13.65C Vancouver
ADS

Jun 27, 2025 6:02 PM - Connect Newsroom

ਵਾਸ਼ਿੰਗਟਨ ਅਤੇ ਨਵੀਂ ਦਿੱਲੀ ਵਿਚਕਾਰ ਜਲਦ ਹੋਣ ਜਾ ਰਿਹਾ ਵੱਡਾ ਵਪਾਰ ਸਮਝੌਤਾ: ਟਰੰਪ

Share On
big-trade-deal-to-be-signed-soon-between-washington-and-new-delhi-trump
Trump said that recently America has signed a trade deal with China and now a big trade deal is going to be signed with India as well. He said that everyone wants to deal with us.(Photo: The Canadian Press)

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦਾ ਕਹਿਣਾ ਹੈ ਕਿ ਵਾਸ਼ਿੰਗਟਨ ਅਤੇ ਨਵੀਂ ਦਿੱਲੀ ਵਿਚਕਾਰ ਜਲਦ ਹੀ ਵੱਡਾ ਵਪਾਰ ਸਮਝੌਤਾ ਹੋਣ ਜਾ ਰਿਹਾ ਹੈ। ਉਨ੍ਹਾਂ ਇਹ ਗੱਲ ਵ੍ਹਾਈਟ ਹਾਊਸ ਵਿਚ ਕਹੀ।

ਟਰੰਪ ਨੇ ਕਿਹਾ ਕਿ ਹਾਲ ਹੀ ਵਿਚ ਅਮਰੀਕਾ ਦਾ ਚੀਨ ਨਾਲ ਵਪਾਰ ਸਮਝੌਤਾ ਹੋਇਆ ਹੈ ਅਤੇ ਹੁਣ ਭਾਰਤ ਨਾਲ ਵੀ ਵੱਡੀ ਟ੍ਰੇਡ ਡੀਲ ਹੋਣ ਵਾਲੀ ਹੈ। ਉਨ੍ਹਾਂ ਕਿਹਾ ਕਿ ਸਾਡੇ ਨਾਲ ਹਰ ਕੋਈ ਡੀਲ ਕਰਨਾ ਚਾਹੁੰਦਾ ਹੈ।

ਟਰੰਪ ਨੇ ਕਿਹਾ ਕਿ ਭਾਰਤ ਨਾਲ ਸਾਡੀ ਬਹੁਤ ਵੱਡੀ ਡੀਲ ਹੋਵੇਗੀ। ਰਾਸ਼ਟਰਪਤੀ ਨੇ ਇਹ ਵੀ ਕਿਹਾ ਕਿ ਵ੍ਹਾਈਟ ਹਾਊਸ ਹਰ ਦੇਸ਼ ਨਾਲ ਸਮਝੌਤਾ ਨਹੀਂ ਕਰੇਗਾ। ਟਰੰਪ ਨੇ ਕਿਹਾ ਕਿ ਕੁਝ ਨੂੰ ਅਸੀਂ ਸਿਰਫ਼ ਇੱਕ ਪੱਤਰ ਭੇਜਣ ਜਾ ਰਹੇ ਹਾਂ ਕਿ ਤੁਹਾਡਾ ਬਹੁਤ-ਬਹੁਤ ਧੰਨਵਾਦ, ਤੁਹਾਨੂੰ 25 ਤੋਂ 45 ਫੀਸਦੀ ਟੈਰਿਫਸ ਦਾ ਭੁਗਤਾਨ ਕਰਨਾ ਪਵੇਗਾ।

ਉਨ੍ਹਾਂ ਕਿਹਾ ਕਿ ਭਾਰਤ ਨਾਲ ਅਸੀਂ ਅਜਿਹੀ ਸਥਿਤੀ ਵਿਚ ਪਹੁੰਚ ਗਏ ਹਾਂ, ਜਿਥੇ ਮੈਨੂੰ ਲੱਗਦਾ ਹੈ ਕਿ ਇਹ ਦੋਵੇਂ ਮੁਲਕਾਂ ਲਈ ਕਾਰਗਰ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link