12.26C Vancouver
ADS

Jan 14, 2021 5:05 PM -

ਕਿਸਾਨ ਸੰਘਰਸ਼: ਭੁਪਿੰਦਰ ਸਿੰਘ ਮਾਨ ਨੇ ਸੁਪਰੀਮ ਕੋਰਟ ਦੀ ਕਮੇਟੀ ਵਿੱਚ ਸ਼ਾਮਲ ਹੋਣ ਤੋਂ ਕੀਤਾ ਇਨਕਾਰ

Share On
bku-chief-bhupinder-singh-mann-recuses-himself-from-sc-appointed-panel-on-farm-laws
BKU chief Bhupinder Singh Mann /ANI

ਭਾਰਤੀ ਕਿਸਾਨ ਯੂਨੀਅਨ (ਮਾਨ) ਦੇ ਕੌਮੀ ਪ੍ਰਧਾਨ ਅਤੇ ਆਲ ਇੰਡੀਆ ਕਿਸਾਨ ਤਾਲਮੇਲ ਕਮੇਟੀ (ਏਆਈਕੇਸੀਸੀ) ਦੇ ਚੇਅਰਮੈਨ ਭੁਪਿੰਦਰ ਸਿੰਘ ਮਾਨ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਵਿੱਚ ਸ਼ਾਮਲ ਹੋਣ ਤੋਂ ਵੀਰਵਾਰ ਨੂੰ ਇਨਕਾਰ ਕਰ ਦਿੱਤਾ।

ਇਹ ਗੱਲ ਸ਼ੁੱਕਰਵਾਰ ਨੂੰ ਕੇਂਦਰੀ ਸਰਕਾਰ ਅਤੇ ਕਿਸਾਨ ਯੂਨੀਅਨਾਂ ਵਿਚਕਾਰ ਹੋਣ ਵਾਲੀ ਅਗਲੇ ਦੌਰ ਦੀ ਗੱਲਬਾਤ ਤੋਂ ਇਕ ਦਿਨ ਪਹਿਲਾਂ ਸਾਹਮਣੇ ਆਈ ਹੈ।

ਪੰਜਾਬ ਤੋਂ ਸਾਬਕਾ ਰਾਜ ਸਭਾ ਐਮਪੀ ਮਾਨ ਨੇ ਕਿਹਾ ਕਿ ਉਹ ਕਮੇਟੀ ਵਿਚ ਉਨ੍ਹਾਂ ਨੂੰ ਨਾਮਜ਼ਦ ਕਰਨ ਲਈ ਸਿਖਰਲੀ ਅਦਾਲਤ ਦੇ "ਧੰਨਵਾਦੀ" ਹਨ ਪਰ ਉਹ ਉਨ੍ਹਾਂ ਨੂੰ ਦਿੱਤੀ ਗਏ ਅਹੁਦੇ ਨੂੰ "ਤਿਆਗ" ਰਹੇ ਹਨ "ਤਾਂ ਜੋ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਾ ਹੋਵੇ"।

"ਇੱਕ ਕਿਸਾਨ ਅਤੇ ਯੂਨੀਅਨ ਨੇਤਾ ਵਜੋਂ, ਖੇਤੀ ਯੂਨੀਅਨਾਂ ਅਤੇ ਆਮ ਤੌਰ 'ਤੇ ਜਨਤਾ ਦੀਆਂ ਮੌਜੂਦਾ ਭਾਵਨਾਵਾਂ ਅਤੇ ਸ਼ੰਕਾਵਾਂ ਨੂੰ ਦੇਖਦੇ ਹੋਏ, ਮੈਂ ਆਪਣੇ ਅਹੁਦੇ ਦੀ ਕੁਰਬਾਨੀ ਦੇਣ ਲਈ ਤਿਆਰ ਹਾਂ ਤਾਂ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਾ ਕੀਤਾ ਜਾ ਸਕੇ।", ਮਾਨ ਨੇ ਇਕ ਬਿਆਨ ਵਿਚ ਕਿਹਾ।

