19.99C Vancouver
ADS

May 7, 2024 5:24 PM - Connect Newsroom

ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਨੂੰ ਝਟਕਾ: ਸਰਕਾਰ ਨੇ ਅਸਤੀਫ਼ਾ ਕੀਤਾ ਨਾ-ਮਨਜ਼ੂਰ

Share On
blow-to-bjp-candidate-parampal-kaur-sidhu-the-government-resigned-not-approved
The Hon'ble government says that legal action will be taken against IAS Parampal Kaur if she does not return to duty. This action of the Punjab Government has come at a time when the Center has accepted the resignation of Parampal Kaur under the All India Service Rules.(Photo: Facebook/Parampal Kaur Sidhu - Retd. IAS)

ਪੰਜਾਬ ਦੀ ਬਠਿੰਡਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੂੰ ਵੱਡਾ ਝਟਕਾ ਲੱਗਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਈ.ਏ.ਐੱਸ. ਪਰਮਪਾਲ ਕੌਰ ਦੀ ਸਵੈ-ਇੱਛਤ ਸੇਵਾ ਮੁਕਤੀ ਦੀ ਅਰਜ਼ੀ ਰੱਦ ਕਰ ਦਿੱਤੀ ਹੈ ਅਤੇ ਨੋਟਿਸ ਭੇਜ ਕੇ ਉਨ੍ਹਾਂ ਨੂੰ ਡਿਊਟੀ ਵਾਪਸ ਜੁਆਇਨ ਕਰਨ ਲਈ ਕਿਹਾ ਗਿਆ ਹੈ।

ਮਾਨ ਸਰਕਾਰ ਦਾ ਕਹਿਣਾ ਹੈ ਕਿ ਜੇ ਆਈ.ਏ.ਐੱਸ. ਪਰਮਪਾਲ ਕੌਰ ਡਿਊਟੀ ’ਤੇ ਵਾਪਸ ਹਾਜ਼ਰ ਨਹੀਂ ਹੁੰਦੀ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੰਜਾਬ ਸਰਕਾਰ ਦੀ ਇਹ ਕਾਰਵਾਈ ਉਸ ਸਮੇਂ ਆਈ ਹੈ ਜਦੋਂ ਕੇਂਦਰ ਵਲੋਂ ਪਰਮਪਾਲ ਕੌਰ ਦਾ ਅਸਤੀਫਾ ਆਲ ਇੰਡੀਆ ਸਰਵਿਸ ਰੂਲਜ਼ ਤਹਿਤ ਪ੍ਰਵਾਨ ਕਰ ਲਿਆ ਗਿਆ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਮਪਾਲ ਕੌਰ ਦੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਇਤਰਾਜ਼ ਪ੍ਰਗਟਾਇਆ ਸੀ।

