16.27C Vancouver
ADS

Aug 22, 2022 4:16 PM - ANI

ਪਾਕਿਸਤਾਨ 'ਚ ਸਿੱਖ ਲੜਕੀ ਦੇ ਅਗਵਾ ਮਾਮਲੇ 'ਚ ਸਿਰਸਾ ਨੇ ਵਿਦੇਸ਼ ਮੰਤਰਾਲਾ ਕੋਲ ਚੁੱਕਿਆ ਮੁੱਦਾ

Share On
bjp-leader-manjinder-singh-sirsa-meets-mea-joint-secy-requests-to-summon-pak-envoy-over-abduction-of-sikh-woman-in-pakistan
Manjinder Singh Sirsa meets MEA Joint Secy JP Singh (Photo : ANI)

ਪਾਕਿਸਤਾਨ ਵਿਚ ਖੈਬਰ ਪਖਤੂਨਖਵਾ ਸੂਬੇ ਵਿਚ ਇੱਕ ਸਿੱਖ ਲੜਕੀ ਅਧਿਆਪਕਾ ਦੇ ਅਗਵਾ ਹੋਣ ਦੇ ਮਾਮਲੇ ਵਿਚ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਸੋਮਵਾਰ ਵਿਦੇਸ਼ ਮੰਤਰਾਲਾ ਦੇ ਸੰਯੁਕਤ ਸਕੱਤਰ ਜੇ. ਪੀ. ਸਿੰਘ ਨਾਲ ਮੁਲਾਕਾਤ ਕਰ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੂੰ ਤਲਬ ਕਰਨ ਦੀ ਮੰਗ ਕੀਤੀ ਹੈ।

ਖੈਬਰ ਪਖਤੂਨਖਵਾ ਸੂਬੇ ਦੇ ਬੁਨੇਰ ਜ਼ਿਲੇ ਵਿਚ 20 ਅਗਸਤ ਦੀ ਸ਼ਾਮ ਨੂੰ ਦੀਨਾ ਕੌਰ ਨੂੰ ਜ਼ਬਰਦਸਤੀ ਅਗਵਾ ਕਰਨ ਅਤੇ ਇਸਲਾਮ ਕਬੂਲ ਕਰਵਾਉਣ ਦੀਆਂ ਰਿਪੋਰਟਾਂ ਹਨ।

ਇਸ ਘਟਨਾ ਤੋਂ ਬਾਅਦ ਸੂਬੇ ਵਿਚ ਸਿੱਖ ਭਾਈਚਾਰੇ ਨੇ ਭਾਰੀ ਰੋਸ ਪ੍ਰਦਰਸ਼ਨ ਕੀਤਾ। ਖ਼ਬਰਾਂ ਹਨ ਕਿ ਦੀਨਾ ਕੌਰ ਪੁੱਤਰੀ ਗੁਰਚਰਨ ਸਿੰਘ ਨੂੰ ਬੰਦੂਕ ਦੀ ਨੋਕ 'ਤੇ ਅਗਵਾ ਕਰਕੇ ਉਸ ਨਾਲ ਜ਼ਬਰ-ਜਨਾਹ ਕੀਤਾ ਗਿਆ ਅਤੇ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਨੇ ਮਿਲ ਕੇ ਅਗਵਾਕਾਰ ਨਾਲ ਉਸ ਦਾ ਵਿਆਹ ਕਰਵਾ ਦਿੱਤਾ।

ਭਾਜਪਾ ਆਗੂ ਨੇ ਦੱਸਿਆ ਕਿ ਉਨ੍ਹਾਂ ਭਾਰਤੀ ਵਿਦੇਸ਼ ਮੰਤਰਾਲਾ ਨੂੰ ਪਾਕਿਸਤਾਨ ਵਿਚ ਘੱਟ ਗਿਣਤੀਆਂ ਦੀ ਸੁਰੱਖਿਆ ਦਾ ਮੁੱਦਾ ਵਿਸ਼ਵ ਪੱਧਰ 'ਤੇ ਚੁੱਕਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ. ਪੀ. ਸਿੰਘ ਜੀ ਨੇ ਸਾਨੂੰ ਇਸ ਸਬੰਧ ਵਿਚ ਜਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।

