15.88C Vancouver
ADS

Aug 5, 2025 11:04 AM - The Associated Press

ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਨੂੰ ਘਰ ਵਿੱਚ ਕੀਤਾ ਗਿਆ ਨਜ਼ਰਬੰਦ

Share On
brazils-supreme-court-has-ordered-the-house-arrest-for-former-president-jair-bolsonaro
Prosecutors accuse Bolsonaro of heading a criminal organization that plotted to overturn the election, including plans to kill President Lula and a Supreme Court justice.(Photo - The Canadian Press)

ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਬੋਲਸੋਨਾਰੋ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਉਨ੍ਹਾ 'ਤੇ 2022 ਦੀਆਂ ਚੋਣਾਂ ਹਾਰਨ ਤੋਂ ਬਾਅਦ ਸੱਤਾ ਵਿੱਚ ਬਣੇ ਰਹਿਣ ਲਈ ਤਖ਼ਤਾ ਪਲਟਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ। ਐਤਵਾਰ ਨੂੰ, ਬੋਲਸੋਨਾਰੋ ਨੇ ਆਪਣੇ ਪੁੱਤਰ ਅਤੇ ਸੈਨੇਟਰ ਫਲਾਵੀਓ ਬੋਲਸੋਨਾਰੋ ਦੇ ਮੋਬਾਈਲ ਫੋਨ ਤੋਂ ਰੀਓ ਡੀ ਜਨੇਰੀਓ ਵਿੱਚ ਆਪਣੇ ਸਮਰਥਕਾਂ ਨੂੰ ਸੰਬੋਧਨ ਕੀਤਾ।

ਬ੍ਰਾਜ਼ੀਲ ਦੀ ਸੰਘੀ ਪੁਲਿਸ ਦੇ ਇੱਕ ਕਰਮਚਾਰੀ ਨੇ ਕਿਹਾ ਕਿ ਏਜੰਟ ਮੋਬਾਈਲ ਫੋਨ ਜ਼ਬਤ ਕਰਨ ਲਈ ਬ੍ਰਾਜ਼ੀਲ ਦੇ ਬੋਲਸੋਨਾਰੋ ਦੇ ਘਰ ਪਹੁੰਚੇ ਹਨ। ਇਹ ਕਾਰਵਾਈ ਅਦਾਲਤ ਦੇ ਹੁਕਮਾਂ 'ਤੇ ਕੀਤੀ ਜਾ ਰਹੀ ਹੈ।

ਬੋਲਸੋਨਾਰੋ ਹੁਣ ਬ੍ਰਾਸੀਲੀਆ ਵਿੱਚ ਘਰ ਵਿੱਚ ਨਜ਼ਰਬੰਦ ਰਹਿਣਗੇ ਅਤੇ ਉਨ੍ਹਾਂ ਨੂੰ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਹੈ।ਤੁਹਾਨੂੰ ਦੱਸ ਦੇਈਏ ਕਿ ਸੋਮਵਾਰ ਨੂੰ, ਅਮਰੀਕਾ ਨੇ ਕਥਿਤ ਤਖ਼ਤਾਪਲਟ ਦੀ ਸਾਜ਼ਿਸ਼ ਦੇ ਮੁਕੱਦਮੇ ਤੋਂ ਪਹਿਲਾਂ ਜੈਅਰ ਬੋਲਸੋਨਾਰੋ ਨੂੰ ਘਰ ਵਿੱਚ ਨਜ਼ਰਬੰਦ ਕਰਨ ਦੇ ਫੈਸਲੇ ਦੀ ਨਿੰਦਾ ਕੀਤੀ ਸੀ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link