14.16C Vancouver
ADS

Oct 2, 2020 11:18 PM -

ਬ੍ਰੀਓਨਾ ਟੇਲਰ ਮਾਮਲੇ 'ਚ ਗ੍ਰੈਂਡ ਜਿਊਰੀ ਪੋਸੀਡਿੰਗਸ ਦੀਆਂ ਰਿਕਾਰਡਿੰਗਸ ਕੀਤੀਆਂ ਜਾਰੀ

Share On
breonna-taylor-grand-jury-proceedings-released
Police stand at an intersection after an officer was shot, Wednesday, Sept. 23, 2020, in Louisville, Ky. A grand jury has indicted one officer on criminal charges six months after Breonna Taylor was fatally shot by police in Kentucky. The jury presented its decision against fired officer Brett Hankison Wednesday to a judge in Louisville, where the shooting took place. THE CANADIAN PRESS/AP/John Minchillo

ਅਮਰੀਕਾ ਦੇ ਕੈਂਟੁਕੀ 'ਚ ਬ੍ਰੀਓਨਾ ਟੇਲਰ ਦੀ ਪੁਲਿਸ ਦੀ ਗੋਲੀ ਨਾਲ ਹੋਈ ਮੌਤ ਦੇ ਮਾਮਲੇ 'ਚ ਗ੍ਰੈਂਡ ਜਿਊਰੀ ਦੀਆਂ ਪ੍ਰੋਸੀਡਿੰਗਸ ਨੂੰ ਜਾਰੀ ਕੀਤਾ ਗਿਆ ਹੈ।

ਹਾਲਾਂਕਿ ਇਸ ਦੇ ਵਿੱਚ ਪ੍ਰਾਸੀਕਿਊਟਰਸ ਦੀਆਂ ਕਿਸੇ ਵੀ ਸਿਫਾਰਿਸ਼ਾਂ ਦਾ ਜ਼ਿਕਰ ਨਹੀਂ ਹੈ, ਜਿਸ 'ਚ ਦੱਸਿਆ ਗਿਆ ਹੋਵੇ ਕਿ ਜਿਊਰੀ ਨੂੰ ਉਨ੍ਹਾਂ ਅਫ਼ਸਰਾਂ ਖਿਲਾਫ਼ ਕੋਈ ਦੋਸ਼ ਤੈਅ ਕਰਨੇ ਚਾਹੀਦੇ ਹਨ, ਜਿੰਨਾ ਨੇ ਬ੍ਰੀਓਨਾ ਟੇਲਰ ਦੀ ਮੌਤ ਦਾ ਕਾਰਨ ਬਣੀ ਡਰੱਗ ਰੇਡ ਨੂੰ ਅੰਜਾਮ ਦਿੱਤਾ ਸੀ।

ਅਟੌਰਨੀ ਜਨਰਲ ਡੇਵਿਡ ਕੈਮਰੋਨ ਨੇ ਅੱਜ ਕਿਹਾ ਕਿ ਪ੍ਰਾਸੀਕਿਊਟਰਸ ਦੀਆਂ ਸਿਫਾਰਿਸ਼ਾਂ ਜਾਂ ਜਿਊਰੀ ਦੀਆਂ ਡੈਲੀਬ੍ਰੇਸ਼ਨਸ ਨੂੰ ਰਿਕਾਰਡ ਨਹੀਂ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਰਿਕਾਰਡਿੰਗ ਇਸਲਈ ਨਹੀਂ ਹੋਈ ਸੀ ਕਿ, ਇਹ ਸਬੂਤਾਂ ਦਾ ਹਿੱਸਾ ਨਹੀਂ ਸਨ।

ਅਫ਼ਸਰ ਨੂੰ ਲੱਗਿਆ ਟੇਲਰ ਦੇ ਬੁਆਏਫ੍ਰੈਂਡ ਨੇ ਏ.ਆਰ.-15 ਰਾਈਫਲ ਤੋਂ ਕੀਤਾ ਫਾਇਰ

ਅਮਰੀਕਾ ਦੇ ਕੈਂਟੁਕੀ 'ਚ ਬ੍ਰੀਓਨਾ ਟੇਲਰ ਦੀ ਪੁਲਿਸ ਦੀ ਗੋਲੀ ਨਾਲ ਹੋਈ ਮੌਤ ਦੇ ਮਾਮਲੇ 'ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਅਫ਼ਸਰ ਦਾ ਗ੍ਰੈਂਡ ਜਿਊਰੀ ਸਾਹਮਣੇ ਕਹਿਣਾ ਸੀ ਕਿ ਉਨ੍ਹਾਂ ਨੂੰ ਲੱਗਾ ਸੀ ਕਿ ਬ੍ਰੀਓਨਾ ਟੇਲਰ ਦੇ ਬੁਆਏਫ੍ਰੈਂਡ ਨੇ ਜੋ ਬੰਦੂਕ ਚਲਾਈ ਸੀ, ਉਹ ਏ.ਆਰ.-15 ਰਾਈਫਲ ਸੀ।

