13.82C Vancouver
ADS

Sep 22, 2025 5:34 PM - Connect Newsroom

ਪਾਕਿਸਤਾਨ ਦੇ ਮਿਲੀਟੈਂਟ ਕੰਪਾਊਂਡ 'ਤੇ ਬੰਬਾਰੀ, 24 ਲੋਕਾਂ ਦੀ ਮੌਤ

Share On
blast-at-militant-compound-in-pakistan-kills-24
A local police official said at least 14 militants and about 10 civilians, including women and children, were killed in the blast.(Photo- The Canadian Press)

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਦੀ ਤਿਰਾਹ ਘਾਟੀ ਵਿੱਚ ਸੋਮਵਾਰ ਨੂੰ ਅੱਤਵਾਦੀ ਕੰਪਲੈਕਸ ਵਿੱਚ ਹੋਏ ਧਮਾਕੇ ਵਿੱਚ ਲਗਭਗ 24 ਮੌਤਾਂ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਹ ਧਮਾਕਾ ਪਾਕਿਸਤਾਨੀ ਤਾਲਿਬਾਨ ਲੜਾਕਿਆਂ ਦੁਆਰਾ ਬੰਬ ਬਣਾਉਣ ਵਾਲੀ ਫੈਕਟਰੀ ਵਿੱਚ ਹੋਇਆ।

ਸਥਾਨਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਧਮਾਕੇ ਵਿੱਚ ਘੱਟੋ-ਘੱਟ 14 ਅੱਤਵਾਦੀ ਅਤੇ ਔਰਤਾਂ ਤੇ ਬੱਚਿਆਂ ਸਮੇਤ ਲਗਭਗ 10 ਆਮ ਨਾਗਰਿਕ ਮਾਰੇ ਗਏ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਤਾਲਿਬਾਨੀ ਕਮਾਂਡਰ ਇਸ ਕੰਪਲੈਕਸ ਵਿੱਚ ਰਹਿ ਰਹੇ ਸਨ ਅਤੇ ਇਸ ਨੂੰ ਬੰਬ ਬਣਾਉਣ ਦੀ ਫੈਕਟਰੀ ਵਜੋਂ ਵਰਤਦੇ ਸਨ। ਇਹ ਆਮ ਲੋਕਾਂ ਦੀ ਰਿਹਾਇਸ਼ ਦੇ ਨੇੜੇ ਹੋਣ ਕਾਰਨ ਇਸ ਧਮਾਕੇ ਵਿੱਚ ਕਈ ਘਰ ਤਬਾਹ ਹੋ ਗਏ ।

Latest news

trump-iranian-president-sign-interim-peace-agreement-ahead-of-planned-switzerland-ceremony
Punjabi

ਟਰੰਪ ਅਤੇ ਈਰਾਨੀ ਰਾਸ਼ਟਰਪਤੀ ਨੇ ਸਵਿਟਜ਼ਰਲੈਂਡ ਸਮਾਗਮ ਤੋਂ ਪਹਿਲਾਂ ਅੰਤਰਿਮ ਸ਼ਾਂਤੀ ਸਮਝੌਤੇ 'ਤੇ ਕੀਤੇ ਦਸਤਖਤ

ਅਮਰੀਕਾ ਅਤੇ ਈਰਾਨ ਵਿਚਕਾਰ ਯੁੱਧ ਖਤਮ ਕਰਨ ਲਈ 19 ਜੂਨ ਨੂੰ ਸਵਿਟਜ਼ਰਲੈਂਡ ਦੇ ਜਿਨੇਵਾ ਨੇੜੇ ਲੂਸਰਨ ਵਿੱਚ ਹਸਤਾਖਰ ਕੀਤੇ ਜਾਣ ਵਾਲੇ ਅੰਤਰਿਮ ਸਮਝੌਤੇ 'ਤੇ ਡੋਨਲਡ ਟਰੰਪ ਨੇ ਬੁੱਧਵਾਰ ਰਾਤ ਨੂੰ ਹੀ ਫਰਾਂਸ ਦੇ ਪੈਲੇਸ ਆਫ ਵਰਸੇਲਜ਼ ਵਿਖੇ ਦਸਤਖਤ ਕਰ ਦਿੱਤੇ ਹਨ। ਇਸ ਮੌਕੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਵੀ ਮੌਜੂਦ ਸਨ। ਟਰੰਪ ਸਮਝੌਤੇ 'ਤੇ ਦਸਤਖਤ ਕਰਨ ਤੋਂ ਬਾਅਦ ਪੈਲੇਸ ਆਫ ਵਰਸੇਲਜ਼ ਤੋਂ ਬਾਹਰ ਆਏ ਅਤੇ ਉਨ੍ਹਾਂ ਨੇ ਕਿਹਾ ਕਿ ਸਮਝੌਤੇ ‘ਤੇ ਦਸਤਖਤ ਹੋ ਗਏ ਹਨ।
toronto-police-arrest-suspect-wanted-in-u-s-consulate-shooting-investigation
Punjabi

ਟੋਰਾਂਟੋ ਪੁਲਿਸ ਨੇ ਅਮਰੀਕੀ ਕੌਂਸਲੇਟ ਗੋਲੀਬਾਰੀ ਮਾਮਲੇ ਵਿੱਚ ਲੋੜੀਂਦੇ ਸ਼ੱਕੀ ਨੂੰ ਕੀਤਾ ਗ੍ਰਿਫ਼ਤਾਰ