Latest news

b-c-conservative-leader-attacks-eby-government-over-forestry-decline
Punjabi

ਬੀ.ਸੀ. ਕੰਜ਼ਰਵੇਟਿਵ ਆਗੂ ਦਾ ਈਬੀ ਸਰਕਾਰ ’ਤੇ ਹਮਲਾ

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਨੇ ਪ੍ਰੀਮੀਅਰ ਡੇਵਿਡ ਈਬੀ 'ਤੇ ਦੋਸ਼ ਲਾਇਆ ਹੈ ਕਿ ਉਹ ਸੂਬੇ ਦੇ ਜੰਗਲਾਤ ਖੇਤਰ ਦੀ ਬਰਬਾਦੀ ਲਈ ਅਮਰੀਕੀ ਰਾਸ਼ਟਰਪਤੀ ਦੇ ਟੈਰਿਫਸ ਨੂੰ ਜ਼ਿੰਮੇਵਾਰ ਠਹਿਰਾ ਕੇ ਆਪਣੀਆਂ ਨਾਕਾਮੀਆਂ ਨੂੰ ਲੁਕਾ ਰਹੇ ਹਨ। ਮੰਗਲਵਾਰ ਨੂੰ ਇੱਕ ਬਿਆਨ ਵਿਚ ਰਸਟੈਡ ਨੇ ਕਿਹਾ ਕਿ ਅਮਰੀਕੀ ਟੈਰਿਫਸ ਨੁਕਸਾਨਦੇਹ ਹਨ ਅਤੇ ਸਾਨੂੰ ਉਨ੍ਹਾਂ ਖ਼ਿਲਾਫ਼ ਸਖ਼ਤ ਲੜਾਈ ਲੜਨੀ ਵੀ ਚਾਹੀਦੀ ਹੈ ਪਰ ਟਰੰਪ ਦੀ ਵਾਪਸੀ ਤੋਂ ਬਹੁਤ ਪਹਿਲਾਂ ਸਾਲ 2016 ਤੋਂ ਹੀ ਬੀ. ਸੀ. ਦੇ Interior ਵਿਚਜੰਗਲਾਤ ਉਤਪਾਦਨ ਡਿੱਗਣਾ ਸ਼ੁਰੂ ਹੋ ਗਿਆ ਸੀ, ਜੋ ਹੁਣ ਤੱਕ 50 ਫੀਸਦੀ ਘਟ ਚੁੱਕਾ ਹੈ।
trumps-presidency-delays-quebec-sovereignty-referendum-says-parti-québécois
Punjabi

ਟਰੰਪ ਦੇ ਰਾਸ਼ਟਰਪਤੀ ਰਹਿਣ ਤੱਕ ਕਿਊਬੈਕ ਦੀ ਆਜ਼ਾਦੀ ਲਈ ਰੈਫਰੈਂਡਮ ਨਹੀਂ ਕਰਵਾਏਗਾ: Parti Québécois

ਕਿਊਬੈਕ ਦੀ ਵੱਖਵਾਦੀ ਪਾਰਟੀ ਦੇ ਲੀਡਰ ਪਾਲ ਸੇਂਟ-ਪੀਅਰ ਪਲੈਮੰਡਨ ਨੇ ਰਾਸ਼ਟਰਪਤੀ ਡੌਨਲਡ ਟਰੰਪ ਦੇ ਸੱਤਾ ਵਿਚ ਰਹਿੰਦਿਆਂ ਸੂਬੇ ਵਿਚ ਆਜ਼ਾਦੀ ਲਈ ਰਿਫਰੈਂਡਮ ਕਰਵਾਉਣ ਦੇ ਆਪਣੇ ਏਜੰਡੇ ਨੂੰ ਟਾਲਣ ਦਾ ਫੈਸਲਾ ਕੀਤਾ ਹੈ। ਪਲੈਮੰਡਨ ਨੇ ਮੰਗਲਵਾਰ ਇੱਕ ਪ੍ਰੈਸ ਰਿਲੀਜ਼ ਜਾਰੀ ਕਰਦਿਆਂ ਕਿਹਾ ਕਿ ਜੇ ਉਨ੍ਹਾਂ ਦੀ ਪਾਰਟੀ 5 ਅਕਤੂਬਰ ਨੂੰ ਹੋਣ ਵਾਲੀਆਂ ਸੂਬਾਈ ਚੋਣਾਂ ਵਿਚ ਜਿੱਤ ਕੇ ਸਰਕਾਰ ਵਿਚ ਆਉਂਦੀ ਹੈ ਤਾਂ ਉਹ ਟਰੰਪ ਦੇ ਰਾਸ਼ਟਰਪਤੀ ਰਹਿੰਦਿਆਂ ਕਿਊਬੈਕ ਵਿਚ ਰਿਫਰੈਂਡਮ ਨਹੀਂ ਕਰਵਾਉਣਗੇ।
sentencing-arguments-begin-for-man-convicted-of-sexually-assaulting-three-women
Punjabi