ਸਿਰਸਾ ਨੇ ਦੱਸਿਆ ਕਿ ਦੀਨਾ ਕੌਰ ਨੂੰ ਐਤਵਾਰ ਨੂੰ ਅਗਵਾ ਕੀਤਾ ਗਿਆ ਅਤੇ ਉਸ ਦਾ ਵਿਆਹ ਇੱਕ ਅਨਪੜ੍ਹ ਰਿਕਸ਼ੇ ਵਾਲੇ ਨਾਲ ਕਰਵਾ ਦਿੱਤਾ ਗਿਆ। ਉਨ੍ਹਾਂ ਮੀਡੀਆ ਨੂੰ ਦੱਸਿਆ ਕਿ ਲੜਕੀ ਦੇ ਪਿਤਾ ਥਾਣੇ ਗਏ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਚਾਰ ਘੰਟਿਆਂ ਬਾਅਦ ਕਿਹਾ ਗਿਆ ਕਿ ਲੜਕੀ ਦਾ ਵਿਆਹ ਹੋ ਗਿਆ ਹੈ।

Latest news

dingell-slams-trump-over-strained-canada-u-s-relations-urges-resumption-of-talks
Punjabi

ਕੈਨੇਡਾ ਨਾਲ ਵਿਗੜੇ ਰਿਸ਼ਤਿਆਂ ’ਤੇ ਡਿੰਗੇਲ ਨੇ ਟਰੰਪ ਨੂੰ ਘੇਰਿਆ, ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲ

ਕੈਨੇਡਾ ਅਤੇ ਅਮਰੀਕਾ ਵਿਚਕਾਰ ਵਿਗੜੇ ਸਬੰਧਾਂ ਨੂੰ ਲੈ ਕੇ Michigan ਤੋਂ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਤੀਨਿਧੀ ਡੇਬੀ ਡਿੰਗੇਲ ਨੇ ਰਾਸ਼ਟਰਪਤੀ ਡੌਨਲਡ ਟਰੰਪ ਦੀਆਂ ਨੀਤੀਆਂ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਹੈ ਕਿ ਦੇਸ਼ ਲਈ ਇਹ ਬੇਹੱਦ ਨਿਰਾਸ਼ਾਜਨਕ ਦੌਰ ਹੈ ਜਦੋਂ ਰਾਸ਼ਟਰਪਤੀ ਆਪਣੇ ਸਭ ਤੋਂ ਕਰੀਬੀ ਦੋਸਤ ਅਤੇ ਸਹਿਯੋਗੀ ਦੇਸ਼ ਨਾਲ ਗੱਲਬਾਤ ਕਰਨ ਦੀ ਬਜਾਏ ਤਾਨਾਸ਼ਾਹਾਂ ਅਤੇ ਤਾਨਾਸ਼ਾਹ ਨਾਲ ਸਬੰਧ ਵਧਾਉਣ ਵਿਚ ਜ਼ਿਆਦਾ ਅਰਾਮਦਾਇਕ ਮਹਿਸੂਸ ਕਰ ਰਹੇ ਹਨ।
wildfire-threat-eases-in-b-c-as-major-fires-drop-to-just-three
Punjabi

ਬੀ.ਸੀ. ਵਿੱਚ ਜੰਗਲੀ ਅੱਗਾਂ ਦਾ ਘਟਿਆ ਕਹਿਰ ,ਵੱਡੀਆਂ ਅੱਗਾਂ ਦੀ ਗਿਣਤੀ 3 ਰਹੀ

ਬੀ.ਸੀ. ਵਾਈਲਡਫਾਇਰ ਸਰਵਿਸ ਮੁਤਾਬਕ, ਸੂਬੇ ਦੇ ਫਰੇਜ਼ਰ ਕੈਨਿਯਨ ਇਲਾਕੇ ਵਿਚ ਲੱਗੀ ਬਰੰਸਵਿਕ ਕ੍ਰੀਕ ਦੀ ਅੱਗ ਹੁਣ ਖ਼ਤਰੇ ਦੇ ਨਿਸ਼ਾਨ ਤੋਂ ਬਾਹਰ ਹੋ ਗਈ ਹੈ, ਜਿਸ ਕਾਰਨ ਇਸ ਨੂੰ ਵਾਈਲਡਫਾਇਰ ਨੋਟ ਦੀ ਸੂਚੀ ਵਿਚੋਂ ਹਟਾ ਦਿੱਤਾ ਗਿਆ ਹੈ ਅਤੇ ਹੁਣ ਸੂਬੇ ਵਿਚ ਸਿਰਫ਼ ਤਿੰਨ ਵੱਡੀਆਂ ਅੱਗਾਂ ਹੀ ਬਾਕੀ ਰਹਿ ਗਈਆਂ ਹਨ।
drug-toxicity-crisis-in-b-c-138-deaths-reported-in-june-2026
Punjabi

