19.81C Vancouver
ADS

Jul 28, 2020 12:36 AM -

ਐਲਬਰਟਾ 'ਚ ਕੋਵਿਡ-19 ਮਾਮਲਿਆਂ 'ਚ ਵੱਡਾ ਵਾਧਾ, ਕੈਨੇਡਾ 'ਚ ਕਈ ਸੂਬੇ ਝੱਲ ਰਹੇ ਮੁੜ ਤੋਂ ਕੋਵਿਡ-19 ਮਾਮਲਿਆਂ ਦਾ ਵਾਧਾ

Share On
big-rise-of-cases-in-alberta-over-the-weekend-constant-rise-of-covid-19-cases-in-canada
This 2020 electron microscope made available by the U.S. Centers for Disease Control and Prevention image shows the spherical coronavirus particles from the first U.S. case of COVID-19. THE CANADIAN PRESS/AP-C.S. Goldsmith, A. Tamin/ CDC via AP

ਸੋਮਵਾਰ ਦੁਪਹਿਰ ਤੱਕ ਕੈਨੇਡਾ 'ਚ ਵਾਇਰਸ ਸੰਬੰਧੀ 1,14,597 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,901 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 99,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ 72 ਘੰਟਿਆਂ 'ਚ 81 ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 81 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਇਹ ਅੰਕੜਾ ਬੀਤੇ 72 ਘੰਟਿਆਂ ਦਾ ਅੰਕੜਾ ਦਰਸ਼ਾਉਂਦਾ ਹੈ, ਜਿਸ ਦੇ ਵਿੱਚ ਸ਼ੁੱਕਰਵਾਰ ਦੇ 35 ਮਾਮਲੇ, ਸ਼ਨੀਵਾਰ ਦੇ 27 ਮਾਮਲੇ ਅਤੇ ਐਤਵਾਰ ਦੇ 24 ਮਾਮਲੇ ਸ਼ਾਮਿਲ ਹਨ। ਹਾਲਾਂਕਿ ਦੋ ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਜਾਣਕਾਰੀ ਦਿੱਤੀ ਗਈ ਹੈ, ਜੋ ਕਿ ਦੁੱਖ ਦੀ ਖਬਰ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 3,500 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਇੱਕ ਪ੍ਰੈਸ ਬ੍ਰੀਫਿੰਗ ਜ਼ਰੀਏ ਅੱਜ ਦੇ ਅੰਕੜੇ ਸਾਂਝੇ ਕੀਤੇ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 193 ਹੈ।


ਔਂਟੈਰੀਓ 'ਚ ਇੱਕ ਵਾਇਰਸ ਪੀੜਤ ਨੇ ਤੋੜਿਆ ਦਮ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ 119 ਮਾਮਲੇ ਸਾਹਮਣੇ ਆਏ ਹਨ। ਲਗਾਤਾਰ ਕਈ ਦਿਨ ਤੱਕ 200 ਤੋਂ ਘੱਟ ਮਾਮਲੇ ਦਰਜ ਕੀਤੇ ਜਾਣ ਤੋਂ ਬਾਅਦ, ਬੀਤੇ ਹਫ਼ਤੇ ਮੰਗਲਵਾਰ ਨੂੰ ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 200 ਤੋਂ ਪਾਰ ਹੋ ਗਈ ਸੀ। ਹਾਲਾਂਕਿ ਔਂਟੈਰੀਓ 'ਚ ਬੁੱਧਵਾਰ ਤੋਂ ਅੱਜ ਤੱਕ, ਫਿਰ ਤੋਂ 200 ਤੋਂ ਘੱਟ ਮਾਮਲੇ ਰਿਪੋਰਟ ਹੋਏ ਸਨ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 38,799 ਤੱਕ ਪਹੁੰਚ ਗਈ ਹੈ। ਅੱਜ ਸੂਬੇ 'ਚ ਵਾਇਰਸ ਸੰਬੰਧੀ ਇੱਕ ਹੋਰ ਮੌਤ ਦਰਜ ਕੀਤੀ ਗਈ ਹੈ। ਹੁਣ ਤੱਕ ਔਂਟੈਰੀਓ ਦੇ 2,764 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਔਂਟੈਰੀਓ ਦੇ ਅੱਜ ਰਿਪੋਰਟ ਹੋਏ ਮਾਮਲਿਆਂ 'ਚ 64% ਮਾਮਲੇ, 40 ਸਾਲ ਤੋਂ ਘੱਟ ਉਮਰ ਦੇ ਲੋਕਾਂ ਨਾਲ ਸੰਬੰਧਤ ਦੱਸੇ ਗਏ ਹਨ।


