9.85C Vancouver
ADS

Mar 22, 2021 3:53 PM -

ਕੇਜਰੀਵਾਲ ਨੇ ਕਿਹਾ ਭਾਜਪਾ ਨੇ ਦਿੱਲੀ ਦੀਆਂ ਤਾਕਤਾਂ ਘਟਾਉਣ ਵਾਲਾ ਬਿੱਲ ਪਾਸ ਕਰਕੇ ਲੋਕਾਂ ਨੂੰ ਦਿੱਤਾ ਧੋਖਾ

Share On
bjp-has-cheated-people-says-kejriwal-after-lok-sabha-passes-bill-on-delhi
Chief Minister of Delhi, Arvind Kejriwal addressing the media/ ANI

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕ ਸਭਾ ਵਿੱਚ ਦਿੱਲੀ ਰਾਸ਼ਟਰੀ ਰਾਜਧਾਨੀ ਟੈਰੀਟਰੀ (ਸੋਧ) ਬਿੱਲ 2021 ਨੂੰ ਪਾਸ ਕੀਤੇ ਜਾਣ ਨੂੰ ਦਿੱਲੀ ਦੇ ਲੋਕਾਂ ਦਾ ਅਪਮਾਨ ਕਰਾਰ ਦਿੱਤਾ।

ਕੇਜਰੀਵਾਲ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਦਿੱਲੀ ਦੇ ਲੋਕਾਂ ਨਾਲ ਧੋਖਾ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਹ ਬਿੱਲ ਲੋਕਾਂ ਵੱਲੋਂ ਜਿਤਾਏ ਹੋਏ ਨੁਮਾਇੰਦਿਆਂ ਤੋਂ ਸ਼ਕਤੀਆਂ ਖੋਹ ਕੇ ਚੋਣਾਂ ਵਿੱਚ ਹਾਰੇ ਹੋਏ ਵਿਅਕਤੀਆਂ ਨੂੰ ਸ਼ਕਤੀਆਂ ਦਿੰਦਾ ਹੈ।

ਇਹ ਬਿੱਲ ਪਿਛਲੇ ਹਫ਼ਤੇ ਸੰਸਦ ਵਿਚ ਲਿਆਂਦਾ ਗਿਆ ਸੀ, ਜਦੋਂ ਸੁਪਰੀਮ ਕੋਰਟ ਦੇ ਇਕ ਸੰਵਿਧਾਨ ਬੈਂਚ ਨੇ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ

'ਲੈਫਟੀਨੈਂਟ ਗਵਰਨਰ' ਵਿਚਕਾਰ ਵਿਵਾਦ ਬਾਰੇ ਫੈਸਲਾ ਸੁਣਾਇਆ ਸੀ।

"ਅੱਜ ਲੋਕ ਸਭਾ ਵਿੱਚ ਜੀ.ਐਨ.ਸੀ.ਟੀ.ਡੀ. ਸੋਧ ਬਿੱਲ ਪਾਸ ਕਰਨਾ ਦਿੱਲੀ ਦੇ ਲੋਕਾਂ ਦਾ ਅਪਮਾਨ ਹੈ। ਇਹ ਬਿੱਲ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੋਂ ਸ਼ਕਤੀਆਂ ਖੋਹ ਲੈਂਦਾ ਹੈ ਅਤੇ ਹਾਰਿਆਂ ਨੂੰ ਦਿੱਲੀ ਚਲਾਉਣ ਦੀਆਂ ਸ਼ਕਤੀਆਂ ਦਿੰਦਾ ਹੈ। ਭਾਜਪਾ ਨੇ ਲੋਕਾਂ ਨਾਲ ਧੋਖਾ ਕੀਤਾ ਹੈ।" ਕੇਜਰੀਵਾਲ ਨੇ ਅੱਜ ਟਵੀਟ ਕੀਤਾ।

ਲੋਕ ਸਭਾ ਨੇ ਇਕ ਬਿੱਲ ਪਾਸ ਕੀਤਾ ਹੈ ਜਿਸ ਮੁਤਾਬਕ, ਵਿਧਾਨ ਸਭਾ ਵਲੋਂ ਬਣਾਏ ਗਏ ਕਿਸੇ ਵੀ ਕਾਨੂੰਨ ਵਿਚ ਵਰਤੇ ਗਏ 'ਸਰਕਾਰ' ਸ਼ਬਦ ਦਾ ਮਤਲਬ 'ਲੈਫਟੀਨੈਂਟ ਗਵਰਨਰ' ਹੋਵੇਗਾ।

ਲੋਕ ਸਭਾ ਨੇ ਸੋਮਵਾਰ ਨੂੰ ਗ੍ਰਹਿ ਰਾਜ ਮੰਤਰੀ ਜੀ. ਕਿਸ਼ਨ ਰੈੱਡੀ ਦੇ ਜਵਾਬ ਤੋਂ ਬਾਅਦ 'ਦਿੱਲੀ ਰਾਸ਼ਟਰੀ ਰਾਜਧਾਨੀ ਖੇਤਰ ਸਰਕਾਰ (ਸੋਧ) ਬਿੱਲ 2021' ਪਾਸ ਕਰ ਦਿੱਤਾ।

ਇਸ ਬਿੱਲ ਵਿੱਚ ਨੈਸ਼ਨਲ ਕੈਪੀਟਲ ਟੈਰੀਟਰੀ ਆਫ ਦਿੱਲੀ ਐਕਟ, 1991 ਵਿੱਚ ਸੋਧ ਕਰਨ ਦੀ ਮੰਗ ਕੀਤੀ ਗਈ ਹੈ।

ਬਿੱਲ ਵਿੱਚ ਕਿਹਾ ਗਿਆ ਹੈ ਕਿ ਇਹ ਬਿੱਲ "ਸਰਕਾਰ" ਸ਼ਬਦ ਨੂੰ ਸਪੱਸ਼ਟ ਕਰਨਾ ਚਾਹੁੰਦਾ ਹੈ, ਜਿਸ ਨੂੰ ਦਿੱਲੀ ਵਿਧਾਨ ਸਭਾ ਦੁਆਰਾ ਪਾਸ ਕੀਤੇ ਜਾਣ ਵਾਲੇ ਕਿਸੇ ਵੀ ਕਾਨੂੰਨ ਵਿੱਚ, ਦਿੱਲੀ ਦੇ ਰਾਸ਼ਟਰੀ ਰਾਜਧਾਨੀ ਖੇਤਰ ਦੇ ਲੈਫਟੀਨੈਂਟ ਗਵਰਨਰ ਵਜੋਂ ਸਮਝਿਆ ਜਾਵੇਗਾ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link