15.53C Vancouver
ADS

Sep 13, 2024 4:07 PM - Connect Newsroom

ਚੰਡੀਗੜ੍ਹ ਗ੍ਰਨੇਡ ਹਮਲੇ ਵਿਚ ਵੱਡਾ ਖ਼ੁਲਾਸਾ, ਮੁੱਖ ਮੁਲਜ਼ਮ ਗ੍ਰਿਫ਼ਤਾਰ

Share On
big-revelation-in-chandigarh-grenade-attack-main-accused-arrested
Punjab Police DGP Gaurav Yadav said that the police arrested the main accused Rohan Masih from Amritsar in a joint operation with the central agency.(Photo: Twiter/DGP Punjab Police)

ਚੰਡੀਗੜ੍ਹ ਦੇ ਸੈਕਟਰ 10 ਦੇ ਇੱਕ ਘਰ ਵਿੱਚ ਬੀਤੇ ਦਿਨੀਂ ਹੋਏ ਬੰਬ ਧਮਾਕੇ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਵਿਚ ਮੁੱਖ ਦੋਸ਼ੀ ਰੋਹਨ ਮਸੀਹ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ।

ਜਾਂਚ ਟੀਮਾਂ ਨੇ ਉਸ ਕੋਲੋਂ 9 ਐਮਐਮ ਗਲੋਕ ਪਿਸਤੌਲ ਅਤੇ ਅਸਲਾ ਵੀ ਬਰਾਮਦ ਕੀਤਾ। ਸ਼ੁਰੂਆਤੀ ਜਾਂਚ ਵਿਚ ਹੀ ਰੋਹਨ ਨੇ ਗ੍ਰਨੇਡ ਹਮਲੇ ਦੀ ਗੱਲ ਕਬੂਲੀ ਹੈ। ਇਸੇ ਮਾਮਲੇ ਵਿੱਚ ਲੁਧਿਆਣਾ ਦੇ ਖੰਨਾ ਤੋਂ ਵੀ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਮੁਲਜ਼ਮਾਂ ਨੇ ਇਹ ਹਮਲਾ ਪੰਜਾਬ ਪੁਲਿਸ ਦੇ ਸੇਵਾਮੁਕਤ ਐੱਸਪੀ ਜਸਕੀਰਤ ਸਿੰਘ ਚਾਹਲ ਦਾ ਘਰ ਸਮਝ ਕੇ ਕੀਤਾ ਸੀ। ਚਾਹਲ ਇਸ ਮਕਾਨ ਵਿੱਚ ਕਿਰਾਏ ’ਤੇ ਰਹਿੰਦੇ ਸਨ ਪਰ ਉਹ ਕਰੀਬ ਛੇ ਮਹੀਨੇ ਪਹਿਲਾਂ ਹੀ ਕਿਸੇ ਦੂਜੀ ਜਗ੍ਹਾ ਸ਼ਿਫਟ ਹੋ ਗਏ ਸਨ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link