19.92C Vancouver
ADS

Jun 18, 2024 6:34 PM - Connect Newsroom

ਡਰੱਗ ਮਾਮਲੇ ’ਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ

Share On
big-relief-to-bikram-singh-majithia-in-the-drug-case
Majithia had argued that SIT was harassing him by repeatedly sending summons. SIT has questioned him three to four times in the drug case. (Photo: Facebook/Bikram Singh Majithia)

ਪੰਜਾਬ ਦੇ ਬਹੁ-ਕਰੋੜੀ ਡਰੱਗ ਰੈਕਟ ਮਾਮਲੇ ਵਿਚ ਜਾਂਚ ਦਾ ਸਾਹਮਣਾ ਕਰ ਰਹੇ ਬਿਕਰਮ ਮਜੀਠੀਆ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦੇ ਸੰਮਨ ਨੂੰ ਚੁਣੌਤੀ ਦਿੱਤੀ ਸੀ, ਜਿਸ ਨੂੰ ਕੋਰਟ ਨੇ ਸਵੀਕਾਰ ਕਰਦਿਆਂ ਉਨ੍ਹਾਂ ਨੂੰ 8 ਜੁਲਾਈ ਤੱਕ ਸਿੱਟ ਸਾਹਮਣੇ ਪੇਸ਼ ਨਾ ਹੋਣ ਦੀ ਛੋਟ ਦਿੱਤੀ ਹੈ।

ਮਜੀਠੀਆ ਨੇ ਦਲੀਲ ਦਿੱਤੀ ਸੀ ਕਿ ਸਿੱਟ ਉਨ੍ਹਾਂ ਨੂੰ ਵਾਰ-ਵਾਰ ਸੰਮਨ ਭੇਜ ਕੇ ਪ੍ਰੇਸ਼ਾਨ ਕਰ ਰਹੀ ਹੈ। ਸਿੱਟ ਉਨ੍ਹਾਂ ਤੋਂ ਡਰੱਗ ਮਾਮਲੇ ਵਿਚ ਤਿੰਨ ਤੋਂ ਚਾਰ ਵਾਰ ਪੁੱਛਗਿੱਛ ਕਰ ਚੁੱਕੀ ਹੈ। ਮਜੀਠੀਆ ਖਿਲਾਫ ਡਰੱਗ ਮਾਮਲਾ ਕਾਂਗਰਸ ਸਰਕਾਰ ਸਮੇਂ ਦਸੰਬਰ 2021 ਵਿਚ ਦਰਜ ਹੋਇਆ ਸੀ।

5 ਮਹੀਨੇ ਉਨ੍ਹਾਂ ਨੂੰ ਜੇਲ੍ਹ ਵਿਚ ਵੀ ਬਿਤਾਉਣੇ ਪਏ ਅਤੇ ਮੌਜੂਦਾ ਸਮੇਂ ਉਹ ਜ਼ਮਾਨਤ ’ਤੇ ਹਨ। ਬਿਕਰਮ ਮਜੀਠੀਆ ਦਾ ਕਹਿਣਾ ਹੈ ਕਿ ਜਿਸ ਮਾਮਲੇ ਵਿਚ ਉਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ ਉਸ ਵਿਚ ਕੋਈ ਚਾਰਜਸ਼ੀਟ ਤੱਕ ਦਾਖਲ ਨਹੀਂ ਹੋਈ ਅਤੇ ਨਾ ਹੀ ਕੋਈ ਰਿਕਵਰੀ ਹੋ ਸਕੀ ਹੈ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link