11.85C Vancouver
ADS

Jan 28, 2021 5:32 PM -

ਰਾਕੇਸ਼ ਟਿਕੈਤ ਨੇ ਕਿਹਾ ਕਿ ਧਰਨੇ ਰਾਹੀਂ ਸੰਘਰਸ਼ ਜਾਰੀ ਰਹੇਗਾ

Share On
bku-leader-rakesh-tikait-says-will-continue-with-sit-in-protest
Rakesh Tikait addressing the media/ ANI

ਕੇਂਦਰ ਸਰਕਾਰ 'ਤੇ ਕਿਸਾਨਾਂ ਵਿਰੁੱਧ ਸਾਜ਼ਿਸ਼ ਰਚਣ ਦਾ ਦੋਸ਼ ਲਗਾਉਂਦੇ ਹੋਏ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਵੀਰਵਾਰ ਨੂੰ ਕਿਹਾ ਕਿ ਜਦੋਂ ਤੱਕ ਕਿਸਾਨ, ਸਰਕਾਰ ਨਾਲ ਵਿਚਾਰ-ਵਟਾਂਦਰਾ ਨਹੀਂ ਕਰ ਲੈਂਦੇ, ਖੇਤੀਸੁਧਾਰ ਕਾਨੂੰਨਾਂ ਦੇ ਵਿਰੁੱਧ ਰੋਸ ਪ੍ਰਦਰਸ਼ਨ ਜਾਰੀ ਰਹੇਗਾ।

"ਅਸੀਂ ਆਪਣਾ ਵਿਰੋਧ ਜਾਰੀ ਰੱਖਾਂਗੇ ਅਤੇ ਜਦੋਂ ਤੱਕ ਸਰਕਾਰ ਨਾਲ ਗੱਲਬਾਤ ਨਹੀਂ ਹੋ ਜਾਂਦੀ, ਅਸੀਂ ਸਾਈਟ ਖਾਲੀ ਨਹੀਂ ਕਰਾਂਗੇ। ਪ੍ਰਸ਼ਾਸਨ ਨੇ ਪਾਣੀ ਅਤੇ ਬਿਜਲੀ ਸਪਲਾਈ ਸਮੇਤ ਮੁੱਢਲੀਆਂ ਸਹੂਲਤਾਂ ਹਟਾ ਦਿੱਤੀਆਂ ਹਨ।" ਟਿਕੈਤ ਨੇ ਪੱਤਰਕਾਰਾਂ ਨੂੰ ਕਿਹਾ, "ਅਸੀਂ ਆਪਣੇ ਪਿੰਡਾਂ ਤੋਂ ਪਾਣੀ ਲੈ ਕੇ ਜਾਵਾਂਗੇ।"

ਬੀਕੇਯੂ ਦੇ ਬੁਲਾਰੇ, ਟਿਕੈਤ ਨੇ ਭਾਵੁਕ ਹੋ ਕੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਵਿਰੁੱਧ ਸਾਜ਼ਿਸ਼ ਰਚੀ ਸੀ।

"ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ 26 ਜਨਵਰੀ ਤੋਂ ਕਿਸਾਨਾਂ ਵਿਰੁੱਧ ਇਸ ਰੋਸ ਪ੍ਰਦਰਸ਼ਨ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਉਨ੍ਹਾਂ (ਸਰਕਾਰ) ਨੇ ਕਿਸਾਨਾਂ ਨਾਲ ਧੋਖਾ ਕੀਤਾ। ਭਾਜਪਾ ਵਿਧਾਇਕ ਕਿਸਾਨਾਂ ਨੂੰ ਕੁੱਟਣ ਲਈ ਬੰਦੇ ਲਿਆ ਰਹੇ ਹਨ।"

26 ਜਨਵਰੀ ਨੂੰ ਹਿੰਸਾ ਦੀ ਜਾਂਚ ਦੀ ਮੰਗ ਕਰਦੇ ਹੋਏ ਉਨ੍ਹਾਂ ਜ਼ੋਰ ਦਿੱਤਾ ਕਿ ਕਿਸਾਨਾਂ ਵੱਲੋਂ ਅੰਦੋਲਨ ਜਾਰੀ ਰਹੇਗਾ।

