17.98C Vancouver
ADS

Jun 8, 2022 4:08 PM - ANI

ਹਰਸਿਮਰਤ ਬਾਦਲ ਦਾ ਦੋਸ਼- 'ਮਜੀਠੀਆ ਜੇਲ੍ਹ 'ਚ ਸੁਰੱਖਿਅਤ ਨਹੀਂ, ADGP ਨੂੰ ਹਟਾਇਆ ਜਾਵੇ'

Share On
bikram-majithia-unsafe-in-jail-says-harsimrat-kaur-badal
Former Union Minister Harsimrat Kaur Badal (Photo : ANI)

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਬੁੱਧਵਾਰ ਨੂੰ ਦੋਸ਼ ਲਾਇਆ ਹੈ ਕਿ ਉਨ੍ਹਾਂ ਦਾ ਭਰਾ ਬਿਕਰਮ ਮਠੀਆ ਜੇਲ੍ਹ ਵਿਚ ਸੁਰੱਖਿਅਤ ਨਹੀਂ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਏ. ਡੀ. ਜੀ. ਪੀ. (ਜੇਲ੍ਹਾਂ) ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ।

ਹਰਸਿਮਰਤ ਬਾਦਲ ਨੇ ਏ. ਡੀ. ਜੀ. ਪੀ. (ਜੇਲ੍ਹਾਂ) 'ਤੇ ਬਿਕਰਮ ਸਿੰਘ ਮਜੀਠੀਆ ਨਾਲ ਜਾਣਬੁੱਝ ਕੇ ਅਣਮਨੁੱਖੀ ਵਿਵਹਾਰ ਕਰਨ ਦਾ ਦੋਸ਼ ਲਾਇਆ। ਹਰਸਿਮਰਤ ਬਾਦਲ ਨੇ ਕਿਹਾ, ''ਹਰਪ੍ਰੀਤ ਸਿੱਧੂ ਦੇ ਏ. ਡੀ. ਜੀ. ਪੀ. (ਜੇਲ੍ਹਾਂ) ਹੁੰਦੇ ਹੋਏ ਮੇਰਾ ਭਰਾ ਜੇਲ੍ਹ ਵਿਚ ਸੁਰੱਖਿਅਤ ਨਹੀਂ ਹੈ।''

ਉਨ੍ਹਾਂ ਇਲਜ਼ਾਮ ਲਾਇਆ ਕਿ ਬਿਕਰਮ ਮਜੀਠੀਆ ਦੀ ਜਾਨ ਨੂੰ ਖਤਰਾ ਪੈਦਾ ਕੀਤਾ ਜਾ ਸਕਦਾ ਹੈ ਜਾਂ ਉਨ੍ਹਾਂ ਨੂੰ ਕਿਸੇ ਝੂਠੇ ਮਾਮਲੇ ਵਿਚ ਫਸਾਇਆ ਜਾ ਸਕਦਾ ਹੈ। ਹਰਸਮਿਰਤ ਕੌਰ ਬਾਦਲ ਨੇ ਦਾਅਵਾ ਕੀਤਾ ਕਿ ਪੁਲਿਸ ਅਧਿਕਾਰੀ ਉਨ੍ਹਾਂ ਦੇ ਭਰਾ ਨੂੰ ਨੁਕਸਾਨ ਪਹੁੰਚਾਉਣ ਲਈ ਕਿਸੇ ਵੀ ਹੱਦ ਤੱਕ ਜਾ ਸਕਦਾ ਹੈ।

ਇਸ ਸਬੰਧੀ ਹਰਸਿਮਰਤ ਕੌਰ ਬਾਦਲ ਤੇ ਅਕਾਲੀ ਦਲ ਦੇ ਹੋਰ ਸੀਨੀਅਰ ਆਗੂ ਗੁਲਜ਼ਾਰ ਸਿੰਘ ਰਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਮਨਪ੍ਰੀਤ ਇਆਲੀ ਅਤੇ ਬਿਕਰਮ ਦੀ ਪਤਨੀ ਤੇ ਮਜੀਠਾ ਤੋਂ ਵਿਧਾਇਕਾ ਗਨੀਵ ਕੌਰ ਮਜੀਠੀਆ ਦੇ ਵਫ਼ਦ ਨੇ ਅੱਜ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਸਿੱਧੂ ਨੂੰ ਅਹੁਦੇ ਤੋਂ ਹਟਾਉਣ ਲਈ ਸੂਬਾ ਸਰਕਾਰ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link