19.08C Vancouver
ADS

Sep 15, 2021 10:16 PM -

ਬਾਈਲਸ, ਮੈਰੋਨੀ, ਨਿਕੋਲਸ ਅਤੇ ਰੇਜ਼ਮੈਨ ਨੇ ਲੈਰੀ ਨਾਸਰ ਜਿਨਸੀ ਸ਼ੋਸ਼ਣ ਮਾਮਲੇ 'ਚ ਦਿੱਤੀ ਗਵਾਹੀ, ਐਫ.ਬੀ.ਆਈ. ਦੀ ਢਿੱਲੀ ਕਾਰਵਾਈ 'ਤੇ ਚੁੱਕੇ ਸਵਾਲ

Share On
biles-maroney-nichols-and-raisman-testify-on-what-they-say-were-failures-in-fbis-handling-of-the-sexual-abuse-case-against-larry-nassar
US gymnasts Simone Biles, McKayla Maroney, Maggie Nichols and Aly Raisman are testifying before Congress about what they say were failures in FBI's handling of the sexual abuse case against former USA Gymnastics team doctor Larry Nassar. (Photo - Simone Biles, McKayla Maroney, Maggie Nichols, Aly Raisman/ Twitter)

ਅਮਰੀਕੀ ਜਿਮਨਾਸਟ ਸੀਮੋਨ ਬਾਈਲਸ, ਮਿਕੈਲਾ ਮਰੋਨੀ, ਮੈਗੀ ਨਿਕੋਲਸ ਅਤੇ ਐਲੀ ਰੇਸਮੈਨ ਨੇ ਅੱਜ ਸਾਬਕਾ ਅਮਰੀਕੀ ਜਿਮਨਾਸਟਿਕਸ ਟੀਮ ਡਾਕਟਰ ਲੈਰੀ ਨਾਸਰ ਦੇ ਮਾਮਲੇ 'ਚ ਗਵਾਹੀ ਦਿੱਤੀ ਹੈ।

ਇਹਨਾਂ ਨਾਮੀ ਜਿਮਨਾਸਟਸ ਨੇ ਦੱਸਿਆ ਕਿ ਕਿਵੇਂ ਐਫ.ਬੀ.ਆਈ. ਇਸ ਜਿਨਸੀ ਸ਼ੋਸ਼ਣ ਦੇ ਮਾਮਲੇ ਨੂੰ ਹੈਂਡਲ ਕਰਨ 'ਚ ਫੇਲ੍ਹ ਸਾਬਿਤ ਹੋਈ।

ਓਲੰਪਿਕ ਸੋਨ ਤਗਮਾ ਜੇਤੂ ਅਤੇ ਵਿਸ਼ਵ ਦੇ ਬੇਹਤਰੀਨ ਓਲੰਪਿਕ ਤਗਮਾ ਜੇਤੂਆਂ 'ਚ ਸ਼ੁਮਾਰ ਸੀਮੋਨ ਬਾਈਲਸ ਅੱਜ ਗਵਾਹੀ ਦੌਰਾਨ ਰੋ ਪਈ।

ਉਨ੍ਹਾਂ ਸੈਨੇਟ ਕਮੇਟੀ ਦੇ ਸਾਹਮਣੇ ਦੱਸਿਆ ਕਿ ਜਿਮਨਾਸਟਿਕਸ ਅਧਿਕਾਰੀਆਂ ਅਤੇ ਐਫ.ਬੀ.ਆਈ. ਨੇ ਡਾਕਟਰ ਦੇ ਜਿਨਸੀ ਸੋਸ਼ਣ ਦੇ ਮਾਮਲੇ 'ਚ ਅੱਖਾਂ ਫੇਰ ਲਈਆਂ ਸਨ।

ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਉਸ ਦੀ ਅਤੇ ਸੈਂਕੜੇ ਜਿਮਨਾਸਟਸ ਦੀ ਇੱਕ ਨਹੀਂ ਸੁਣੀ ਗਈ ਸੀ।

ਬਾਈਲਸ ਨੇ ਕਿਹਾ ਕਿ ਯੂ.ਐਸ.ਏ. ਜਿਮਨਾਸਟਿਕਸ ਅਤੇ ਯੂ.ਐਸ. ਓਲੰਪਿਕ ਅਤੇ ਪੈਰਾਲਿੰਪਿਕ ਕਮੇਟੀ ਜਾਣਦੀ ਸੀ ਕਿ ਟੀਮ ਡਾਕਟਰ ਨੇ ਉਸ ਨੂੰ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਬਣਾਇਆ ਹੈ।

ਮਿਕੈਲਾ ਮਰੋਨੀ ਨੇ ਕਿਹਾ ਕਿ ਉਨ੍ਹਾਂ ਐਫ.ਬੀ.ਆਈ. ਨੂੰ ਘਟਨਾਵਾਂ ਸੰਬੰਧੀ ਜਾਣਕਾਰੀ ਦਿੱਤੀ ਸੀ ਜਿਸ 'ਤੇ ਕੋਈ ਕਾਰਵਾਈ ਨਹੀਂ ਹੋਈ।

ਯੂ.ਐਸ. ਕਾਂਗਰਸ ਨੇ ਇਸ ਮਾਮਲੇ 'ਚ ਐਫ.ਬੀ.ਆਈ. ਦੀ ਜਿੰਮੇਵਾਰੀ ਤੈਅ ਕਰਨ ਦੀ ਗੱਲ ਆਖੀ ਹੈ।

ਇਸ 'ਚ ਨਾਸਰ 'ਤੇ ਕਾਰਵਾਈ 'ਚ ਦੇਰੀ ਦੇ ਦੌਰਾਨ ਕਰੀਬ 40 ਹੋਰ ਯੁਵਾ ਜਿਮਨਾਸਟਸ ਦੇ ਸ਼ੋਸ਼ਣ ਦਾ ਨਿਸ਼ਾਨਾ ਬਣਾਏ ਜਾਣ 'ਤੇ ਵੀ ਸਵਾਲ ਉੱਠ ਰਹੇ ਹਨ।

ਐਫ.ਬੀ.ਆਈ. ਡਾਇਰੈਕਟਰ ਕ੍ਰਿਸ ਰੇ ਨੇ ਇਸ ਮਾਮਲੇ 'ਚ ਰਸਮੀ ਮੁਆਫੀ ਮੰਗੀ ਹੈ।

ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਹੋਈਆਂ ਗਲਤੀਆਂ ਨੂੰ ਮੁੜ ਕਦੀ ਦੋਹਰਾਇਆ ਨਹੀਂ ਜਾਵੇਗਾ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link