13.91C Vancouver
ADS

Sep 10, 2020 6:40 PM -

ਉਸਾਰੀ ਢਾਹੁਣ ਦੀ ਕਾਰਵਾਈ ਨੂੰ ਬੀ.ਐਮ.ਸੀ. ਨੇ ਦੱਸਿਆ ਜਾਇਜ਼, 22 ਸਤੰਬਰ ਤੱਕ ਟਲੀ ਸੁਣਵਾਈ

Share On
bmc-files-response-on-kangana-ranaut-plea-against-demolition-hc-adjourns-hearing-till-sept-22
The Bombay High Court on Thursday adjourned the plea filed by Bollywood actor Kangana Ranaut against the demolition of alleged "illegal alteration" at her property in Mumbai, till September 22. Photo-ANI

ਅਦਾਕਾਰਾ ਕੰਗਨਾ ਰਣੌਤ ਦਾ ਦਫ਼ਤਰ ਬੀ.ਐਮ.ਸੀ. ਵੱਲੋਂ ਢਾਹੁਣ ਦੇ ਮਾਮਲੇ 'ਚ ਬੰਬੇ ਹਾਈਕੋਰਟ ਨੇ ਅੱਜ ਸੁਣਵਾਈ ਕੀਤੀ।

ਬੁੱਧਵਾਰ ਨੂੰ ਹਾਈਕੋਰਟ ਨੇ ਜਵਾਬ ਮੰਗਿਆ ਸੀ ਕਿ, ਬੀ.ਐਮ.ਸੀ. ਦੇ ਅਧਿਕਾਰੀ ਇਸ ਸੰਪਤੀ ਦੇ ਅੰਦਰ ਕਿਉਂ ਗਏ, ਜਦਕਿ ਇਸ ਦਾ ਮਾਲਕ ਜਵਾਬ ਦੇਣ ਲਈ ਮੌਜੂਦ ਨਹੀਂ ਸੀ।

ਅੱਜ ਬੀ.ਐਮ.ਸੀ. ਨੇ ਅਜਿਹੇ ਬਹੁਤ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਹਨ।

ਬੀ.ਐਮ.ਸੀ. ਨੇ ਆਪਣੇ ਹਲਫਨਾਮੇ ਵਿੱਚ ਕਾਰਵਾਈ ਨੂੰ ਸਹੀ ਦੱਸਿਆ ਤੇ ਕਿਹਾ ਕਿ ਨਾਜਾਇਜ਼ ਉਸਾਰੀ ਨੂੰ ਢਾਹ ਦਿੱਤਾ ਗਿਆ ਸੀ।

ਦੱਸਿਆ ਗਿਆ ਕਿ ਨਿਯਮਾਂ ਅਨੁਸਾਰ ਹੀ ਕਾਰਵਾਈ ਕੀਤੀ ਗਈ ਸੀ।

ਇਹ ਵੀ ਕਿਹਾ ਗਿਆ ਕਿ ਅਦਾਲਤ ਨੂੰ ਨਾਜਾਇਜ਼ ਉਸਾਰੀ ਵਿੱਚ ਦਖਲ ਨਹੀਂ ਦੇਣਾ ਚਾਹੀਦਾ।

ਹਲਫਨਾਮਾ ਦਾਖਲ ਹੋਣ ਤੋਂ ਬਾਅਦ, ਕੰਗਨਾ ਦੇ ਵਕੀਲ ਬਹਿਸ ਕਰਨ ਲੱਗੇ ਜਿਸ ਤੋਂ ਬਾਅਦ ਹਾਈਕੋਰਟ ਨੇ ਕਿਹਾ ਕਿ ਕੰਗਨਾ ਦੇ ਵਕੀਲ ਨੂੰ ਬੀ.ਐਮ.ਸੀ. ਦੇ ਹਲਫਨਾਮੇ ‘ਤੇ 14 ਸਤੰਬਰ ਤੱਕ ਜਵਾਬ ਦਾਇਰ ਕਰਨਾ ਚਾਹੀਦਾ ਹੈ।

ਇਸ ਦੇ ਨਾਲ ਹੀ ਹਾਈ ਕੋਰਟ ਨੇ ਸੁਣਵਾਈ 22 ਸਤੰਬਰ ਤੱਕ ਮੁਲਤਵੀ ਕਰ ਦਿੱਤੀ।

ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ 'ਚ ਫਿਲਮ ਅਦਾਕਾਰਾ ਕੰਗਨਾ ਰਨੌਤ ਵੱਲੋਂ ਚੁੱਕੀ ਗਈ ਆਵਾਜ਼, ਹੁਣ ਕੰਗਨਾ ਤੇ ਮਹਾਰਾਸ਼ਟਰ ਸਰਕਾਰ ਵਿਚਾਲੇ ਦੀ ਟੱਕਰ ਬਣਦੀ ਜਾ ਰਹੀ ਹੈ।

ਇਸ ਆਹਮੋ-ਸਾਹਮਣੇ ਦੀ ਟੱਕਰ 'ਚ ਬੁੱਧਵਾਰ ਨੂੰ ਵੀ ਕਈ ਕਿਸਮ ਦੀਆਂ ਬਿਆਨਬਾਜ਼ੀਆਂ ਅਤੇ ਇੱਕ ਨਿਰਮਾਣ 'ਤੇ ਬੁਲਡੋਜ਼ਰ ਚਲਾਉਣ ਦੀ ਕਾਰਵਾਈ ਵੇਖਣ ਨੂੰ ਮਿਲੀ ਸੀ।

ਐਕਟਰਸ ਕੰਗਨਾ ਰਨੌਤ ਦੇ ਦਫਤਰ 'ਤੇ ਬੀ.ਐਮ.ਸੀ. ਦਾ ਬੁਲਡੋਜ਼ਰ ਚੱਲ ਗਿਆ ਸੀ, ਜਿਸ ਤੋਂ ਬਾਅਦ ਮਾਮਲਾ ਕੋਰਟ ਤੱਕ ਪਹੁੰਚ ਗਿਆ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link