ਬਿਆਨ ਸਾਂਝਾ ਕਰਦੇ ਹੋਏ ਬੀਕੇਯੂ ਨੇ ਟਵਿੱਟਰ 'ਤੇ ਲਿਖਿਆ, 'ਸ. ਭੁਪਿੰਦਰ ਸਿੰਘ ਮਾਨ ਸਾਬਕਾ ਐਮਪੀ ਅਤੇ ਬੀਕੇਯੂ ਦੇ ਕੌਮੀ ਪ੍ਰਧਾਨ ਅਤੇ ਆਲ ਇੰਡੀਆ ਕਿਸਾਨ ਤਾਲਮੇਲ ਕਮੇਟੀ ਦੇ ਚੇਅਰਮੈਨ ਨੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਗਠਿਤ ਕੀਤੀ ਗਈ 4 ਮੈਂਬਰੀ ਕਮੇਟੀ ਤੋਂ ਆਪਣੇ ਆਪ ਨੂੰ ਅਲੱਗ ਰੱਖਣ ਦਾ ਫੈਸਲਾ ਕੀਤਾ ਹੈ।'

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਤਿੰਨ ਫਾਰਮ ਕਾਨੂੰਨਾਂ ਨੂੰ ਲਾਗੂ ਕਰਨ 'ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਸੀ ਅਤੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਅਤੇ ਕੇਂਦਰ ਵਿਚਕਾਰ ਵਿਵਾਦ ਨੂੰ ਹੱਲ ਕਰਨ ਲਈ ਚਾਰ ਮੈਂਬਰੀ ਕਮੇਟੀ ਬਣਾਈ ਸੀ।

ਸਿਖਰਲੀ ਅਦਾਲਤ ਨੇ 4 ਮੈਂਬਰੀ ਪੈਨਲ ਦਾ ਗਠਨ ਕੀਤਾ ਸੀ ਜਿਸ ਵਿੱਚ ਖੇਤੀਬਾੜੀ ਅਰਥਸ਼ਾਸਤਰੀ ਅਸ਼ੋਕ ਗੁਲਾਟੀ, ਬੀਕੇਯੂ ਦੇ ਕੌਮੀ ਪ੍ਰਧਾਨ ਭੁਪਿੰਦਰ ਸਿੰਘ ਮਾਨ, ਇੰਟਰਨੈਸ਼ਨਲ ਫੂਡ ਰਿਸਰਚ ਇੰਸਟੀਟਿਊਟ ਦੇ ਪ੍ਰਮੋਦ ਕੁਮਾਰ ਜੋਸ਼ੀ ਅਤੇ ਸ਼ੇਤਕਾਰੀ ਸੰਗਠਨ ਦੇ ਪ੍ਰਧਾਨ ਅਨਿਲ ਘਨਵਟ ਸ਼ਾਮਲ ਸਨ।

ਕਮੇਟੀ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰੇ ਅਤੇ ਆਪਣੀ ਪਹਿਲੀ ਬੈਠਕ ਦੀ ਮਿਤੀ ਤੋਂ ਦੋ ਮਹੀਨਿਆਂ ਦੇ ਅੰਦਰ ਖੇਤੀ ਕਾਨੂੰਨਾਂ ਨਾਲ ਸਬੰਧਿਤ ਆਪਣੀਆਂ ਸਿਫਾਰਸ਼ਾਂ ਪੇਸ਼ ਕਰੇ। ਪਰ ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਕਮੇਟੀ ਨੂੰ ਇਹ ਕਹਿਕੇ ਰੱਦ ਕਰ ਦਿੱਤਾ ਸੀ ਕਿ ਉਨ੍ਹਾਂ ਦੇ ਮੈਂਬਰ ਪਹਿਲਾਂ ਹੀ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਹਨ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link