12.43C Vancouver
ADS

Jun 21, 2021 3:42 PM -

ਕੋਵਿਡ -19 ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਕਰ ਚੁੱਕੇ ਕਨੇਡੀਅਨ ਲੋਕਾਂ ’ਤੇ ਯਾਤਰਾ ਸੰਬੰਧੀ ਛੋਟ

Share On
border-quarantine-to-soon-lift-for-fully-vaccinated-canadians
The border crossing into the United States is seen during the COVID-19 pandemic in Lacolle, Que. on February 12, 2021. THE CANADIAN PRESS/Paul Chiasson

ਪੂਰੀ ਤਰ੍ਹਾਂ ਵੈਕਸੀਨੇਟ ਹੋ ਚੁੱਕੇ ਉਹ ਕਨੇਡੀਅਨ ਲੋਕ ਜਿਨ੍ਹਾਂ ਦਾ ਕੋਵਿਡ -19 ਟੈਸਟ ਨੈਗੇਟਿਵ ਆਉਂਦਾ ਹੈ, ਬਹੁਤ ਹੀ ਜਲਦ ਬਿਨਾਂ ਕੁਆਰੰਟੀਨ ਕੀਤਿਆਂ, ਹਵਾਈ ਸਫ਼ਰ ਜਾਂ ਸੜਕ ਰਾਹੀਂ ਦੇਸ਼ ਵਿੱਚ ਦਾਖ਼ਲ ਹੋ ਸਕਣਗੇ।

ਫੈਡਰਲ ਸਰਕਾਰ ਵਲੋਂ ਸੋਮਵਾਰ ਸਵੇਰ ਨੂੰ ਇਹ ਐਲਾਨ ਕੀਤਾ ਗਿਆ ਹੈ।

ਸਰਕਾਰ ਅਨੁਸਾਰ ਨਿਯਮਾਂ ਵਿੱਚ ਇਹ ਢਿੱਲ ਉਨ੍ਹਾਂ ਲੋਕਾਂ ’ਤੇ ਲਾਗੂ ਹੁੰਦੀ ਹੈ ਜੋ ਫਾਈਜ਼ਰ, ਮੋਡਰਨਾ ਜਾਂ ਐਸਟ੍ਰਾਜ਼ੇਨਕਾ ਦੀਆਂ ਦੋ ਖੁਰਾਕਾਂ ਅਤੇ ਜੈਨਸੇਨ ਦੀ ਇੱਕ ਖੁਰਾਕ ਹਾਸਲ ਕਰ ਚੁੱਕੇ ਹਨ।

ਇਹ ਨਵਾਂ ਨਿਯਮ 5 ਜੁਲਾਈ ਨੂੰ ਰਾਤ 11:59 ਤੋਂ ਲਾਗੂ ਹੋਵੇਗਾ।

ਇਹ ਨਿਯਮ ਸਿਰਫ ਉਹਨਾਂ ਲੋਕਾਂ ਲਈ ਲਾਗੂ ਹੁੰਦੇ ਹਨ ਜੋ ਪਹਿਲਾਂ ਹੀ ਕੈਨੇਡਾ ਦੀ ਯਾਤਰਾ ਦੇ ਯੋਗ ਹਨ, ਨਾਗਰਿਕ, ਸਥਾਈ ਨਿਵਾਸੀ ਹਨ ਜਾਂ ‘ਇੰਡੀਅਨ ਐਕਟ’ ਦੇ ਤਹਿਤ ਰਜਿਸਟਰ ਹੋਏ ਹਨ।

ਫੈਡਰਲ ਸਰਕਾਰ ਮੁਤਾਬਕ ਮੁਸਾਫਰਾਂ ਨੂੰ ਵੈਕਸੀਨ ਸੰਬੰਧੀ ਜਾਣਕਾਰੀ ਬਾਰਡਰ ’ਤੇ ਪਹੁੰਚਣ ਤੋਂ ਪਹਿਲਾਂ ‘ਅਰਾਈਵਕੈਨ’ ਐਪ ਰਾਹੀਂ ਸਾਂਝੀ ਕਰਨੀ ਲਾਜ਼ਮੀ ਹੋਵੇਗੀ ਅਤੇ ਬਾਰਡਰ ’ਤੇ ਪਹੁੰਚਣ ਤੋਂ 72 ਘੰਟੇ ਪਹਿਲਾਂ ਕੋਵਿਡ -19 ਲਈ ਟੈਸਟ ਵੀ ਲੈਣਾ ਪਵੇਗਾ।

ਜੇ ਤੁਹਾਡਾ ਟੈਸਟ ਨੈਗੇਟਿਵ ਆਉਂਦਾ ਹੈ ਤਾਂ ਤੁਹਾਨੂੰ ਹੋਟਲ ਵਿੱਚ ਕੁਆਰੰਟੀਨ ਨਹੀਂ ਕਰਨਾ ਪਵੇਗਾ।

ਜਿਹੜੇ ਬੱਚਿਆਂ ਨੇ ਟੀਕਾ ਨਹੀਂ ਲਾਇਆ, ਉਹ ਆਪਣੇ ਮਾਪਿਆਂ ਨਾਲ ਘਰ ਵਾਪਸ ਆਉਣ ਦੇ ਯੋਗ ਹੋਣਗੇ, ਪਰ ਦੋ ਹਫ਼ਤਿਆਂ ਲਈ ਉਨ੍ਹਾਂ ਨੂੰ ਘਰ ਵਿੱਚ ਕੁਆਰੰਟੀਨ ਕਰਨਾ ਪਵੇਗਾ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link