19.85C Vancouver
ADS

Jun 17, 2024 3:01 PM - Connect Newsroom

ਜਲੰਧਰ ਜ਼ਿਮਨੀ ਚੋਣ ਲਈ ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਐਲਾਨਿਆ ਉਮੀਦਵਾਰ

Share On
bjp-announced-sheetal-angural-as-candidate-for-jalandhar-by-election
The state's Aam Aadmi Party has declared Mahendra Bhagat, who came from the BJP, as its candidate, while the BJP has given ticket to Sheetal Angural, who left the Aam Aadmi Party and joined the BJP.(Photo: Facebook/Sheetal Angural MLA)

ਪੰਜਾਬ ਦੇ ਜਲੰਧਰ ਪੱਛਮੀ ਵਿਧਾਨ ਸਭਾ ਹਲਕਾ ਦੀ ਜ਼ਿਮਨੀ ਚੋਣ ਵਿਚ ਦਲ-ਬਦਲੂ ਮੁੜ ਆਹਮੋ-ਸਾਹਮਣੇ ਹੋਣਗੇ। ਸੂਬੇ ਦੀ ਆਮ ਆਦਮੀ ਪਾਰਟੀ ਨੇ ਇੱਥੋਂ ਭਾਜਪਾ ਵਿਚੋਂ ਆਏ ਮਹਿੰਦਰ ਭਗਤ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ, ਜਦੋਂ ਕਿ ਭਾਜਪਾ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸ਼ੀਤਲ ਅੰਗੁਰਾਲ ਨੂੰ ਟਿਕਟ ਦਿੱਤੀ ਹੈ।

ਸਾਲ 2022 ਦੀਆਂ ਚੋਣਾਂ ਦੌਰਾਨ ਵੀ ਮਹਿੰਦਰ ਭਗਤ ਅਤੇ ਸ਼ੀਤਲ ਅੰਗੁਰਾਲ ਨੇ ਇੱਕ ਦੂਜੇ ਦੇ ਵਿਰੁੱਧ ਚੋਣਾਂ ਲੜੀਆਂ ਸਨ, ਉਦੋਂ ਮਹਿੰਦਰ ਭਗਤ ਭਾਜਪਾ ਦਾ ਉਮੀਦਵਾਰ ਸਨ ਤੇ ਸ਼ੀਤਲ ਅੰਗੁਰਾਲ ਆਪ ਦੇ ਉਮੀਦਵਾਰ ਸਨ।

ਮੋਹਿੰਦਰ ਭਗਤ ਭਾਜਪਾ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਬੇਟੇ ਹਨ। ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿਚ ਚੋਣ ਪ੍ਰਚਾਰ ਲਈ ਭਾਜਪਾ ਨੇ 38 ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕੀਤੀ ਹੈ, ਜਿਸ ਵਿਚ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਵੀ ਸ਼ਾਮਲ ਹੈ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link