17.55C Vancouver
ADS

Jul 8, 2024 6:57 PM - Connect Newsroom

ਹਾਈਕੋਰਟ ਤੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਐੱਨ.ਡੀ.ਪੀ.ਐੱਸ ਮਾਮਲੇ ’ਚ ਭੇਜੇ ਸੰਮਨ ਸਿੱਟ ਨੇ ਲਏ ਵਾਪਸ

Share On
big-relief-to-bikram-majithia-from-high-court-summons-sent-in-ndps-case-withdrawn-by-sit
In fact, Majithia had challenged Sit's summons in the High Court. had described these summons as illegal and demanded their cancellation.(Photo: Facebook/Bikram Singh Majithia)

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਮਾਮਲੇ ਦੀ ਜਾਂਚ ਕਰ ਰਹੀ ਸਪੈਸ਼ਲ ਟਾਸਕ ਫੋਰਸ (ਸਿੱਟ) ਨੇ ਅਦਾਲਤ ਵਿੱਚ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ।

ਦਰਅਸਲ ਮਜੀਠੀਆ ਨੇ ਸਿੱਟ ਦੇ ਸੰਮਨਾਂ ਨੂੰ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ। ਇਨ੍ਹਾਂ ਸੰਮਨਾਂ ਨੂੰ ਨਾਜਾਇਜ਼ ਦੱਸਿਆ ਸੀ ਅਤੇ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਅੱਜ ਜਿਵੇਂ ਹੀ ਹਾਈਕੋਰਟ ‘ਚ ਸੁਣਵਾਈ ਹੋਈ ਤਾਂ ਪੰਜਾਬ ਸਰਕਾਰ ਦੇ ਸਰਕਾਰੀ ਵਕੀਲ ਨੇ ਹਾਈਕੋਰਟ ਨੂੰ ਦੱਸਿਆ ਕਿ ਸੰਮਨ ਦਾ ਇਹ ਨੋਟਿਸ ਵਾਪਸ ਲਿਆ ਜਾ ਰਿਹਾ ਹੈ। ਇਸ ਜਾਣਕਾਰੀ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।

ਦੱਸਣਯੋਗ ਹੈ ਕਿ ਸਿੱਟ ਦੀ ਰਿਪੋਰਟ ਦੇ ਆਧਾਰ ‘ਤੇ ਸਾਬਕਾ ਚੰਨੀ ਸਰਕਾਰ ਦੌਰਾਨ ਦਸੰਬਰ 2021 ‘ਚ ਮਜੀਠੀਆ ਖ਼ਿਲਾਫ਼ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਮਜੀਠੀਆ ਨੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਫਰਵਰੀ 2022 ਵਿਚ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਹ ਕਈ ਮਹੀਨੇ ਪਟਿਆਲਾ ਜੇਲ੍ਹ ਵਿਚ ਰਹੇ ਸਨ ਅਤੇ ਹੁਣ ਵੀ ਉਹ ਜ਼ਮਾਨਤ ’ਤੇ ਬਾਹਰ ਹਨ। ਹੁਣ ਉਨ੍ਹਾਂ ਨੂੰ ਫਿਰ ਸਿੱਟ ਵਲੋਂ ਸੰਮਨ ਜਾਰੀ ਕੀਤੇ ਜਾ ਰਹੇ ਸਨ ਅਤੇ ਹਾਈਕੋਰਟ ਨੇ ਅੱਜ ਇਸ ਕੇਸ ਦਾ ਨਿਪਟਾਰਾ ਕਰ ਦਿੱਤਾ ਹੈ।

Latest news

man-charged-with-first-degree-murder-after-two-children-found-dead-in-calgary-vehicle
Punjabi

ਕੈਲਗਰੀ ਵਿੱਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ 37 ਸਾਲਾ ਵਿਅਕਤੀ 'ਤੇ ਲੱਗੇ ਦੋਸ਼

ਕੈਲਗਰੀ ਵਿੱਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ 37 ਸਾਲਾ ਵਿਅਕਤੀ 'ਤੇ ਫਸਟ ਡਿਗਰੀ ਮਰਡਰ ਦੇ ਦੋਸ਼ ਲਗਾਏ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਦੋਵੇਂ ਪੀੜਤ ਬੱਚਿਆਂ ਦੀ ਉਮਰ 10 ਸਾਲ ਤੋਂ ਘੱਟ ਸੀ।
federal-government-commits-9-8m-to-canada-soccer-training-centre-project-in-vancouver
Punjabi

