14.49C Vancouver
ADS

May 29, 2025 1:58 PM - The Canadian Press

ਬੀ.ਸੀ.ਫੈਰੀ ਟਰਮੀਨਲ 'ਤੇ ਬੱਸ ਹੇਠਾਂ ਆਉਣ ਕਾਰਨ 4 ਸਾਲਾ ਬੱਚੇ ਦੀ ਮੌਤ,ਮਾਂ ਗੰਭੀਰ ਜ਼ਖਮੀ

Share On
boy-aged-4-dead-mother-critical-after-being-pinned-under-bus-at-b-c-ferry-terminal
Police say the boy was pronounced dead at the scene and his mother and her friend were transported to Lions Gate Hospital..(Photo: The Canadian Press)

ਵੈਨਕੂਵਰ ਦੇ ਹਾਰਸਸ਼ੂ ਬੇ ਵਿਚ ਬੀਤੇ ਦਿਨ ਟਰਾਂਜ਼ਿਟ ਬੱਸ ਨਾਲ ਟਕਰਾਉਣ ਕਾਰਨ 4 ਸਾਲਾ ਬੱਚੇ ਦੀ ਮੌਤ ਹੋ ਗਈ। ਇਹ ਹਾਦਸਾ ਦੁਪਹਿਰ ਕਰੀਬ 3.30 ਵਜੇ ਹਾਰਸਸ਼ੂ ਬੇ ਫੈਰੀ ਟਰਮੀਨਲ ਕੋਲ ਵਾਪਰਿਆ। ਪੁਲਿਸ ਮੁਤਾਬਕ ਬੱਚਾ ਆਪਣੀ ਮਾਂ ਅਤੇ ਇਕ ਹੋਰ ਔਰਤ ਨਾਲ ਪੈਦਲ ਜਾ ਰਿਹਾ ਸੀ। ਬੱਸ ਨਾਲ ਟਕਰਾਉਣ ਮਗਰੋਂ ਬੱਚੇ ਨੇ ਉੱਥੇ ਹੀ ਦਮ ਤੋੜ ਦਿੱਤਾ ਅਤੇ ਦੋਵੇਂ ਔਰਤਾਂ ਜ਼ਖਮੀ ਹੋ ਗਈਆਂ। ਬੱਚੇ ਦੀ ਮਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਲਾਇਨਜ਼ਗੇਟ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਵੈਸਟ ਵੈਨਕੂਵਰ ਪੁਲਿਸ ਅਤੇ ਏਕੀਕ੍ਰਿਤ ਟੱਕਰ ਵਿਸ਼ਲੇਸ਼ਣ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਔਫੀਸਰਜ਼ ਨੇ ਟ੍ਰਾਂਸਲਿੰਕ ਬੱਸ ਦੇ ਡਰਾਈਵਰ ਕੋਲੋਂ ਪੁੱਛ-ਪੜਤਾਲ ਕੀਤੀ। ਉਸ ਦੀ ਬੱਸ ਜ਼ਬਤ ਕਰ ਲਈ ਗਈ ਹੈ ਅਤੇ ਜਾਂਚ ਜਾਰੀ ਹੈ। ਫਿਲਹਾਲ ਅਪਰਾਧਿਕ ਦੋਸ਼ ਨਹੀਂ ਲਾਏ ਗਏ। ਇਸ ਦੌਰਾਨ ਫੈਰੀ ਸਰਵਿਸ ਪ੍ਰਭਾਵਿਤ ਨਹੀਂ ਹੋਈ। ਪੁਲਿਸ ਨੇ ਕਿਹਾ ਕਿ ਜੇਕਰ ਇਸ ਸਬੰਧੀ ਕਿਸੇ ਕੋਲ ਜਾਣਕਾਰੀ ਹੋਵੇ ਤਾਂ ਉਹ ਉਨ੍ਹਾਂ ਨੂੰ ਦੱਸ ਕੇ ਮਦਦ ਕਰ ਸਕਦਾ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link