16.69C Vancouver
ADS

Jan 7, 2025 3:47 PM - The Canadian Press

ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਕੀਤੀ ਤਾਰੀਫ਼

Share On
biden-praises-trudeau-as-friend-defender-of-freedom-following-resignation-news
Biden says he spoke with Trudeau on the phone Monday after the prime minister announced he would resign his post as soon as a new Liberal leader is chosen.(Photo: The Canadian Press)

ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਤਾਰੀਫ਼ ਕੀਤੀ ਹੈ। ਬਾਈਡੇਨ ਨੇ ਇੱਕ ਬਿਆਨ ਵਿਚ ਕਿਹਾ ਕਿ ਅਮਰੀਕਾ-ਕੈਨੇਡਾ ਦੇ ਰਿਸ਼ਤੇ ਟਰੂਡੋ ਦੀ ਵਜ੍ਹਾ ਨਾਲ ਹੀ ਮਜਬੂਤ ਹੋਏ ਹਨ। ਅਮਰੀਕਾ ਅਤੇ ਕੈਨੇਡਾ ਉਨ੍ਹਾਂ ਕਾਰਨ ਹੀ ਸੇਫ ਹਨ ਅਤੇ ਉਨ੍ਹਾਂ ਦੇ ਕਾਰਨ ਹੀ ਦੁਨੀਆ ਬਿਹਤਰ ਹੋਈ ਹੈ।

ਬਾਈਡੇਨ ਨੇ ਕਿਹਾ ਕਿ ਸੋਮਵਾਰ ਉਨ੍ਹਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਫੋਨ ’ਤੇ ਗੱਲਬਾਤ ਵੀ ਕੀਤੀ। ਗੌਰਤਲਬ ਹੈ ਕਿ ਟਰੂਡੋ ਨੇ 2015 ਵਿਚ ਬਰਾਕ ਓਬਾਮਾ ਦੇ ਰਾਸ਼ਟਰਪਤੀ ਕਾਰਜਕਾਲ ਦੇ ਅੰਤ ਵਿਚ ਸੱਤਾ ਸੰਭਾਲੀ ਸੀ। ਬਾਈਡੇਨ ਉਸ ਸਮੇਂ ਉਪ-ਰਾਸ਼ਟਰਪਤੀ ਸਨ। ਲਗਭਗ ਇੱਕ ਦਹਾਕੇ ਬਾਅਦ ਬਾਈਡੇਨ- ਓਵਲ ਦਫਤਰ ਦੀਆਂ ਚਾਬੀਆਂ ਆਗਾਮੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਸੌਂਪਣ ਦੀ ਤਿਆਰੀ ਕਰ ਰਹੇ ਹਨ ਅਤੇ ਟਰੂਡੋ ਪ੍ਰਧਾਨ ਮੰਤਰੀ ਦਫਤਰ ਛੱਡ ਰਹੇ ਹਨ।

ਬਾਈਡੇਨ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਤੋਂ ਲੈ ਕੇ ਜਲਵਾਯੂ ਪਰਿਵਰਤਨ ਅਤੇ ਫੈਂਟਾਨਾਇਲ ਸੰਕਟ ਤੱਕ ਅਸੀਂ ਮਿਲ ਕੇ ਮੁਸ਼ਕਲ ਮੁੱਦਿਆਂ ਨਾਲ ਨਜਿੱਠਿਆ ਹੈ। ਬਾਈਡੇਨ ਨੇ ਕਿਹਾ ਕਿ ਟਰੂਡੋ ਨੂੰ ਆਪਣਾ ਦੋਸਤ ਦੱਸਣ ’ਤੇ ਮੈਨੂੰ ਮਾਣ ਹੈ ਅਤੇ ਮੈਂ ਉਨ੍ਹਾਂ ਦੀ ਸਾਂਝੀਦਾਰੀ ਅਤੇ ਲੀਡਰਸ਼ਿਪ ਲਈ ਸਦੈਵ ਸ਼ੁਕਰਗੁਜ਼ਾਰ ਰਹਾਂਗਾ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link