ਜਿਨਸੀ ਸ਼ੋਸ਼ਣ ਦੇ ਦੋਸ਼ੀ Mantha ਨੂੰ ਅੱਜ ਮਿਲ ਸਕਦੀ ਹੈ ਸਜ਼ਾ

ਕੈਲਗਰੀ ਵਿਚ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ੀ ਰਿਚਰਡ Mantha ਦੀ ਸਜ਼ਾ 'ਤੇ ਅਦਾਲਤ ਵਿੱਚ ਅੱਜ ਬਹਿਸ ਸ਼ੁਰੂ ਹੋ ਗਈ ਹੈ। ਉਹ ਤਿੰਨ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਵਿੱਚੋਂ ਇੱਕ ਨੂੰ ਨਸ਼ੀਲਾ ਪਦਾਰਥ ਦੇਣ ਦੇ ਮਾਮਲੇ ਵਿੱਚ ਦੋਸ਼ੀ ਹੈ। ਦੋ ਸਾਲਾਂ ਤੋਂ ਵੱਧ ਸਮੇਂ ਤੱਕ ਚੱਲੇ ਇਸ ਟ੍ਰਾਇਲ ਤੋਂ ਬਾਅਦ 62 ਸਾਲਾ Richard Mantha ਨੂੰ ਛੇ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਸੀ।
goldstream-falls-swimming-incident-27-year-old-man-dies
Punjabi

ਗੋਲਡਸਟ੍ਰੀਮ ਫਾਲਜ਼ ’ਚ ਤੈਰਾਕੀ ਦੌਰਾਨ 27 ਸਾਲਾ ਵਿਅਕਤੀ ਦੀ ਮੌਤ

ਵੈਨਕੂਵਰ ਆਈਲੈਂਡ ਦੇ ਇੱਕ ਝਰਨੇ ਵਿਚ ਇੱਕ 27 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਘਟਨਾ ਵਾਪਰੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਲੈਂਗਫੋਰਡ ਵਿਚ ਸੋਮਵਾਰ ਸ਼ਾਮ ਕਰੀਬ 7:35 ਵਜੇ ਉਹਨਾਂ ਨੂੰ 3450 ਟ੍ਰਾਂਸ-ਕੈਨੇਡਾ ਹਾਈਵੇਅ ਵਿਖੇ ਇੱਕ ਤੈਰਾਕ ਦੇ Goldstream Falls ਦੇ ਪਾਣੀ ਵਿਚ ਡੁੱਬਣ ਦੀ ਰਿਪੋਰਟ ਮਿਲੀ।
poilievre-attacks-carney-government-over-ev-mandate
Punjabi

EV ਮੈਨਡੇਟ ਨੂੰ ਲੈ ਕੇ ਪੌਲੀਐਵ ਦਾ ਕਾਰਨੀ ਸਰਕਾਰ ’ਤੇ ਹਮਲਾ

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਦੇ ਲੀਡਰ ਪੀਅਰ ਪੌਲੀਐਵ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ EV ਆਦੇਸ਼ ਨੂੰ ਵਾਪਸ ਲੈ ਕੇ ਪਿਛਲੇ ਦਰਵਾਜ਼ੇ ਰਾਹੀਂ ਇਨ੍ਹਾਂ ਨੂੰ ਨਵੇਂ ਤਰੀਕੇ ਨਾਲ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਕੈਨੇਡਾ ਗਜ਼ਟ ਵਿਚ ਦਿੱਤੇ ਗਏ ਨੋਟਿਸ ਮੁਤਾਬਕ, ਸਰਕਾਰ ਨੇ ਪੁਰਾਣੇ EV Sales Mandate ਨੂੰ ਰੱਦ ਕਰਨ ਦੀ ਪ੍ਰਕਿਰਿਆ ਹਾਲ ਹੀ ਵਿਚ ਸ਼ੁਰੂ ਕੀਤੀ ਹੈ, ਜਿਸ ਤਹਿਤ ਇਸ ਸਾਲ 20 ਫੀਸਦੀ ਨਵੀਆਂ ਗੱਡੀਆਂ ਦਾ ਇਲੈਕਟ੍ਰਿਕ ਹੋਣਾ ਲਾਜ਼ਮੀ ਕੀਤਾ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link