਿਚ ਸਵੀਡਨ ਤੇ ਫਿਨਲੈਂਡ ਵੱਲੋਂ ਨਾਟੋ ਵਿਚ ਸ਼ਾਮਲ ਹੋਣ ਦੇ ਫੈਸਲੇ ਦੀ ਸ਼ਲਾਘਾ ਕੀਤੀ।

ਬਾਈਡੇਨ ਨੇ ਸਵੀਡਨ ਦੀ ਪ੍ਰਧਾਨ ਮੰਤਰੀ ਮੈਗਡਾਲੇਨਾ ਐਂਡਰਸਨ ਤੇ ਫਿਨਲੈਂਡ ਦੇ ਰਾਸ਼ਟਰਪਤੀ ਸੌਲੀ ਨੀਨੀਸਟੋ ਦਾ ਵ੍ਹਾਈਟ ਹਾਊਸ ਵਿਖੇ ਸੁਆਗਤ ਕੀਤਾ। ਦੋਵੇਂ ਲੀਡਰ ਬਾਈਡੇਨ ਨੂੰ ਨਾਟੋ 'ਤੇ ਗੱਲਬਾਤ ਦੇ ਨਾਲ-ਨਾਲ ਯੂਰਪੀ ਸਕਿਓਰਿਟੀ ਦੀਆਂ ਚਿੰਤਾਵਾਂ 'ਤੇ ਜ਼ਾਹਰ ਕਰਨ ਲਈ ਮਿਲੇ।

ਬਾਈਡੇਨ ਨੇ ਦੋਹਾਂ ਲੀਡਰਾਂ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਹਾਈ ਨਾਰਥ ਵਿਚ ਦੋ ਨਵੇਂ ਨਾਟੋ ਮੈਂਬਰ ਮਿਲਣ ਨਾਲ ਸਾਡੇ ਗੱਠਜੋੜ ਦੀ ਸਕਿਓਰਿਟੀ ਵਿਚ ਵਾਧਾ ਹੋਵੇਗਾ। ਦੱਸ ਦੇਈਏ ਕਿ ਨਾਟੋ ਦੇ ਆਰਟੀਕਲ 5 ਅਨੁਸਾਰ, ਉਸ ਦੇ ਕਿਸੇ ਵੀ ਮੈਂਬਰ 'ਤੇ ਕੋਈ ਵੀ ਹਮਲਾ ਉਸ ਦੇ ਸਾਰੇ ਮੈਂਬਰਾਂ 'ਤੇ ਹਮਲਾ ਮੰਨਿਆ ਗਿਆ ਹੈ। ਫਿਨਲੈਂਡ ਅਤੇ ਸਵੀਡਨ ਨੂੰ ਨਾਟੋ ਦਾ ਹਿੱਸਾ ਬਣਨ ਮਗਰੋਂ ਇਸ ਦਾ ਫਾਇਦਾ ਮਿਲੇਗਾ। ਰੂਸ ਵੱਲੋਂ 24 ਫਰਵਰੀ ਨੂੰ ਯੂਕਰੇਨ 'ਤੇ ਹਮਲਾ ਕਰਨ ਤੋਂ ਬਾਅਦ ਫਿਨਲੈਂਡ ਤੇ ਸਵੀਡਨ ਵਿਚ ਵੱਡੇ ਪੱਧਰ 'ਤੇ ਜਨਤਕ ਰਾਏ ਨੇ ਨਾਟੋ ਮੈਂਬਰਸ਼ਿਪ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਹੈ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link