12.68C Vancouver
ADS

Oct 1, 2024 5:30 PM - Connect Newsroom - Debby Rai, with files from The Canadian Press

ਬਲਾਕ ਕਿਊਬੇਕਵਾ ਵੱਲੋਂ ਬਜ਼ੁਰਗਾਂ ਦੀ ਪੈਨਸ਼ਨ ਵਧਾਉਣ ਦੀ ਮੰਗ, ਸਰਕਾਰ ਡਿਗਾਉਣ ਦੀ ਚੇਤਾਵਨੀ

Share On
bloc-québécois-to-push-liberals-on-pension-pact-with-opposition-day-motion
The Bloc plans to use its opposition day motion to call on the government to support the pension bill as soon as possible, and it's asking the other parties to support that call.

ਬਲਾਕ ਕਿਊਬੇਕਵਾ ਨੇ ਅੱਜ ਫੈਡਰਲ ਸਰਕਾਰ 'ਤੇ ਦਬਾਅ ਵਧਾਉਣ ਲਈ ਹਾਊਸ ਆਫ਼ ਕਾਮਨਜ਼ ਵਿੱਚ ਬਜ਼ੁਰਗਾਂ ਲਈ ਓਲਡ ਏਜ ਸਿਕਿਊਰਿਟੀ (OAS) ਭੁਗਤਾਨ ਵਧਾਉਣ 'ਤੇ ਚਰਚਾ ਦੀ ਮੰਗ ਕੀਤੀ ਹੈ।

ਬਲਾਕ ਦੇ ਨੇਤਾ ਈਵ-ਫ਼ਰਾਂਸਵਾ ਬਲਾਂਸ਼ੇ ਨੇ ਲਿਬਰਲ ਸਰਕਾਰ ਨੂੰ 29 ਅਕਤੂਬਰ ਤੱਕ ਆਪਣੀ ਪਾਰਟੀ ਦੇ 16 ਅਰਬ ਡਾਲਰ ਦੇ ਪੈਨਸ਼ਨ ਬਿੱਲ ਨੂੰ ਮਨਜ਼ੂਰੀ ਦੇਣ ਦਾ ਸਮਾਂ ਦਿੱਤਾ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਐਸਾ ਨਾ ਹੋਇਆ ਤਾਂ ਉਹ ਹੋਰ ਵਿਰੋਧੀ ਪਾਰਟੀਆਂ ਨਾਲ ਗੱਲਬਾਤ ਕਰਕੇ ਅਲਪਮਤ ਸਰਕਾਰ ਡਿਗਾਉਣ ਦੀ ਕੋਸ਼ਿਸ਼ ਕਰਨਗੇ।

ਹਾਲਾਂਕਿ, ਬਲਾਕ ਦੀਆਂ ਮੰਗਾਂ ਮੰਨਣ ਨਾਲ ਵੀ ਸਰਕਾਰ ਨੂੰ ਸਿਰਫ਼ ਕੁਝ ਮਹੀਨਿਆਂ ਲਈ ਸਮਰਥਨ ਮਿਲੇਗਾ। ਪਾਰਟੀ ਆਪਣੀ ਵਿਰੋਧ ਦਿਵਸ ਪ੍ਰਸਤਾਵ ਰਾਹੀਂ ਸਰਕਾਰ ਨੂੰ ਜਲਦੀ ਤੋਂ ਜਲਦੀ ਬਿੱਲ ਦਾ ਸਮਰਥਨ ਕਰਨ ਲਈ ਕਹੇਗੀ ਅਤੇ ਹੋਰ ਪਾਰਟੀਆਂ ਨੂੰ ਵੀ ਇਸ ਵਿੱਚ ਸਾਥ ਦੇਣ ਦੀ ਅਪੀਲ ਕਰੇਗੀ।

ਇਸ ਹਫ਼ਤੇ ਦੇ ਅੰਤ ਵਿੱਚ ਇੱਕ ਵੋਟਿੰਗ ਹੋਣ ਦੀ ਸੰਭਾਵਨਾ ਹੈ, ਜੋ ਇਹ ਦਰਸਾ ਸਕਦੀ ਹੈ ਕਿ ਸਰਕਾਰ ਬਲਾਕ ਦੀਆਂ ਸ਼ਰਤਾਂ ਨੂੰ ਮੰਨਣ ਲਈ ਤਿਆਰ ਹੈ ਜਾਂ ਨਹੀਂ।

ਇਸੇ ਦੌਰਾਨ, ਕਨਜ਼ਰਵੇਟਿਵ ਪਾਰਟੀ ਅੱਜ ਦੁਪਹਿਰ ਅਣਵਿਸ਼ਵਾਸ ਪ੍ਰਸਤਾਵ (ਨੋਨ-ਕਾਨਫ਼ਿਡੈਂਸ ਮੋਸ਼ਨ) ਰਾਹੀਂ ਸਰਕਾਰ ਡਿਗਾਉਣ ਦੀ ਇਕ ਹੋਰ ਕੋਸ਼ਿਸ਼ ਕਰਨਗੇ, ਹਾਲਾਂਕਿ ਇਸਦੇ ਪਾਸ ਹੋਣ ਦੀ ਸੰਭਾਵਨਾ ਘੱਟ ਮੰਨੀ ਜਾ ਰਹੀ ਹੈ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link