ਟੋਰਾਂਟੋ ਪੁਲਿਸ ਨੇ ਮਾਰਚ ਵਿਚ ਅਮਰੀਕੀ ਕੌਂਸਲੇਟ ‘ਤੇ ਹੋਈ ਸ਼ੂਟਿੰਗ ਦੀ ਵਾਰਦਾਤ ਦੇ ਮਾਮਲੇ ਵਿਚ ਫਰਾਰ ਚੱਲ ਰਹੇ ਇੱਕ 19 ਸਾਲਾ ਜ਼ਾਰਾ ਜੱਬੀ ਨਾਂ ਦੇ ਮੁਲਜ਼ਮ ਨੂੰ ਬੁੱਧਵਾਰ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਹੈ। ਉਸ ‘ਤੇ ਚੋਰੀ ਦੀ ਗੱਡੀ ਵਰਤਣ, ਗੈਰ-ਕਾਨੂੰਨੀ ਹਥਿਆਰ ਚਲਾਉਣ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਸੁਰੱਖਿਅਤ ਵਿਅਕਤੀ ਦੀ ਇਮਾਰਤ ‘ਤੇ ਹਮਲਾ ਕਰਨ ਦੇ ਚਾਰਜਿਜ਼ ਲਗਾਏ ਗਏ ਹਨ।
alberta-to-provide-100-energy-rebate-to-eligible-adults-instead-of-fuel-tax-relief
Punjabi

ਸਾਲਾਨਾ $225,000 ਤੋਂ ਘੱਟ ਆਮਦਨ ਵਾਲੇ ਐਲਬਰਟਾ ਵਾਸੀਆਂ ਨੂੰ ਮਿਲੇਗੀ $100 ਨਕਦ ਐਨਰਜੀ ਰੀਬੇਟ

ਐਲਬਰਟਾ ਸਰਕਾਰ ਨੇ ਇਸ ਵਾਰ ਪੈਟਰੋਲ/ਡੀਜ਼ਲ 'ਤੇ ਮਿਲਣ ਵਾਲੀ ਫਿਊਲ ਟੈਕਸ ਰਿਲੀਫ ਨੂੰ ਬੰਦ ਕਰਕੇ ਸਿੱਧਾ ਨਕਦ ਰਾਹਤ ਦੇਣ ਦਾ ਫੈਸਲਾ ਕੀਤਾ ਹੈ।ਇਸ ਨਵੀਂ ਯੋਜਨਾ ਮੁਤਾਬਕ, ਜਿਨ੍ਹਾਂ ਪਰਿਵਾਰਾਂ ਦੀ ਸਾਲਾਨਾ ਆਮਦਨ $225,000 ਤੋਂ ਘੱਟ ਹੈ, ਉਨ੍ਹਾਂ ਦੇ ਹਰ ਇੱਕ Adult ਮੈਂਬਰ ਨੂੰ $100 ਦੀ ਨਕਦ ਰਾਹਤ ਦਿੱਤੀ ਜਾਵੇਗੀ।
burnaby-rcmp-seek-publics-help-identifying-suspect-in-alleged-road-rage-knife-incident
Punjabi

ਬਰਨਬੀ ਪੁਲਿਸ ਨੇ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਦੀ ਤਸਵੀਰ ਕੀਤੀ ਜਾਰੀ

ਬਰਨਬੀ ਪੁਲਿਸ ਨੇ ਸੜਕ 'ਤੇ ਝਗੜੇ ਦੌਰਾਨ ਇੱਕ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਡਰਾਈਵਰ ਦੀ ਤਸਵੀਰ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਘਟਨਾ 19 ਅਪ੍ਰੈਲ ਨੂੰ ਗ੍ਰੈਂਡਵਿਊ ਹਾਈਵੇ ਦੇ ਨੇੜੇ ਬਾਊਂਡਰੀ ਰੋਡ 'ਤੇ ਵਾਪਰੀ ਸੀ। ਘਟਨਾ ਸਮੇਂ ਪੀੜਤ ਦੀ ਕਾਰ ਵਿਚ ਦੋ ਹੋਰ ਸਵਾਰੀਆਂ ਵੀ ਮੌਜੂਦ ਸਨ।
man-charged-after-alleged-attempted-child-abduction-in-surrey
Punjabi

ਸਰੀ 'ਚ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ਵਿਚ 22 ਸਾਲਾ ਨੌਜਵਾਨ 'ਤੇ ਦਰਜ ਕੀਤਾ ਗਿਆ ਕੇਸ

ਸਰੀ ਵਿਚ ਇੱਕ ਘਰ ਦੇ ਡਰਾਈਵ ਵੇਅ ਤੋਂ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਇੱਕ 22 ਸਾਲਾ ਨੌਜਵਾਨ 'ਤੇ ਕੇਸ ਦਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਵੱਲੋਂ ਬੁੱਧਵਾਰ ਨੂੰ ਜਾਰੀ ਪ੍ਰੈ੍ੱਸ ਨੋਟ ਮੁਤਾਬਕ, ਮੁਲਜ਼ਮ ਦੀ ਪਛਾਣ Liam Robert Dobbs-Morency ਵਜੋਂ ਹੋਈ ਹੈ। ਉਸ 'ਤੇ 14 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਅਗਵਾ ਕਰਨ ਅਤੇ ਪਾਬੰਦੀਸ਼ੁਦਾ ਹਥਿਆਰ ਰੱਖਣ ਦੇ ਚਾਰਜਿਜ਼ ਲਗਾਏ ਗਏ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link