12.62C Vancouver
ADS

Sep 17, 2024 12:41 PM - The Canadian Press

ਪੀ. ਐੱਮ. ਟਰੂਡੋ ਨੂੰ ਵੱਡਾ ਝਟਕਾ, ਤਿੰਨ ਮਹੀਨਿਆਂ 'ਚ ਲਿਬਰਲਸ ਦੂਜੀ ਸੇਫ ਸੀਟ ਹਾਰੀ

Share On
bloc-wins-montreal-liberal-stronghold
The Bloc Québécois has won the Montreal Liberal stronghold riding of LaSalle—Émard—Verdun after an extremely tight three-way race with the NDP. (Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਮਾਂਟਰੀਅਲ ਜ਼ਿਮਨੀ ਚੋਣ ਵਿਚ ਲਿਬਰਲ ਉਮੀਦਵਾਰ ਦੀ ਹਾਰ ਨਾਲ ਦੂਜਾ ਵੱਡਾ ਝਟਕਾ ਲੱਗਾ ਹੈ, ਬੀਤੀ ਰਾਤ ਲਸੇਲ-ਏਮਾਰਡ-ਵਰਡਨ ਰਾਈਡਿੰਗ 'ਤੇ ਸੰਪੰਨ ਹੋਈ ਜ਼ਿਮਨੀ ਚੋਣ ਵਿਚ ਲਿਬਰਲਸ ਬਲਾਕ ਕਿਊਬੇਕੋਇਸ ਤੋਂ ਹਾਰ ਗਈ।

ਇਹ ਸੀਟ ਲੰਮੇ ਸਮੇਂ ਤੋਂ ਲਿਬਰਲਸ ਦਾ ਗੜ੍ਹ ਸੀ। ਇਸ ਹਾਰ ਨਾਲ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲੀਡਰਸ਼ਿਪ 'ਤੇ ਹੋਰ ਦਬਾਅ ਵਧਣ ਦੇ ਆਸਾਰ ਹਨ ਕਿਉਂਕਿ ਪਿਛਲੇ ਤਿੰਨ ਮਹੀਨਿਆਂ ਵਿਚ ਲਿਬਰਲਸ ਨੇ ਇਹ ਦੂਜੀ ਸੇਫ ਸੀਟ ਜ਼ਿਮਨੀ ਚੋਣ ਵਿਚ ਗੁਆਈ ਹੈ। ਜੂਨ ਵਿਚ ਪਾਰਟੀ ਟੋਰਾਂਟੋ— ਸੇਂਟ. ਪੌਲਸ ਦੀ ਜ਼ਿਮਨੀ ਚੋਣ ਕੰਜ਼ਰਵੇਟਿਵਸ ਤੋਂ ਹਾਰੀ ਸੀ।

ਉੱਥੇ ਹੀ, ਜਗਮੀਤ ਸਿੰਘ ਦੀ ਅਗਵਾਈ ਵਾਲੀ ਐੱਨ. ਡੀ. ਪੀ. ਕੰਜ਼ਰਵੇਟਿਵ ਨਾਲ ਕਰੜੇ ਮੁਕਾਬਲੇ ਵਿਚ ਆਪਣੀ ਵਿਨੀਪੈਗ ਦੀ ਐਲਮਵੁੱਡ-ਟ੍ਰਾਂਸਕੋਨਾ ਰਾਈਡਿੰਗ ਬਚਾਉਣ ਵਿਚ ਸਫਲ ਰਹੀ। ਇਸ ਸੀਟ 'ਤੇ ਐੱਨ. ਡੀ. ਪੀ. ਉਮੀਦਵਾਰ ਨੂੰ 48.1 ਫੀਸਦੀ ਵੋਟ ਮਿਲੇ, ਜਦੋਂ ਕਿ ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਨੇ 44 ਫੀਸਦੀ ਵੋਟਸ ਪ੍ਰਾਪਤ ਕੀਤੇ, ਉੱਥੇ ਹੀ,ਪੀ. ਐੱਮ. ਟਰੂਡੋ ਦੀ ਲਿਬਰਲਸ ਸਿਰਫ 4.8 ਫੀਸਦੀ ਵੋਟਸ 'ਤੇ ਹੀ ਸਿਮਟ ਗਈ।

ਖਾਸ ਗੱਲ ਇਹ ਹੈ ਕਿ ਐੱਨ. ਡੀ. ਪੀ. ਦੇ ਵਿਨੀਪੈਗ ਗੜ੍ਹ ਵਿਚ ਕੰਜ਼ਰਵੇਟਿਵਸ ਦਾ ਵੋਟ ਫੀਸਦੀ ਵਧਿਆ ਹੈ, 2021 ਦੇ ਜਨਰਲ ਇਲੈਕਸ਼ਨ ਵਿਚ ਇਸ ਨੇ 28 ਫੀਸਦੀ ਵੋਟ ਫੀਸਦੀ ਪ੍ਰਾਪਤ ਕੀਤੇ ਸਨ, ਜਦੋਂ ਕਿ ਜ਼ਿਮਨੀ ਚੋਣ ਵਿਚ 44 ਫੀਸਦੀ ਵੋਟਸ 'ਤੇ ਪਹੁੰਚ ਗਈ। ਇਨ੍ਹਾਂ ਜ਼ਿਮਨੀ ਚੋਣ ਤੋਂ ਸਾਫ ਹੈ ਕਿ ਟਰੂਡੋ ਲਈ ਅਗਲੇ ਜਨਰਲ ਇਲੈਕਸ਼ਨ ਮੁੜ ਜਿੱਤਣਾ ਆਸਾਨ ਨਹੀਂ ਹੋਵੇਗਾ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link