12.67C Vancouver
ADS

Sep 29, 2025 5:26 PM - Connect Newsroom

ਬਿਹਾਰ ਵਿੱਚ ਚੋਣਾਂ ਦਾ ਐਲਾਨ ਅਗਲੇ ਹਫਤੇ ਹੋਣ ਦੀ ਸੰਭਾਵਨਾ

Share On
bihar-elections-likely-to-be-announced-next-week
The final voter list for the Bihar elections will be published on September 30, after which Election Commission officials will visit Patna on October 4 and 5 to review the election preparations.

ਭਾਰਤ ਦੇ ਬਿਹਾਰ ਵਿੱਚ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮਾਂ ਸੰਬੰਧੀ ਅਗਲੇ ਹਫ਼ਤੇ ਐਲਾਨ ਕਰਨ ਦੀ ਸੰਭਾਵਨਾ ਹੈ। ਬਿਹਾਰ ਚੋਣਾਂ ਦੀ ਅੰਤਿਮ ਵੋਟਰ ਸੂਚੀ 30 ਸਤੰਬਰ ਨੂੰ ਪ੍ਰਕਾਸ਼ਿਤ ਹੋਵੇਗੀ, ਜਿਸ ਤੋਂ ਬਾਅਦ ਚੋਣ ਕਮਿਸ਼ਨ ਦੇ ਅਧਿਕਾਰੀ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ 4 ਅਤੇ 5 ਅਕਤੂਬਰ ਨੂੰ ਪਟਨਾ ਦਾ ਦੌਰਾ ਕਰਨਗੇ।

ਜਾਣਕਾਰੀ ਅਨੁਸਾਰ ਚੋਣਾਂ ਦਾ ਪਹਿਲਾ ਪੜਾਅ ਅਕਤੂਬਰ ਦੇ ਅਖੀਰ ਵਿੱਚ ਛੱਠ ਤੋਂ ਤੁਰੰਤ ਬਾਅਦ ਹੋਣ ਦੀ ਉਮੀਦ ਹੈ। ਬਿਹਾਰ ਵਿੱਚ ਪਿਛਲੀਆਂ ਵਿਧਾਨ ਸਭਾ ਚੋਣਾਂ ਕੋਰੋਨਾ ਮਹਾਂਮਾਰੀ ਦੇ ਕਾਰਨ ਤਿੰਨ ਪੜਾਅ ਵਿੱਚ ਹੋਈਆਂ ਸਨ।

ਗੌਰਤਲਬ ਹੈ ਕਿ 243 ਮੈਂਬਰੀ ਬਿਹਾਰ ਵਿਧਾਨ ਸਭਾ ਦਾ ਕਾਰਜਕਾਲ 22 ਨਵੰਬਰ ਨੂੰ ਖਤਮ ਹੋ ਜਾਵੇਗਾ । ਦੱਸ ਦੇਈਏ ਕਿ ਬਿਹਾਰ ਦੀ ਅੰਤਿਮ ਵੋਟਰ ਸੂਚੀ 22 ਸਾਲਾਂ ਦੇ ਵਕਫੇ ਤੋਂ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ਤੋਂ ਬਾਅਦ ਪ੍ਰਕਾਸ਼ਿਤ ਕੀਤੀ ਜਾ ਰਹੀ ਹੈ।

Latest news

43-dead-16-rescued-after-boat-capsizes-in-nigeria
Punjabi

ਸੋਕੋਟੋ ਵਿੱਚ ਕਿਸ਼ਤੀ ਪਲਟਣ ਨਾਲ 43 ਮੌਤਾਂ, 16 ਲੋਕ ਬਚਾਏ ਗਏ

ਨਾਈਜੀਰੀਆ ਦੇ ਉੱਤਰ-ਪੱਛਮ ਵਿੱਚ ਪੈਂਦੇ ਸੋਕੋਟੋ ਸੂਬੇ ਵਿੱਚ ਇੱਕ ਸਮਰੱਥਾ ਤੋਂ ਵੱਧ ਭਰੀ ਕਿਸ਼ਤੀ ਪਲਟਣ ਕਾਰਨ ਲਗਭਗ 40 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਤੇ ਵਸਨੀਕਾਂ ਮੁਤਾਬਕ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਰਾਸ਼ਟਰੀ ਅੰਦਰੂਨੀ ਜਲ ਮਾਰਗ ਅਥਾਰਟੀ ਦੇ ਖੇਤਰੀ ਅਧਿਕਾਰੀ ਅਬਦੁਲਕਾਦਿਰ ਯੂਸਫ਼ ਨੇ ਦੱਸਿਆ ਕਿ ਲਗਭਗ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।
garbage-dumping-videos-go-viral-in-abbotsford-police-launch-investigation
Punjabi

ਐਬਟਸਫੋਰਡ ਵਿੱਚ ਕੂੜਾ ਸੁੱਟਣ ਦੀਆਂ ਵੀਡੀਓਜ਼ ਵਾਇਰਲ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਐਬਟਸਫੋਰਡ ਵਿਚ ਜਲਮਾਰਗ ਅਤੇ ਸਥਾਨਕ ਪਾਰਕ ਵਿਚ ਕੂੜਾ ਸੁੱਟਣ ਦੀਆਂ ਦੋ ਵੱਖ-ਵੱਖ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਦੋਵੇਂ ਮਾਮਲੇ ਜੁਲਾਈ ਦੇ ਅਖੀਰ ਦੇ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿਚੋਂ ਇੱਕ ਵੀਡੀਓ ਵਿਚ ਮਹਿਲਾ ਮਿੱਲ ਲੇਕ ਪਾਰਕ ਵਿਖੇ ਅਤੇ ਦੂਜੀ ਵੀਡੀਓ ਵਿਚ ਬਲੂਜੇ ਐਲੀਮੈਂਟਰੀ ਸਕੂਲ ਨੇੜੇ ਕੂੜਾ ਸੁੱਟਦੀ ਦਿਖਾਈ ਦੇ ਰਹੀ ਹੈ।
channi-clarifies-absence-from-congress-working-committee-meeting
Punjabi

