15.9C Vancouver
ADS

Jun 10, 2024 3:37 PM - Connect Newsroom

ਮੋਦੀ ਕੈਬਨਿਟ ’ਚ ਲਿਆ ਗਿਆ ਵੱਡਾ ਫ਼ੈਸਲਾ, 3 ਕਰੋੜ ਪਰਿਵਾਰਾਂ ਨੂੰ ਮਿਲੇਗਾ ਘਰ

Share On
big-decision-taken-in-modi-cabinet-3-crore-families-will-get-houses
Shivraj Singh Chouhan, who has been the Chief Minister of Madhya Pradesh for 4 times, has been entrusted with the Ministry of Agriculture.(Photo: Facebook/Narendra Modi)

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਅੱਜ ਪਹਿਲੀ ਕੈਬਨਿਟ ਬੈਠਕ ਵਿਚ ਗਰੀਬਾਂ ਲਈ ਤਿੰਨ ਕਰੋੜ ਘਰ ਬਣਾਉਣ ਅਤੇ ਕਿਸਾਨ ਸਨਮਾਨ ਨਿੱਧੀ ਸਕੀਮ ਤਹਿਤ ਕਰੀਬ 20 ਹਜ਼ਾਰ ਕਰੋੜ ਰੁਪਏ ਜਾਰੀ ਕਰਨ ਦੀ ਹਰੀ ਝੰਡੀ ਦਿੱਤੀ ਗਈ। ਇਸ ਦੇ ਨਾਲ ਹੀ ਮੰਤਰੀਆਂ ਨੂੰ ਵਿਭਾਗ ਵੰਡ ਦਿੱਤੇ ਗਏ ਹਨ।

ਸ਼ਿਵਰਾਜ ਸਿੰਘ ਚੌਹਾਨ ਨੂੰ ਖੇਤੀਬਾੜੀ ਮੰਤਰਾਲਾ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜੋ ਮੱਧ ਪ੍ਰਦੇਸ਼ ਦੇ 4 ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ। ਉਥੇ ਹੀ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਬਿਜਲੀ ਮੰਤਰਾਲਾ ਹਾਊਸਿੰਗ ਅਤੇ ਸ਼ਹਿਰੀ ਮਾਮਲੇ ਮੰਤਰਾਲਾ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਹੀ ਰਹਿਣਗੇ, ਇਸ ਤੋਂ ਇਲਾਵਾ ਗ੍ਰਹਿ ਮੰਤਰੀ ਦਾ ਚਾਰਜ ਵੀ ਅਮਿਤ ਸ਼ਾਹ ਕੋਲ ਹੀ ਰਹੇਗਾ।

ਇਸੇ ਤਰ੍ਹਾਂ ਰਾਜਨਾਥ ਸਿੰਘ ਅਤੇ ਨਿਤਿਨ ਗਡਕਰੀ ਦੇ ਵਿਭਾਗ ਵੀ ਨਹੀਂ ਬਦਲੇ ਗਏ। ਹਰਦੀਪ ਸਿੰਘ ਪੁਰੀ ਦਾ ਵੀ ਮੰਤਰਾਲਾ ਬਰਕਰਾਰ ਰੱਖਿਆ ਗਿਆ ਹੈ। ਉਨ੍ਹਾਂ ਕੋਲ ਪਿਛਲੀ ਵਾਰ ਦੀ ਤਰ੍ਹਾਂ ਪੈਟਰੋਲੀਅਮ ਮੰਤਰਾਲਾ ਰਹੇਗਾ। ਉਥੇ ਹੀ, ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੂੰ ਮੋਦੀ ਕੈਬਨਿਟ ਵਿਚ ਸਿਹਤ ਮੰਤਰੀ ਵਜੋਂ ਨਿਯੁਕਤ ਕੀਤਾ ਗਿਆ ਹੈ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link