ਕਿਊਬੈਕ 'ਚ 145 ਮਾਮਲਿਆਂ ਦਾ ਵਾਧਾ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 145 ਮਾਮਲੇ ਰਿਪੋਰਟ ਕੀਤੇ ਗਏ ਹਨ। ਕਈ ਦਿਨ ਤੱਕ ਸੂਬੇ 'ਚ 100 ਦੇ ਕਰੀਬ ਮਾਮਲੇ ਰਿਪੋਰਟ ਹੋਣ ਤੋਂ ਬਾਅਦ, ਹੁਣ ਕਰੀਬ 15 ਦਿਨ ਤੋਂ ਵਾਇਰਸ ਪੀੜਤਾਂ ਦਾ ਅੰਕੜਾ 150 ਦੇ ਕਰੀਬ ਦਰਜ ਹੋਣਾ ਸ਼ੁਰੂ ਹੋ ਗਿਆ ਹੈ। ਹੁਣ ਕਿਊਬੈਕ 'ਚ 58,583 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ ਕੱਲ 169 ਮਾਮਲੇ ਉਜਾਗਰ ਹੋਏ ਸਨ ਅਤੇ ਅੱਜ ਵੀ 145 ਨਵੇਂ ਮਾਮਲੇ ਰਿਪੋਰਟ ਹੋਏ ਹਨ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,667 ਦੱਸੀ ਗਈ ਹੈ। ਕਿਊਬੈਕ 'ਚ ਐਕਟਿਵ ਮਾਮਲਿਆਂ ਦੀ ਗਿਣਤੀ 2,100 ਦੇ ਕਰੀਬ ਹੈ।


ਐਲਬਰਟਾ 'ਚ 8 ਵਾਇਰਸ ਪੀੜਤਾਂ ਦੀ ਮੌਤ

ਐਲਬਰਟਾ ਦੇ ਵਿੱਚ ਕੋਵਿਡ-19 ਦੇ 304 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਹ ਅੰਕੜਾ ਬੀਤੇ 72 ਘੰਟਿਆਂ ਦੇ ਅੰਕੜੇ ਦਰਸ਼ਾਉਂਦਾ ਹੈ। ਇਸ ਦੇ ਵਿੱਚ ਸ਼ੁੱਕਰਵਾਰ ਤੋਂ ਸ਼ਨੀਵਾਰ ਦੇ 110 ਮਾਮਲੇ, ਸ਼ਨੀਵਾਰ ਤੋਂ ਐਤਵਾਰ ਤੱਕ ਦੇ 103 ਮਾਮਲੇ, ਅਤੇ ਐਤਵਾਰ ਤੋਂ ਸੋਮਵਾਰ ਵਿਚਾਲੇ ਦੇ 91 ਮਾਮਲੇ ਸ਼ਾਮਿਲ ਹਨ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 10,390 ਹੋ ਗਈ ਹੈ। ਐਲਬਰਟਾ 'ਚ 8 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 186 ਹੋ ਗਈ ਹੈ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1,400 ਤੋਂ ਵਧੇਰੇ ਹੋ ਗਈ ਹੈ। ਅੱਜ ਦੇ ਅੰਕੜੇ ਜਾਰੀ ਕਰਦੇ ਹੋਏ ਸੂਬੇ ਦੀ ਚੀਫ਼ ਮੈਡਿਕਲ ਅਫ਼ਸਰ ਡਾ. ਡੀਨਾ ਹਿੰਸ਼ਾ ਨੇ ਇਹ ਵੀ ਕਿਹਾ ਕਿ, ਜ਼ਰੂਰੀ ਹੈ ਕਿ ਅਜੇ ਥੱਕਿਆ ਨਾ ਜਾਵੇ, ਅਤੇ ਇਹ ਵਾਇਰਸ ਇੱਕ ਪਾਣੀ ਦੀ ਕੰਧ ਜਿਹਾ ਹੈ, ਜੋ ਲਗਾਤਾਰ ਆਪਣੇ ਵੱਲ ਵੱਧ ਰਿਹਾ ਹੈ, ਅਤੇ ਇਸ ਤੋਂ ਬਚਣ ਦਾ ਇੱਕੋ ਤਰੀਕਾ ਹੈ, ਜੋ ਕਿ, ਸਿਹਤ ਸੁਰੱਖਿਆ ਕਦਮਾਂ ਦੀ ਪਾਲਣਾ ਕਰਦੇ ਰਹਿਣਾ ਹੈ।


ਬਾਕੀ ਸੂਬਿਆਂ ਦਾ ਹਾਲ

ਸਸਕੈਚਵਿਨ ਵਿੱਚ 1,209 ਮਾਮਲੇ ਰਿਪੋਰਟ ਹੋਏ ਹਨ। ਇਸ ਵਿੱਚ ਅੱਜ ਦੇ 31 ਮਾਮਲੇ ਵੀ ਸ਼ਾਮਿਲ ਹਨ। ਸਸਕੈਚਵਿਨ 'ਚ ਲਗਾਤਾਰ ਵਾਇਰਸ ਪੀੜਤਾਂ ਦੀ ਗਿਣਤੀ 'ਚ ਵਾਧਾ ਹੋਣਾ ਜਾਰੀ ਰਿਹਾ ਹੈ। ਇਸ ਤੋਂ ਅਲਾਵਾ ਮੈਨੀਟੋਬਾ 'ਚ 400, ਨਿਊ ਬਰੰਸਵਿਕ 'ਚ 170, ਨੋਵਾ ਸਕੌਸ਼ੀਆ 'ਚ 1,067, ਪੀ.ਈ.ਆਈ. 'ਚ 36, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 266 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,901 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 99,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link