14.55C Vancouver
ADS

Oct 30, 2023 6:45 PM - The Canadian Press

ਓਨਟੇਰਿਓ 'ਚ ਛਾਤੀ ਦੇ ਕੈਂਸਰ ਦੀ ਸਕ੍ਰੀਨਿੰਗ ਲਈ ਉਮਰ 50 ਤੋਂ ਘਟਾ ਕੇ ਕੀਤੀ 40

Share On
breast-cancer-screening-age-lowered-from-50-to-40-in-ontario
The change in Ontario means that starting in the fall of 2024, eligible women, non-binary, trans and two-spirit people between the ages of 40 and 74 can self refer for a mammogram every two years. (Photo: The Canadian Press)

ਓਨਟੇਰਿਓ ਵਿੱਚ ਛਾਤੀ ਦੇ ਕੈਂਸਰ ਦੀ ਸਕ੍ਰੀਨਿੰਗ ਲਈ ਉਮਰ 50 ਤੋਂ ਘਟਾ ਕੇ 40 ਕੀਤੀ ਜਾ ਰਹੀ ਹੈ, ਜਿਸ ਬਾਰੇ ਸਿਹਤ ਮੰਤਰੀ ਸਿਲਵੀਆ ਜੋਨਜ਼ ਨੇ ਕਿਹਾ ਕਿ ਇਸਦਾ ਉਦੇਸ਼ ਹੈ ਕਿ ਕੈਂਸਰ ਦਾ ਛੇਤੀ ਪਤਾ ਲਗਾਉਣ ਵਿੱਚ ਮਦਦ ਮਿਲੇਗੀ।

ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦੇ ਵਿਸਥਾਰ ਨਾਲ ਸੂਬੇ ਵਿੱਚ ਹਰ ਸਾਲ 130,000 ਮੈਮੋਗਰਾਮ ਕੀਤੇ ਜਾਣਗੇ।

ਨਿਊਜ਼ ਰਿਲੀਜ਼ ਵਿੱਚ ਮਿਨਿਸਟਰ ਜੋਨਜ਼ ਨੇ ਕਿਹਾ ਹਰ ਸਾਲ ਲਗਭਗ 12,000 ਔਰਤਾਂ ਵਿੱਚ ਛਾਤੀ ਦੇ ਕੈਂਸਰ ਦਾ ਪਤਾ ਲਗਾਇਆ ਜਾਂਦਾ ਹੈ।

ਉਨ੍ਹਾਂ ਨੇ ਕਿਹਾ ਕਿ ਕੈਂਸਰ ਸਕ੍ਰੀਨਿੰਗ ਨਾਲ ਇਸਦਾ ਜਲਦ ਪਤਾ ਲੱਗੇਗਾ ਤੇ ਕਈ ਜਾਨਾਂ ਬਚਣਗੀਆਂ। 2024 ਦੇ ਫ਼ੌਲ ਤੋਂ 40 ਤੋਂ 74 ਸਾਲ ਦੀ ਉਮਰ ਦੀਆਂ ਯੋਗ ਔਰਤਾਂ, ਨੌਨ ਬਾਇਨਰੀ, ਟ੍ਰਾਂਸ ਅਤੇ ਦੋਹਰੀ-ਸ਼ਨਾਖ਼ਤ ਵਾਲੇ ਲੋਕ ਹਰ ਦੋ ਸਾਲਾਂ ਵਿੱਚ ਇੱਕ ਵਾਰੀ ਖ਼ੁਦ ਨੂੰ ਸਕ੍ਰੀਨਿੰਗ ਲਈ ਰੈਫ਼ਰ ਕਰ ਸਕਣਗੇ।

ਮੰਤਰਾਲੇ ਦਾ ਕਹਿਣਾ ਹੈ ਕਿ ਹੁਣ ਅਤੇ ਅਗਲੀ ਫ਼ੌਲ ਦੇ ਵਿਚਕਾਰ, ਛਾਤੀ ਦੇ ਕੈਂਸਰ ਦੀ ਸਕ੍ਰੀਨਿੰਗ ਵਾਲੀਆਂ ਸਾਈਟਾਂ ਨਵਾਂ ਸਟਾਫ਼ ਭਰਤੀ ਕਰਨਗੀਆਂ ਅਤੇ ਇੱਕ ਜਨਤਕ ਰਿਪੋਰਟਿੰਗ ਪ੍ਰਣਾਲੀ ਵਿਕਸਿਤ ਕਰਨ ਲਈ ਸਰਕਾਰ ਨਾਲ ਕੰਮ ਕਰਨਗੀਆਂ ਤਾਂ ਜੋ ਮਰੀਜ਼ ਸੂਬੇ ਭਰ ਵਿੱਚ ਸਕ੍ਰੀਨਿੰਗ ਲਈ ਉਡੀਕ ਸਮਾਂ ਦੇਖ ਸਕਣ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link