16.27C Vancouver
ADS

Aug 22, 2022 3:25 PM - ANI

'ਸਿਸੋਦੀਆ ਨੂੰ ਆਪਣੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਬਣਾਉਣਾ ਚਾਹੁੰਦੀ ਸੀ ਭਾਜਪਾ'- 'ਆਪ'

Share On
bjp-wanted-to-make-sisodia-its-chief-ministerial-candidate-alleges-aap
Bharadwaj claims that BJP was asking Sisodia to join it along with other legislators (Photo : ANI)

ਸੋਮਵਾਰ ਨੂੰ ਆਮ ਆਦਮੀ ਪਾਰਟੀ (ਆਪ) ਨੇ ਦੋਸ਼ ਲਾਇਆ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀ. ਬੀ. ਆਈ. ਦੀ ਕਾਰਵਾਈ ਤੋਂ ਬਚਣ ਲਈ ਭਾਜਪਾ ਦੇ ਇੱਕ ਆਗੂ ਨੇ ਉਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਸਰਕਾਰ ਖਿਲਾਫ਼ ਕੰਮ ਕਰਨ ਦੀ ਪੇਸ਼ਕਸ਼ ਕੀਤੀ ਸੀ।

ਪਾਰਟੀ ਦੇ ਸੀਨੀਅਰ ਆਗੂ ਸੌਰਭ ਭਾਰਦਵਾਜ ਨੇ ਦਾਅਵਾ ਕੀਤਾ ਕਿ ਦਿੱਲੀ ਦੀ ਸ਼ਰਾਬ ਨੀਤੀ ਮਾਮਲੇ ਵਿਚ ਸੀ. ਬੀ. ਆਈ. ਦੀ ਕਾਰਵਾਈ ਦਾ ਸਾਹਮਣਾ ਕਰ ਰਹੇ ਸਿਸੋਦੀਆ ਨੂੰ ਭਾਜਪਾ ਨੇ ਦਿੱਲੀ ਵਿਚ ਆਪਣੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਬਣਾਉਣ ਦੀ ਪੇਸ਼ਕਸ਼ ਕੀਤੀ ਸੀ।

ਭਾਰਦਵਾਜ ਨੇ ਭਾਜਪਾ ਦੇ ਕਿਸੇ ਲੀਡਰ ਦਾ ਨਾਂ ਲਏ ਬਿਨਾਂ ਦਾਅਵਾ ਕੀਤਾ ਕਿ ਬੀ. ਜੀ. ਪੀ. ਨੇ ਸਿਸੋਦੀਆ ਨੂੰ ਹੋਰ ਵਿਧਾਇਕਾਂ ਦੇ ਨਾਲ ਉਨ੍ਹਾਂ ਦੀ ਪਾਰਟੀ ਵਿਚ ਸ਼ਾਮਲ ਹੋਣ ਲਈ ਕਿਹਾ ਸੀ।

ਭਾਰਦਵਾਜ ਨੇ ਕਿਹਾ ਕਿ ਵਿਰੋਧੀ ਦਲਾਂ ਦੇ ਅਜਿਹੇ ਕਈ ਨੇਤਾ ਹਨ ਜਿਨ੍ਹਾਂ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ ਪਰ ਉਨ੍ਹਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਤੁਰੰਤ ਬਾਅਦ ਉਨ੍ਹਾਂ ਖਿਲਾਫ ਜਾਂਚ ਬੰਦ ਕਰ ਦਿੱਤੀ ਗਈ। ਉਨ੍ਹਾਂ ਕਿਹਾ, "ਸੁਵੇਂਦੂ ਅਧਿਕਾਰੀ, ਹਿਮੰਤਾ ਬਿਸ਼ਵਾ ਸ਼ਰਮਾ, ਮੁਕੁਲ ਰਾਏ, ਨਰਾਇਣ ਰਾਣੇ, ਬੈਜਯੰਤ ਪਾਂਡਾ, ਰੈਡੀ ਬ੍ਰਦਰਜ਼ ਵਰਗੇ ਨੇਤਾ ਪਹਿਲਾਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਨ ਪਰ ਭਾਜਪਾ ਵਿਚ ਸ਼ਾਮਲ ਹੁੰਦੇ ਹੀ ਹੁਣ ਇਨ੍ਹਾਂ ਨੇਤਾਵਾਂ ਖਿਲਾਫ਼ ਜਾਂਚ ਨਹੀਂ ਕੀਤੀ ਜਾ ਰਹੀ ਹੈ।"

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link