ਬੀ.ਸੀ. ’ਚ ਨਸ਼ਿਆਂ ਦਾ ਕਹਿਰ: ਜੂਨ ਵਿੱਚ ਹੋਈਆਂ 138 ਮੌਤਾਂ

ਬੀ.ਸੀ. ਵਿਚ ਹਾਲ ਹੀ ਦੇ ਮਹੀਨੇ ਵਿਚ ਨਸ਼ੇ ਕਾਰਨ 100 ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ। ਮੰਗਲਵਾਰ ਕੋਰੋਨਰ ਸਰਵਿਸ ਵਲੋਂ ਜਾਰੀ ਅੰਕੜਿਆਂ ਮੁਤਾਬਕ, ਜੂਨ 2026 ਵਿਚ ਨਸ਼ਿਆਂ ਦੀ ਵਜ੍ਹਾ ਨਾਲ 138 ਲੋਕਾਂ ਦੀ ਜਾਨ ਗਈ, ਜੋ ਕਿ ਜਨਵਰੀ ਅਤੇ ਮਾਰਚ ਤੋਂ ਬਾਅਦ ਇਸ ਸਾਲ ਦਾ ਤੀਜਾ ਵੱਡਾ ਅੰਕੜਾ ਹੈ। ਰਿਪੋਰਟ ਮੁਤਾਬਕ, ਸਾਲ 2026 ਦੇ ਪਹਿਲੇ ਛੇ ਮਹੀਨਿਆਂ ਵਿਚ ਹੁਣ ਤੱਕ ਕੁੱਲ 776 ਮੌਤਾਂ ਹੋ ਚੁੱਕੀਆਂ ਹਨ, ਜਿਸ ਦੇ ਹਿਸਾਬ ਨਾਲ ਹਾਲਾਂਕਿ ਇਹ ਸਾਲ 2019 ਵਿਚ ਹੋਈਆਂ 992 ਮੌਤਾਂ ਤੋਂ ਬਾਅਦ ਸਭ ਤੋਂ ਘੱਟ ਮੌਤਾਂ ਵਾਲਾ ਸਾਲ ਬਣਨ ਦੀ ਉਮੀਦ ਹੈ।
sukhbir-badal-pays-obeisance-at-takht-damdama-sahib-after-nanded-attack
Punjabi

ਨਾਂਦੇੜ ਹਮਲੇ ਤੋਂ ਦੋ ਹਫ਼ਤਿਆਂ ਬਾਅਦ ਸੁਖਬੀਰ ਬਾਦਲ ਨੇ ਤਖ਼ਤ ਦਮਦਮਾ ਸਾਹਿਬ ਵਿਖੇ ਟੇਕਿਆ ਮੱਥਾ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿਛਲੇ ਦਿਨੀਂ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਇੱਕ ਜਾਨਲੇਵਾ ਹਮਲੇ ਵਿੱਚ ਬਚਾਅ ਤੋਂ ਦੋ ਹਫ਼ਤਿਆਂ ਬਾਅਦ ਮੰਗਲਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿਖੇ ਤਖ਼ਤ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਅਤੇ ਸੀਨੀਅਰ ਪਾਰਟੀ ਆਗੂ ਵੀ ਸਨ।
mélanie-joly-urges-canadians-to-buy-canadian-made-products-amid-escalating-trade-war
Punjabi

ਮੇਲਾਨੀ ਜੋਲੀ ਨੇ ਵਧਦੀ ਵਪਾਰ ਜੰਗ ਵਿਚਕਾਰ ਕੈਨੇਡੀਅਨਾਂ ਨੂੰ ਕੈਨੇਡੀਅਨ-ਬਣੇ ਉਤਪਾਦ ਖਰੀਦਣ ਦੀ ਕੀਤੀ ਅਪੀਲ

ਕੈਨੇਡਾ ਦੀ ਇੰਡਸਟਰੀ ਮਿਨਿਸਟਰ ਮੇਲਾਨੀ ਜੋਲੀ ਨੇ ਅਮਰੀਕਾ ਨਾਲ ਟਰੇਡ ਵਾਰ ਹੋਰ ਭੜਕਣ ਦੌਰਾਨ ਕੈਨੇਡੀਅਨ ਨੂੰ ਦੇਸ਼ ਦੇ ਬਣੇ ਉਤਪਾਦ ਖਰੀਦਣ ਦੀ ਜ਼ੋਰਦਾਰ ਅਪੀਲ ਕੀਤੀ ਹੈ।ਔਟਵਾ ਵਿਚ ਹੋਰ ਫੈਡਰਲ ਮਿਨਿਸਟਰਸ ਨਾਲ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਵਲੋਂ ਰਿਟੇਲਰ ਨਾਲ ਗੱਲਬਾਤ ਕਰਕੇ ਬਾਜ਼ਾਰ ਵਿਚ ਕੈਨੇਡੀਅਨ-ਨਿਰਮਿਤ ਉਤਪਾਦ ਦੀ ਪਛਾਣ ਕਰਨਾ ਸੌਖਾ ਬਣਾਇਆ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link