15.14C Vancouver
ADS

Aug 8, 2020 1:33 AM -

ਐਲਬਰਟਾ 'ਚ ਕੋਵਿਡ-19 ਦੇ ਮਾਮਲਿਆਂ 'ਚ ਵੱਡਾ ਵਾਧਾ, ਕੈਨੇਡਾ 'ਚ 423 ਮਾਮਲੇ ਹੋਏ ਰਿਪੋਰਟ

Share On
big-jump-in-covid-19-cases-in-alberta-423-cases-reported-in-canada
This 2020 electron microscope made available by the U.S. Centers for Disease Control and Prevention image shows the spherical coronavirus particles from the first U.S. case of COVID-19. THE CANADIAN PRESS/AP-C.S. Goldsmith, A. Tamin/ CDC via AP

ਸ਼ੁੱਕਰਵਾਰ ਦੁਪਹਿਰ ਤੱਕ ਕੈਨੇਡਾ 'ਚ ਵਾਇਰਸ ਸੰਬੰਧੀ 118,984 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਕੈਨੇਡਾ 'ਚ ਵਾਇਰਸ ਸੰਬੰਧੀ 423 ਮਾਮਲੇ ਸਾਹਮਣੇ ਆਏ ਹਨ। ਕੈਨੇਡਾ 'ਚ ਕੁੱਲ 8,970 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,03,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ ਕੋਵਿਡ-19 ਦੇ 53 ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 53 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਰਾਹਤ ਦੀ ਖਬਰ ਰਹੀ ਕਿ ਕਿਸੇ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਨਹੀਂ ਦੱਸਿਆ ਗਿਆ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 3,934 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਇੱਕ ਨਿਊਜ਼ ਰਿਲੀਜ਼ ਜ਼ਰੀਏ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 195 ਹੈ। ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 386 ਤੱਕ ਪਹੁੰਚ ਗਏ ਹਨ। ਸੂਬੇ ਦੇ ਕੁੱਲ 3,353 ਵਾਇਰਸ ਪੀੜਤ ਰਿਕਵਰ ਕਰ ਚੁੱਕੇ ਹਨ।


ਔਂਟੈਰੀਓ 'ਚ ਲਗਾਤਾਰ ਪੰਜਵੇਂ ਦਿਨ 100 ਤੋਂ ਘੱਟ ਵਾਇਰਸ ਸੰਬੰਧੀ ਮਾਮਲੇ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਹੁਣ ਲਗਾਤਾਰ 5 ਦਿਨ ਤੱਕ 100 ਤੋਂ ਘੱਟ ਮਾਮਲੇ ਰਿਪੋਰਟ ਹੋਏ ਹਨ। ਅੱਜ ਸੂਬੇ 'ਚ 88 ਮਾਮਲੇ ਸਾਹਮਣੇ ਆਏ ਹਨ। ਬੀਤੇ ਕੁਝ ਹਫ਼ਤਿਆਂ ਦੇ ਮੁਕਾਬਲੇ ਇਸ ਹਫ਼ਤੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਵਾਇਰਸ ਸੰਬੰਧੀ ਮਾਮਲਿਆਂ ਦੀ ਗਿਣਤੀ ਕੁਝ ਘਟੀ ਹੈ। ਕੱਲ ਔਂਟੈਰੀਓ 'ਚ 95 ਮਾਮਲੇ ਰਿਪੋਰਟ ਹੋਏ ਸਨ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 39,897 ਤੱਕ ਪਹੁੰਚ ਗਈ ਹੈ। ਹਾਲਾਂਕਿ ਸੂਬੇ ਦੇ ਕਿਸੇ ਹੋਰ ਵਾਇਰਸ ਪੀੜਤ ਨੇ ਦਮ ਨਹੀਂ ਤੋੜਿਆ ਹੈ, ਜੋ ਕਿ ਚੰਗੀ ਖਬਰ ਹੈ। ਹੁਣ ਤੱਕ ਔਂਟੈਰੀਓ ਦੇ 2,783 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1,100 ਦੇ ਕਰੀਬ ਹੈ।