ਟਿਕੈਤ ਨੇ ਸੁਪਰੀਮ ਕੋਰਟ ਤੋਂ ਮੰਗ ਕੀਤੀ ਕਿ ਉਹ 26 ਜਨਵਰੀ ਨੂੰ ਲਾਲ ਕਿਲ੍ਹੇ ਵਿਚ ਹੋਈ ਹਿੰਸਾ ਦੀ ਜਾਂਚ ਕਰੇ।

ਗਾਜ਼ੀਪੁਰ ਸਰਹੱਦ 'ਤੇ ਅੰਦੋਲਨਕਾਰੀ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਟਿਕੈਤ ਨੇ ਕਿਹਾ, "ਲਾਲ ਕਿਲੇ 'ਤੇ ਹਿੰਸਾ ਵਿੱਚ ਸ਼ਾਮਲ ਲੋਕਾਂ ਅਤੇ ਉਨ੍ਹਾਂ ਦੇ ਸਬੰਧਾਂ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ।"

ਇਸ ਦੌਰਾਨ ਬੀਕੇਯੂ ਦੇ ਨੇਤਾ ਅਤੇ ਰਾਕੇਸ਼ ਟਿਕੈਤ ਦੇ ਭਰਾ, ਨਰੇਸ਼ ਟਿਕੈਤ ਨੇ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿਖੇ ਕਿਹਾ ਕਿ ਗਾਜ਼ੀਪੁਰ (ਸਰਹੱਦ) 'ਤੇ ਧਰਨਾ ਅੱਜ ਖਤਮ ਹੋਵੇਗਾ।

ਸਾਈਟ ਖਾਲੀ ਕਰਵਾਉਣ ਲਈ, ਗਾਜ਼ੀਆਬਾਦ ਦੇ ਏਡੀਐਮ ਸਿਟੀ ਸ਼ੈਲੇਂਦਰ ਕੁਮਾਰ ਸਿੰਘ ਵੱਲੋਂ ਸੀਆਰਪੀਸੀ ਦੀ ਧਾਰਾ 133 ਤਹਿਤ ਗਾਜ਼ੀਪੁਰ ਸਰਹੱਦ 'ਤੇ ਕਿਸਾਨਾਂ ਨੂੰ ਨੋਟਿਸ ਵੀ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਟਿਕੈਤ ਨੂੰ ਨੋਟਿਸ ਜਾਰੀ ਕਰਕੇ ਕਿਹਾ ਹੈ ਕਿ ਉਹ ਇਹ ਦੱਸਣ ਕਿ 26 ਜਨਵਰੀ ਨੂੰ ਟਰੈਕਟਰ ਰੈਲੀ ਦੇ ਸਬੰਧ ਵਿਚ ਪੁਲਿਸ ਨਾਲ ਹੋਏ ਸਮਝੌਤੇ ਦੀ ਉਲੰਘਣਾ ਕਰਨ ਲਈ ਉਹਨਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਕਿਉਂ ਨਹੀਂ ਕੀਤੀ ਜਾਣੀ ਚਾਹੀਦੀ।

ਨੋਟਿਸ ਵਿੱਚ ਇਹ ਵੀ ਲਿਖਿਆ ਗਿਆ ਹੈ, "ਤੁਹਾਨੂੰ ਆਪਣੀ ਸੰਸਥਾ ਨਾਲ ਸਬੰਧਿਤ ਅਜਿਹੀਆਂ ਹਿੰਸਕ ਕਾਰਵਾਈਆਂ ਦੇ ਦੋਸ਼ੀਆਂ ਦੇ ਨਾਮ ਵੀ ਪ੍ਰਦਾਨ ਕਰਨ ਲਈ ਨਿਰਦੇਸ਼ ਦਿੱਤੇ ਜਾ ਰਹੇ ਹਨ। ਤੁਹਾਨੂੰ ਤਿੰਨ ਦਿਨਾਂ ਦੇ ਅੰਦਰ ਆਪਣਾ ਜਵਾਬ ਸੌਂਪਣ ਲਈ ਕਿਹਾ ਜਾਂਦਾ ਹੈ।"

ਪੁਲਿਸ ਕਮਿਸ਼ਨਰ (ਸੀਪੀ) ਐਸਐਨ ਸ਼੍ਰੀਵਾਸਤਵ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਕਿਸਾਨਾਂ ਦੇ ਟਰੈਕਟਰ ਮਾਰਚ ਦੌਰਾਨ ਹੋਈ ਹਿੰਸਾ ਦੇ ਸਬੰਧ ਵਿਚ ਹੁਣ ਤੱਕ 19 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ 25 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link