19.02C Vancouver
ADS

Jul 17, 2025 4:57 PM - Connect Newsroom

ਬਿੱਲ ਸੀ-5 ਆਉਣ ਵਾਲੀਆਂ ਪੀੜੀਆਂ ਲਈ ਖੁਸ਼ਹਾਲੀ ਵਾਲਾ ਬਿੱਲ: ਮਾਰਕ ਕਾਰਨੀ

Share On
bill-c-5-a-bill-of-prosperity-for-future-generations-mark-carney
Carney said that Bill C-5, passed by Parliament in June, is designed to strengthen and transform our national economy at a time when Canada is facing threats from Trump.(Photo - The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਫਸਟ ਨੇਸ਼ਨ ਆਗੂਆਂ ਨਾਲ ਬੈਠਕ ਵਿਚ ਕਿਹਾ ਕਿ ਬਿੱਲ ਸੀ-5 ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜੀਆਂ ਲਈ ਖੁਸ਼ਹਾਲੀ ਲੈ ਕੇ ਆਉਣ ਵਾਲਾ ਹੈ। ਕਾਰਨੀ ਨੇ ਕਿਹਾ ਕਿ ਜੂਨ ਵਿਚ ਸੰਸਦ ਵਲੋਂ ਪਾਸ ਕੀਤਾ ਗਿਆ ਬਿਲ ਸੀ-5 ਅਜਿਹੇ ਸਮੇਂ ਵਿਚ ਸਾਡੀ ਕੌਮੀ ਆਰਥਿਕਤਾ ਨੂੰ ਮਜਬੂਤ ਕਰਨ ਅਤੇ ਪਰਿਵਰਤਨ ਕਰਨ ਲਈ ਬਣਾਇਆ ਗਿਆ ਹੈ ਜਦੋਂ ਕੈਨੇਡਾ ਟਰੰਪ ਦੀਆਂ ਧਮਕੀਆਂ ਦਾ ਸਾਹਮਣਾ ਕਰ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਨਵੇਂ ਰੇਲਵੇ, ਬੰਦਰਗਾਹਾਂ ਅਤੇ ਐਨਰਜੀ ਕੋਰੀਡੋਰ ਦੇ ਨਿਰਮਾਣ ਤੋਂ ਹੋਣ ਵਾਲੇ ਸੰਭਾਵੀ ਲਾਭ ਫਸਟ ਨੇਸ਼ਨ ਨੂੰ ਮਿਲਣਗੇ ਕਿਉਂਕਿ ਇਸ ਨਵੇਂ ਫਰੇਮਵਰਕ ਦੇ ਕੇਂਦਰ ਵਿਚ ਸਵਦੇਸ਼ੀ ਆਰਥਿਕ ਵਿਕਾਸ ਹੈ।

ਕਾਰਨੀ ਨੇ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਏਗੀ ਕਿ ਵੱਡੇ ਪ੍ਰੋਜੈਕਟਸ ਨਾਲ ਪ੍ਰਭਾਵਿਤ ਹੋਣ ਵਾਲੇ ਫਸਟ ਨੇਸ਼ਨ ਨਾਲ ਸਲਾਹ-ਮਸ਼ਵਰਾ ਕਰਕੇ ਇਨ੍ਹਾਂ ਦਾ ਸਹੀ ਢੰਗ ਨਾਲ ਨਿਰਮਾਣ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੈਨੇਡਾ ਦੀ ਨਵੀਂ ਸਰਕਾਰ ਮਿਲ ਕੇ ਕੰਮ ਕਰਨ ਲਈ ਵਚਨਬੱਧ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link