7.82C Vancouver
ADS

Dec 4, 2024 7:21 PM - Connect Newsroom

ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਬਿਕਰਮ ਸਿੰਘ ਮਜੀਠੀਆ ਨੇ ਕੀਤੀ ਨਿੰਦਾ

Share On
bikram-singh-majithia-condemns-attack-on-sukhbir-singh-badal
According to his wife, Jasmeet Kaur, Narayan left home around 6 a.m., stating he was attending a program. She mentioned they have two sons, both lawyers, and three grandchildren.

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਵਾਲਾ ਨਰਾਇਣ ਸਿੰਘ ਚੌੜਾ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਚੌੜਾ ਦਾ ਰਹਿਣ ਵਾਲਾ ਹੈ। ਪੁਲਿਸ ਮੁਤਾਬਕ, ਉਸ ਦਾ ਪੁਰਾਣਾ ਕ੍ਰਿਮੀਨਲ ਰਿਕਾਰਡ ਹੈ।

ਨਰਾਇਣ ਸਿੰਘ ਚੌੜਾ ਦੀ ਪਤਨੀ ਜਸਮੀਤ ਕੌਰ ਮੁਤਾਬਕ, ਉਨ੍ਹਾਂ ਦੇ ਪਤੀ ਘਰੋਂ ਸਵੇਰ ਕਰੀਬ 6 ਕੁ ਵਜੇ ਕਿਸੇ ਪ੍ਰੋਗਰਾਮ ’ਤੇ ਜਾਣ ਦੀ ਗੱਲ ਕਹਿ ਕੇ ਨਿਕਲੇ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੋ ਪੁੱਤ ਹਨ ਅਤੇ ਦੋਵੇਂ ਵਕੀਲ ਹਨ। ਇਸ ਤੋਂ ਇਲਾਵਾ ਦੋ ਪੋਤਰੇ ਅਤੇ ਇੱਕ ਪੋਤਰੀ ਹੈ।

ਓਧਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵਲੋਂ ਹਮਦਰਦੀ ਦੇ ਏਂਗਲ ਤੋਂ ਜਾਂਚ ਕਰਨ ਦੀ ਕੀਤੀ ਗਈ ਟਿੱਪਣੀ ’ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਆਪਣੀ ਨਾਲਾਇਕੀ ਲੁਕਾਉਣ ਲਈ ਸੁਖਬੀਰ ਬਾਦਲ ’ਤੇ ਹਮਦਰਦੀ ਗੇਨ ਕਰਨ ਦੇ ਇਲਜ਼ਾਮ ਲਗਾ ਰਹੇ ਹਨ।

ਗੌਰਤਲਬ ਹੈ ਕਿ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਕਹਿਣਾ ਸੀ ਕਿ ਪੁਲਿਸ ਦੀ ਮੁਸਤੈਦੀ ਨਾਲ ਹਮਲੇ ਨੂੰ ਨਾਕਾਮ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਹਮਲੇ ਨੂੰ ਨਾਕਾਮ ਕਰਨ ਵਾਲੇ 3 ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਕਰਨ ਲਈ ਡੀ. ਜੀ. ਪੀ. ਨੂੰ ਸਿਫਾਰਸ਼ ਕਰਨ ਦੀ ਵੀ ਗੱਲ ਆਖੀ।

Latest news

u-s-may-remove-50-tariffs-on-some-canadian-agricultural-products
Punjabi

ਅਮਰੀਕਾ ਵੱਲੋਂ ਕੈਨੇਡੀਅਨ ਖੇਤੀਬਾੜੀ ਉਤਪਾਦਾਂ ’ਤੇ 50% ਟੈਰਿਫ ਹਟਾਉਣ ਦੀ ਤਿਆਰੀ

ਕੈਨੇਡਾ ਦੇ ਕੁਝ ਖੇਤੀਬਾੜੀ ਉਤਪਾਦਾਂ 'ਤੇ ਅਮਰੀਕਾ ਵਲੋਂ 50 ਫੀਸਦੀ ਟੈਰਿਫ ਹਟਾਇਆ ਜਾ ਸਕਦਾ ਹੈ। ਵਾਲ ਸਟ੍ਰੀਟਦੀ ਰਿਪੋਰਟ ਮੁਤਾਬਕ, ਮਿਡਟਰਮ ਚੋਣਾਂ ਵਿਚ Maine ਤੋਂ ਸੈਨੇਟਰ Susan Collins ਅਤੇ ਹੋਰ ਰਿਪਬਲਿਕਨ ਉਮੀਦਵਾਰਾਂ ਦੀ ਮਦਦ ਲਈ ਇਸ ਕਦਮ ਦਾ ਐਲਾਨ ਅੱਜ ਹੀ ਹੋ ਸਕਦਾ ਹੈ। ਇਸ ਵਿਚਕਾਰ Collins ਨੇ ਵੀ ਪੁਸ਼ਟੀ ਕੀਤੀ ਹੈ ਕਿ ਉਹਨਾਂ ਕਈ ਕੈਨੇਡੀਅਨ ਖੇਤੀਬਾੜੀ ਉਤਪਾਦਾਂ ਲਈ ਟੈਰਿਫ ਛੋਟ ਨੂੰ ਪੱਕਾ ਕਰ ਲਿਆ ਹੈ।
loblaw-cyberattack-may-have-exposed-data-of-nearly-2-million-canadians
Punjabi