ਚਰਨਜੀਤ ਸਿੰਘ ਚੰਨੀ ਨੇ CWC ਮੀਟਿੰਗ ਤੋਂ ਗੈਰ-ਹਾਜ਼ਰੀ ਬਾਰੇ ਦਿੱਤੀ ਸਫ਼ਾਈ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੁੱਧਵਾਰ ਨੂੰ ਹੋਈ ਮੀਟਿੰਗ ਵਿੱਚ ਗੈਰ ਹਾਜ਼ਰ ਰਹਿਣ ਤੋਂ ਬਾਅਦ ਉਨ੍ਹਾਂ ਨੇ ਵੀਰਵਾਰ ਨੂੰ ਦੱਸਿਆ ਕਿ ਪਾਰਟੀ ਹਾਈ ਕਮਾਨ ਨੇ ਉਨ੍ਹਾਂ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚੋਂ ਗੈਰ-ਹਾਜ਼ਰ ਰਹਿਣ ਦੀ ਇਜਾਜ਼ਤ ਦੇ ਦਿੱਤੀ ਸੀ।ਉਨ੍ਹਾਂ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵਿੱਚ ਉਨ੍ਹਾਂ ਨੇ ਇੱਕ ਇਮਤਿਹਾਨ ਦੇਣਾ ਸੀ।
rbc-appoints-former-ontario-minister-caroline-mulroney-as-vice-chair
Punjabi

RBC Appoints Former Ontario Minister Caroline Mulroney as Vice-Chair

ਕੈਨੇਡਾ ਦੇ ਸਭ ਤੋਂ ਵੱਡੇ ਬੈਂਕ ਆਰ.ਬੀ.ਸੀ. ਨੇ ਓਨਟਾਰੀਓ ਦੀ ਸਾਬਕਾ ਕੈਬਨਿਟ ਮੰਤਰੀ Caroline Mulroney ਨੂੰ ਬੈਂਕ ਦਾ ਨਵਾਂ Vice-Chair ਨਿਯੁਕਤ ਕੀਤਾ ਹੈ। ਰਾਇਲ ਬੈਂਕ ਔਫ ਕੈਨੇਡਾ ਵੱਲੋਂ ਜਾਰੀ ਬਿਆਨ ਮੁਤਾਬਕ, Mulroney 14 ਸਤੰਬਰ ਤੋਂ ਆਪਣਾ ਅਹੁਦਾ ਸੰਭਾਲਣਗੇ ਅਤੇ ਉਹਨਾਂ ਦੀ ਇਹ ਨਿਯੁਕਤੀ ਬੈਂਕ ਦੇ ਕੈਪੀਟਲ ਮਾਰਕਿਟ ਡਿਪਾਰਟਮੈਂਟ ਵਿਚ ਹੋਈ ਹੈ।
33-year-old-woman-charged-in-connection-with-two-grass-fires-in-vernon
Punjabi

ਬੀ.ਸੀ.ਦੇ ਵੈਰਨਨ ਵਿਚ ਘਾਹ ਨੂੰ ਅੱਗ ਲਾਉਣ ਦੇ ਦੋ ਮਾਮਲਿਆਂ ਵਿਚ 33 ਸਾਲ ਔਰਤ ਚਾਰਜ

ਬੀ.ਸੀ.ਦੇ ਓਕਾਨਾਗਨ ਖੇਤਰ ਦੇ ਵਰਨਨ ਟਾਊਨ ਵਿਖੇ grass fires ਦੀਆਂ ਦੋ ਵੱਖ-ਵੱਖ ਘਟਨਾਵਾਂ ਦੇ ਸਬੰਧ ਵਿਚ ਇੱਕ 33 ਸਾਲਾ ਮਹਿਲਾ ਵਿਰੁੱਧ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ। ਵਰਨਨ ਨੌਰਥ ਓਕਾਨਾਗਨ ਆਰਸੀਐਮਪੀ ਮੁਤਾਬਕ, ਇਹ ਘਟਨਾਵਾਂ 4 ਅਗਸਤ ਦੀ ਦੁਪਹਿਰ ਨੂੰ ਵਾਪਰੀਆਂ ਸਨ, ਜਿੱਥੇ ਪਹਿਲੀ ਅੱਗ ਬੈਂਚ ਰੋ ਰੋਡ ਨੇੜੇ ਕਾਮਨੇਜ ਰੋਡ 'ਤੇ ਲਗਾਈ ਗਈ ਸੀ ਅਤੇ ਉਸ ਤੋਂ ਮਹਿਜ਼ 20 ਮਿੰਟ ਬਾਅਦ ਦੂਜੀ ਅੱਗ ਕਾਰਲਸਨ ਪਾਰਕ ਵਿਚ ਲੱਗੀ ਮਿਲੀ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link