ਕਿਊਬੈਕ 'ਚ ਕਿਸੇ ਵਾਇਰਸ ਪੀੜਤ ਦੀ ਮੌਤ ਤੋਂ ਰਿਹਾ ਬਚਾਅ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 108 ਮਾਮਲੇ ਰਿਪੋਰਟ ਕੀਤੇ ਗਏ ਹਨ। ਹੁਣ ਕਰੀਬ 25 ਦਿਨ ਤੋਂ ਕਿਊਬੈਕ 'ਚ ਵਾਇਰਸ ਪੀੜਤਾਂ ਦਾ ਅੰਕੜਾ 150 ਦੇ ਕਰੀਬ ਦਰਜ ਹੋਣਾ ਸ਼ੁਰੂ ਹੋ ਗਿਆ ਸੀ। ਹਾਲਾਂਕਿ ਅੱਜ ਮਾਮਲਿਆਂ 'ਚ ਕੁਝ ਘਾਟਾ ਦਰਜ ਕੀਤਾ ਗਿਆ ਹੈ। ਹੁਣ ਕਿਊਬੈਕ 'ਚ 60,241 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ ਕੱਲ 133 ਮਾਮਲੇ ਉਜਾਗਰ ਹੋਏ ਸਨ ਅਤੇ ਅੱਜ 107 ਨਵੇਂ ਮਾਮਲੇ ਰਿਪੋਰਟ ਹੋਏ ਹਨ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,687 ਦੱਸੀ ਗਈ ਹੈ, ਹਾਲਾਂਕਿ ਚੰਗੀ ਖਬਰ ਹੈ ਕਿ, ਅੱਜ ਕਿਊਬੈਕ 'ਚ ਕਿਸੇ ਵਾਇਰਸ ਪੀੜਤ ਦੇ ਦਮ ਤੋੜਨ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਕਿਊਬੈਕ 'ਚ ਐਕਟਿਵ ਮਾਮਲਿਆਂ ਦੀ ਗਿਣਤੀ 3,600 ਦੇ ਕਰੀਬ ਹੈ।


ਐਲਬਰਟਾ 'ਚ 3 ਵਾਇਰਸ ਪੀੜਤਾਂ ਦੀ ਮੌਤ

ਐਲਬਰਟਾ ਦੇ ਵਿੱਚ ਕੋਵਿਡ-19 ਦੇ 134 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 11,430 ਹੋ ਗਈ ਹੈ। ਐਲਬਰਟਾ 'ਚ 3 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 208 ਹੋ ਗਈ ਹੈ। ਸੂਬੇ ਦੇ 68 ਵਾਇਰਸ ਪੀੜਤ ਹਸਪਤਾਲ 'ਚ ਹਨ, ਜਿੰਨਾ ਵਿੱਚ 18 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1,125 ਹੋ ਗਈ ਹੈ। ਕਰੀਬ ਇੱਕ ਹਫ਼ਤੇ ਤੱਕ ਸੂਬੇ 'ਚ 100 ਤੋਂ ਘੱਟ ਮਾਮਲੇ ਰਿਪੋਰਟ ਹੋਣ ਤੋਂ ਬਾਅਦ, ਅੱਜ ਫਿਰ ਤੋਂ ਵਾਇਰਸ ਪੀੜਤਾਂ ਦਾ ਅੰਕੜਾ ਵੱਧ ਗਿਆ ਹੈ। ਯਾਦ ਰਹੇ ਕੱਲ ਐਲਬਰਟਾ 'ਚ 56 ਵਾਇਰਸ ਸੰਬੰਧੀ ਮਾਮਲੇ ਉਜਾਗਰ ਹੋਏ ਸਨ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 1,409 ਮਾਮਲੇ ਰਿਪੋਰਟ ਹੋ ਚੁੱਕੇ ਹਨ, ਜਿਸ 'ਚ ਅੱਜ ਦੇ 22 ਮਾਮਲੇ ਸ਼ਾਮਿਲ ਹਨ। ਮੈਨੀਟੋਬਾ 'ਚ 491 ਮਾਮਲੇ ਸਾਹਮਣੇ ਆਏ ਹਨ, ਜਿਸ 'ਚ ਅੱਜ ਦੇ 17 ਮਾਮਲੇ ਸ਼ਾਮਿਲ ਹਨ। ਇਸ ਤੋਂ ਅਲਾਵਾ ਨਿਊ ਬਰੰਸਵਿਕ 'ਚ 176, ਨੋਵਾ ਸਕੌਸ਼ੀਆ 'ਚ 1,071, ਪੀ.ਈ.ਆਈ. 'ਚ 36, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 267 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,970 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,03,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link