ਲੌਬਲੌ ’ਤੇ ਸਾਈਬਰ ਹਮਲਾ, 20 ਲੱਖ ਕੈਨੇਡੀਅਨਾਂ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਕੈਨੇਡਾ ਦੀ ਸੁਪਰਮਾਰਕੀਟ ਚੇਨ ਲੌਬਲੌ ਨੇ ਮਾਰਚ ਵਿਚ ਹੋਏ ਸਾਈਬਰ ਹਮਲੇ ਕਾਰਨ ਲਗਭਗ ਦੋ ਮਿਲੀਅਨ ਕੈਨੇਡੀਅਨ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਹੈ। ਕੰਪਨੀ ਨੇ ਪ੍ਰਭਾਵਿਤ ਗਾਹਕਾਂ ਨੂੰ ਸਿੱਧੇ ਤੌਰ 'ਤੇ ਨੋਟੀਫਿਕੇਸ਼ਨ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਿਸ ਵਿਚ ਦੱਸਿਆ ਗਿਆ ਹੈ ਕਿ ਲੀਕ ਹੋਏ ਡੇਟਾ ਵਿਚ ਨਾਂ,ਈਮੇਲ,ਘਰ ਦਾ ਪਤਾ,ਜਨਮ ਤਾਰੀਖ਼,ਵਫ਼ਾਦਾਰੀ ਕਾਰਡ ਨੰਬਰ, ਖ਼ਾਸ ਖਰੀਦਦਾਰੀ ਆਰਡਰ ਦੇ ਵੇਰਵੇ ਅਤੇ ਪੇਮੈਂਟ ਕਾਰਡ ਦੀ ਅਧੂਰੀ ਜਾਣਕਾਰੀ ਸ਼ਾਮਲ ਹੋ ਸਕਦੀ ਹੈ।
bc-conservatives-target-david-ebys-vancouver-point-grey-riding
Punjabi

ਡੇਵਿਡ ਈਬੀ ਦੇ ਹਲਕੇ ’ਚ ਬੀ.ਸੀ. ਕੰਜ਼ਰਵੇਟਿਵਾਂ ਵੱਲੋਂ ਚੋਣ ਪ੍ਰਚਾਰ ਤੇਜ਼

ਬੀ.ਸੀ.ਕੰਜ਼ਰਵੇਟਿਵ ਵਲੋਂ ਅੱਜ ਡੇਵਿਡ ਈਬੀ ਦੇ ਹਲਕੇ ਵੈਨਕੂਵਰ-ਪੁਆਇੰਟ ਗ੍ਰੇਅ ਵਿਚ ਦਾਅ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਲੋਰਨ ਡੋਰਕਸਨ ਦੀ ਅੱਜ ਕੋਈ ਮੀਡੀਆ ਜਾਣਕਾਰੀ ਉਪਲੱਬਧ ਨਹੀਂ ਹੈ ਪਰ ਰਿਪੋਰਟਸ ਮੁਤਾਬਕ ਉਹ ਈਬੀ ਦੇ ਚੋਣ ਹਲਕੇ ਸਮੇਤ ਵੈਨਕੂਵਰ-ਕੁਇਲਚੇਨਾ ਅਤੇ ਵੈਨਕੂਵਰ-ਲੈਂਗਾਰਾ ਵਿਚ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ।
rahul-gandhi-likely-to-visit-punjab-ahead-of-assembly-elections
Punjabi

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਸੰਭਾਵਨਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਛੇਤੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਇਸ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰੂਪਰੇਖਾ ਉਲੀਕਣ ਲਈ ਕਾਂਗਰਸ ਪਾਰਟੀ ਦੇ ਆਲ ਇੰਡੀਆ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਆਪਣੇ ਇਸ ਇੱਕ ਦਿਨਾਂ ਅਹਿਮ ਦੌਰੇ ਦੌਰਾਨ ਕੇ.ਸੀ. ਵੇਣੂਗੋਪਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਉੱਚ-ਪੱਧਰੀ ਮੀਟਿੰਗਾਂ ਕਰਨਗੇ।
fire-causes-heavy-damage-to-two-storey-home-in-surreys-bridgeview-area
Punjabi

ਸਰੀ ਦੇ ਬ੍ਰਿਜਵਿਊ ਇਲਾਕੇ ’ਚ ਦੋ-ਮੰਜ਼ਿਲਾ ਘਰ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਸਰੀ ਦੇ ਬ੍ਰਿਜਵਿਊ ਇਲਾਕੇ ਵਿਚ ਵੀਰਵਾਰ ਰਾਤ ਇੱਕ ਦੋ-ਮੰਜ਼ਿਲਾ ਘਰ ਵਿਚ ਅੱਗ ਲੱਗ ਗਈ। ਫਾਇਰ ਫਾਇਟਰ ਡਿਪਮਾਰਟਮੈਂਟ ਮੁਤਾਬਕ, ਉਨ੍ਹਾਂ ਨੂੰ ਰਾਤ ਲਗਭਗ 11:00 ਵਜੇ ਓਲਡ ਯੈਲੋ ਰੋਡ ਨੇੜੇ Olsen Road ਦੇ 10900-ਬਲਾਕ ਵਿਚ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link