16.43C Vancouver
ADS

Jun 30, 2022 8:33 PM - The Canadian Press

ਨਨਾਈਮੋ ਤੇ ਵੈਸਟ ਵੈਨਕੂਵਰ ਵਿਚਾਲੇ ਬੀ.ਸੀ. ਫੈਰੀਸ ਦੀਆਂ ਕੁਝ ਸੇਲਿੰਗਸ ਰੱਦ, ਹਾਈਵੇਅ 99 ਤੱਕ ਲੱਗੀਆਂ ਉਡੀਕ ਕਰਨ ਵਾਲਿਆਂ ਦੀਆਂ ਕਤਾਰਾਂ

Share On
big-line-ups-near-horseshoe-bay-after-some-sailings-between-nanaimo-and-west-vancouver-cancelled
BC Ferries says it has been forced to pull the Queen of Alberni from service today, impacting sailings between Nanaimo and West Vancouver. (Photo - BC Ferries)

ਅੱਜ ਬੀ.ਸੀ. ਫੈਰੀਸ ਦੀ ਨਨਾਈਮੋ ਅਤੇ ਵੈਸਟ ਵੈਨਕੂਵਰ ਵਿਚਾਲੇ ਦੀਆਂ ਕੁਝ ਸੇਲਿੰਗਸ ਰੱਦ ਹੋਣ ਕਾਰਨ ਉਡੀਕ 'ਚ ਖੜੇ ਲੋਕਾਂ ਦੀਆਂ ਕਤਾਰਾਂ ਹਾਈਵੇਅ 99 ਤਕ ਪਹੁੰਚਣ ਦੀ ਜਾਣਕਾਰੀ ਉਜਾਗਰ ਹੋਈ ਹੈ।

ਮੀਡੀਆ ਰਿਪੋਰਟਸ ਅਨੁਸਾਰ ਮੌਕੇ 'ਤੇ ਉਡੀਕ ਕਰਦੇ ਯਾਤਰੀਆਂ ਦੀਆਂ ਕਤਾਰਾਂ ਸਵੇਰ 6 ਵਜੇ ਤੋਂ ਬਾਅਦ ਹੀ ਲੱਗਣ ਲਗ ਗਈਆਂ ਸਨ।

ਬੀ.ਸੀ. ਫੈਰੀਸ ਦਾ ਕਹਿਣਾ ਹੈ ਕਿ ਨਨਾਈਮੋ ਅਤੇ ਵੈਸਟ ਵੈਨਕੂਵਰ ਵਿਚਾਲੇ ਕੁਝ ਫੈਰੀ ਯਾਤਰਾਵਾਂ ਰੱਦ ਕੀਤੀਆਂ ਜਾ ਰਹੀਆਂ ਹਨ।

ਬੀ.ਸੀ. ਫੈਰੀਸ ਅਨੁਸਾਰ ਕਵੀਨ ਆਫ ਐਲਬਰਨੀ ਨੂੰ ਅੱਜ ਸੇਵਾ ਤੋਂ ਹਟਾਉਣਾ ਪੈ ਰਿਹਾ ਹੈ।

ਇਸ ਜਹਾਜ ਨਾਲ ਸੰਬੰਧਤ ਮਰੱਮਤ ਦੇ ਕੰਮ ਨੂੰ ਜਰੂਰੀ ਦੱਸਿਆ ਗਿਆ ਹੈ ਅਤੇ ਆਸਾਰ ਹਨ ਕਿ ਸ਼ੁੱਕਰਵਾਰ ਨੂੰ ਵੀ ਫੈਰੀ ਸੇਵਾ ਪ੍ਰਭਾਵਿਤ ਹੋ ਸਕਦੀ ਹੈ।

ਅਜਿਹੇ 'ਚ ਕੁਝ ਹੋਰ ਟਰਮਿਨਲਸ 'ਤੇ ਫੈਰੀ ਸੇਵਾ ਲਈ ਪਹੁੰਚਣ ਵਾਲੇ ਯਾਤਰੀਆਂ ਕਾਰਨ ਭੀੜ ਲੱਗਣ ਦੇ ਆਸਾਰ ਵੀ ਬਣ ਗਏ ਹਨ।

ਅੱਜ ਕਵੀਨ ਆਫ ਐਲਬਰਨੀ ਦੀ ਡਿਪਾਰਚਰ ਬੇਅ ਤੋਂ ਸਵੇਰ 7.40, ਦੁਪਹਿਰ 12.25, ਸ਼ਾਮ 5 ਅਤੇ ਦੇਰ ਸ਼ਾਮ 9.30 ਵਜੇ ਦੀ ਸੇਲਿੰਗ ਰੱਦ ਕੀਤੀ ਗਈ ਹੈ।

ਇਸ ਤੋਂ ਇਲਾਵਾ ਇਸੇ ਜਹਾਜ ਦੀ ਹੌਰਸਸ਼ੂ ਬੇਅ ਤੋਂ ਡਿਪਾਰਚਰ ਬੇਅ ਲਈ ਸਵੇਰ 10, ਦੁਪਹਿਰ 2.45, ਸ਼ਾਮ 7.20 ਅਤੇ ਰਾਤ 11.40 ਵਜੇ ਦੀ ਸੇਲਿੰਗ ਰੱਦ ਕੀਤੀ ਗਈ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link