ਵੈਨਕੂਵਰ ਵਿੱਚ ਕੈਨੇਡਾ ਸੋਕਰ ਟ੍ਰੇਨਿੰਗ ਸੈਂਟਰ ਲਈ ਫੈਡਰਲ ਸਰਕਾਰ ਵੱਲੋਂ $9.8 ਮਿਲੀਅਨ ਦਾ ਐਲਾਨ

ਪੀ.ਐਮ.ਮਾਰਕ ਕਾਰਨੀ ਸਰਕਾਰ ਨੇ ਅੱਜ ਕੈਨੇਡਾ ਸੋਕਰ ਨੂੰ ਨੈਸ਼ਨਲ ਟ੍ਰੇਨਿੰਗ ਸੈਂਟਰ ਪ੍ਰੋਜੈਕਟ ਲਈ $9.8 ਮਿਲੀਅਨ ਦੀ ਫੰਡਿੰਗ ਦੇਣ ਦਾ ਐਲਾਨ ਕੀਤਾ ਹੈ। ਇਹ ਨਿਵੇਸ਼ ਪ੍ਰੋਜੈਕਟ ਦੇ ਡਿਜ਼ਾਈਨ, ਪਲੈਨਿੰਗ ਅਤੇ ਉਸਾਰੀ ਤੋਂ ਪਹਿਲਾਂ ਦੇ ਪੜਾਵਾਂ ਲਈ ਦਿੱਤਾ ਜਾ ਰਿਹਾ ਹੈ। ਸਪੋਰਟ ਲਈ ਰਾਜ ਦੇ ਸਕੱਤਰ ਐਡਮ ਵੈਨ ਕੋਵਰਡੇਨ ਅਤੇ ਹਾਊਸਿੰਗ ਤੇ ਇਨਫਰਾਸਟਕਚਰ ਮੰਤਰੀ ਗ੍ਰੇਗਰ ਰੌਬਰਟਸਨ ਨੇ ਅੱਜ ਵੈਨਕੂਵਰ ਵਿਚ ਪ੍ਰੈੱਸ ਕਾਨਫਰੰਸ ਕਰਦਿਆਂ ਇਸ ਨਿਵੇਸ਼ ਦੀ ਘੋਸ਼ਣਾ ਕੀਤੀ।
police-seek-witnesses-after-child-assaulted-at-khalsa-day-event-in-surrey
Punjabi

ਸਰੀ ਵਿੱਚ ਖਾਲਸਾ ਡੇਅ ਸਮਾਗਮ ਦੌਰਾਨ ਬੱਚੇ ‘ਤੇ ਹਮਲਾ, ਗਵਾਹਾਂ ਦੀ ਕੀਤੀ ਜਾ ਰਹੀ ਭਾਲ

ਸਰੀ ਪੁਲਿਸ ਸਰਵਿਸ ਦੀ ਮੇਜਰ ਕ੍ਰਾਈਮ ਯੂਨਿਟ ਅਤੇ ਸਪੈਸ਼ਲ ਵਿਕਟਮ ਟੀਮ 19 ਅਪ੍ਰੈਲ ਨੂੰ ਖਾਲਸਾ ਦਿਵਸ ਸਮਾਗਮ ਦੌਰਾਨ ਵਾਪਰੀ ਇੱਕ ਘਟਨਾ ਦੀ ਜਾਂਚ ਕਰ ਰਹੀ ਹੈ, ਜਿਸ ਦੇ ਸਬੰਧ ਵਿਚ ਕੁਝ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ। ਐਸ.ਪੀ.ਐਸ ਮੁਤਾਬਕ, 85 ਐਵੇਨਿਊ ਦੇ 12800 ਬਲਾਕ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਪਾਰਕਿੰਗ ਵਾਲੀ ਥਾਂ ਵਿਚ ਲੱਗੇ ਕਾਰਨੀਵਲ ਵਿਚ ਇੱਕ 8 ਸਾਲਾ ਬੱਚੇ ਦੀ ਕੁੱਟਮਾਰ ਕੀਤੀ ਗਈ ਸੀ।
five-killed-in-small-plane-crash-near-austin-texas-county-official-says
Punjabi

ਟੈਕਸਾਸ ਦੇ ਆਸਟਿਨ ਨੇੜੇ ਛੋਟਾ ਜਹਾਜ਼ ਹਾਦਸਾਗ੍ਰਸਤ,5 ਲੋਕਾਂ ਦੀ ਮੌਤ

ਅਮਰੀਕਾ ਦੇ ਟੈਕਸਾਸ ਰਾਜ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਉਸ ਵਿੱਚ ਸਵਾਰ ਸਾਰੇ ਪੰਜ ਜਣਿਆਂ ਦੀ ਮੌਤ ਹੋ ਗਈ। ਹੇਜ਼ ਕਾਉਂਟੀ ਦੇ ਜੱਜ ਰੂਬੇਨ ਬੇਸੇਰਾ ਨੇ ਸ਼ੁੱਕਰਵਾਰ ਨੂੰ ਇੱਕ ਫੇਸਬੁੱਕ ਪੋਸਟ ਰਾਹੀਂ ਦੱਸਿਆ ਕਿ ਇਹ ਹਾਦਸਾ ਵੀਰਵਾਰ ਰਾਤ ਨੂੰ ਵਿੰਬਰਲੇ ਸ਼ਹਿਰ ਵਿੱਚ ਵਾਪਰਿਆ,ਜੋ ਆਸਟਿਨ ਤੋਂ ਲਗਭਗ 64 ਕਿਲੋਮੀਟਰ ਦੱਖਣ-ਪੱਛਮ ਵਿੱਚ ਸਥਿਤ ਹੈ।
punjab-assembly-passes-confidence-motion-with-88-aap-mlas-voting-in-favour
Punjabi

ਪੰਜਾਬ ਵਿਧਾਨ ਸਭਾ ਵਿੱਚ 'ਭਰੋਸਗੀ ਮਤਾ'ਪਾਸ, ਹੱਕ 'ਚ ਭੁਗਤੇ 'ਆਪ'ਦੇ 88 ਵਿਧਾਇਕ

ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਅੱਜ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਸਰਕਾਰ ਦਾ ਬਹੁਮਤ ਸਾਬਤ ਕਰਨ ਲਈ ਭਰੋਸਗੀ ਮਤਾ ਪੇਸ਼ ਕੀਤਾ ਗਿਆ। ਇਸ ਮਤੇ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਦੇ 88 ਵਿਧਾਇਕ ਭੁਗਤੇ ਅਤੇ 4 ਵਿਧਾਇਕ ਗੈਰ-ਹਾਜ਼ਰ ਰਹੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link