16.9C Vancouver
ADS

Jul 7, 2020 10:29 PM -

ਬ੍ਰਾਜ਼ੀਲ ਦੇ ਰਾਸ਼ਟਰਪਤੀ ਜਾਈਰ ਬੋਲਸੋਨਾਰੋ ਕੋਵਿਡ-19 ਲਈ ਪਾਜ਼ਿਟਿਵ

Share On
brazil-president-jair-bolsonaro-test-positive-for-covid-19
FILE - In this May 26, 2020 file photo, Brazil's President Jair Bolsonaro, wearing a face mask with a logo of the Federal Police, leaves his official residence of Alvorada Palace in Brasilia, Brazil. Bolsonaro won the presidency in 2018 with a campaign that emphasized law and order, and said police should be able to kill criminals with almost no legal constraints in order to curb homicides. (AP Photo/Eraldo Peres, FIle)

ਬ੍ਰਾਜ਼ੀਲ ਦੇ ਰਾਸ਼ਟਰਪਤੀ ਨੂੰ ਕੋਵਿਡ-19 ਦੇ ਲਈ ਪਾਜ਼ਿਟਿਵ ਪਾਇਆ ਗਿਆ ਹੈ।

ਇਸ ਦੀ ਜਾਣਕਾਰੀ ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਖੁਦ ਪੱਤਰਕਾਰਾਂ ਨਾਲ ਸਾਂਝੀ ਕੀਤੀ।

ਜਾਈਰ ਬੋਲਸੋਨਾਰੋ, ਇੱਕ ਮਾਸਕ ਪਹਿਨ ਕੇ ਪੱਤਰਕਾਰਾਂ ਨੂੰ ਜਵਾਬ ਦੇਣ ਪਹੁੰਚੇ ਅਤੇ ਕਿਹਾ ਕਿ ਉਨ੍ਹਾਂ ਨੇ ਕੋਵਿਡ-19 ਤੋਂ ਬਚਾਅ ਲਈ ਹਾਈਡਰੌਕਸੀਕਲੋਰੋਕਵਿਨ ਲੈਣੀ ਸ਼ੁਰੂ ਕਰ ਦਿੱਤੀ ਹੈ।

ਹਾਲਾਂਕਿ ਇਹ ਦਵਾਈ ਮਲੇਰੀਆ ਦੇ ਇਲਾਜ 'ਚ ਵਰਤੀ ਜਾਂਦੀ ਹੈ, ਅਤੇ ਇਸ ਦੇ ਕੋਵਿਡ-19 ਤੋਂ ਬਚਾਅ ਸੰਬੰਧੀ ਚੰਗਾ ਸਾਬਿਤ ਹੋਣ ਦਾ ਕੋਈ ਪ੍ਰਮਾਣ ਸਾਹਮਣੇ ਨਹੀਂ ਆਇਆ ਹੈ।

ਬੋਲਸੋਨਾਰੋ ਨੇ ਕਿਹਾ ਕਿ ਉਹ ਆਮ ਜਿਹਾ ਹੀ ਮਹਿਸੂਸ ਕਰ ਰਹੇ ਹਨ ਅਤੇ ਤੁਰ ਕੇ ਘੁੰਮਣ ਲਈ ਜਾਣਾ ਚਾਹੁੰਦੇ ਹਨ, ਪਰ ਉਨ੍ਹਾਂ ਕਿਹਾ ਕਿ ਦਵਾਈ ਲੈਣ ਕਾਰਨ ਉਹ ਹਾਲ ਦੀ ਘੜੀ ਅਜਿਹਾ ਨਹੀਂ ਕਰ ਸਕਦੇ।

ਯਾਦ ਰਹੇ ਬ੍ਰਾਜ਼ੀਲ 'ਚ ਵਾਇਰਸ ਸੰਬੰਧੀ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ ਅਤੇ ਇਸ ਦੇਸ਼ 'ਚ ਅਮਰੀਕਾ ਤੋਂ ਬਾਅਦ, ਵਿਸ਼ਵ 'ਚ ਸਭ ਤੋਂ ਵੱਧ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link