ਇਹ ਗੋਲੀ ਪੁਲਿਸ ਦੇ ਅਪਾਰਟਮੈਂਟ 'ਚ ਦਾਖਿਲ ਹੋਣ 'ਤੇ ਚਲਾਈ ਗਈ ਸੀ।

ਪੁਲਿਸ ਨੂੰ ਬਾਅਦ 'ਚ ਪਤਾ ਲੱਗਾ ਕਿ, ਗੋਲੀ 9 ਐਮ.ਐਮ. ਦੀ ਹੈਂਡਗਨ 'ਚੋਂ ਚਲਾਈ ਗਈ ਸੀ।

ਇਹ ਬਿਆਨ ਦੇਣ ਵਾਲੇ ਅਫ਼ਸਰ ਦਾ ਨਾਮ ਬ੍ਰੈਟ ਹੈਨਕਿੰਸਨ ਹੈ। ਜਿਊਰੀ ਨੂੰ ਦਿੱਤੀ ਇੰਟਰਵਿਊ 'ਚ ਉਨ੍ਹਾਂ ਕਿਹਾ ਕਿ ਉਨ੍ਹਾਂ 'ਇੰਟੈਂਸ ਫਾਇਰ' ਵੇਖਿਆ ਸੀ, ਅਤੇ ਕਮਰੇ 'ਚ ਚਾਨਣ ਹੋ ਗਿਆ ਸੀ।

ਉਨ੍ਹਾਂ ਕਿਹਾ ਕਿ ਚਾਹੇ ਉਨ੍ਹਾਂ ਪ੍ਰੋਟੈਕਟਿਵ ਵੈਸਟ ਪਹਿਨੀ ਹੋਈ ਸੀ, ਪਰ ਉਨ੍ਹਾਂ ਨੂੰ ਲੱਗਿਆ ਕਿ ਇਸ ਵਿਅਕਤੀ ਨੂੰ ਅਸਾਲਟ ਰਾਈਫਲ ਨਾਲ ਕਾਬੂ ਨਹੀਂ ਕੀਤਾ ਜਾ ਸਕਦਾ।

Latest news

over-19-000-sign-petition-urging-oilers-to-reverse-alex-formenton-signing
Punjabi

ਫੋਰਮੈਂਟਨ ਦੀ ਸਾਈਨਿੰਗ ਖ਼ਿਲਾਫ਼ ਆਇਲਰਜ਼ ਦੀ ਪਟੀਸ਼ਨ ’ਤੇ 19,000 ਤੋਂ ਵੱਧ ਦਸਤਖ਼ਤ

ਐਡਮਿੰਟਨ ਆਇਲਰਜ਼ ਵੱਲੋਂ ਖਿਡਾਰੀ ਐਲੈਕਸ ਫੋਰਮੈਂਟਨ ਨੂੰ ਟੀਮ ਵਿੱਚ ਸ਼ਾਮਲ ਕਰਨ ਦੇ ਫੈਸਲੇ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਇੱਕ ਆਨਲਾਈਨ ਪਟੀਸ਼ਨ 'ਤੇ ਸ਼ੁੱਕਰਵਾਰ ਸਵੇਰ ਤੱਕ 19,000 ਤੋਂ ਵੱਧ ਲੋਕਾਂ ਨੇ ਆਪਣੇ ਦਸਤਖ਼ਤ ਕਰ ਦਿੱਤੇ ਹਨ।
video-captured-of-man-chasing-another-person-with-a-knife-at-south-surreys-redwood-park
Punjabi

ਸਾਊਥ ਸਰੀ ਦੇ ਰੈੱਡਵੁੱਡ ਪਾਰਕ ’ਚ ਚਾਕੂ ਲੈ ਕੇ ਵਿਅਕਤੀ ਦਾ ਪਿੱਛਾ ਕਰਦੇ ਦੀ ਵੀਡੀਓ ਕੈਮਰੇ 'ਚ ਹੋਈ ਕੈਦ

ਸਾਊਥ ਸਰੀ ਦੇ ਰੈੱਡਵੁੱਡ ਪਾਰਕ ਵਿਚ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਹਮਲਾਵਰ ਵੱਲੋਂ ਇੱਕ ਵਿਅਕਤੀ ਨੂੰ ਚਾਕੂ ਲੈ ਕੇ ਦੌੜਾਉਣ ਦੀ ਪੂਰੀ ਵੀਡੀਓ ਕੈਮਰੇ ਵਿਚ ਕੈਦ ਹੋਈ ਹੈ। ਇਹ ਘਟਨਾ ਬੁੱਧਵਾਰ ਸ਼ਾਮ ਕਰੀਬ 5 ਵਜੇ ਵਾਪਰੀ। ਪੁਲਿਸ ਮੁਤਾਬਕ, ਮੁਲਜ਼ਮ ਨੇ ਪਹਿਲਾਂ ਆਪਣੀ ਜੀਪ ਰੈਂਗਲਰ ਨਾਲ ਪੀੜਤ ਦੇ ਫੋਰਡ ਪਿਕਅੱਪ ਟਰੱਕ ਨੂੰ ਟੱਕਰ ਮਾਰੀ।
vancouver-police-open-new-training-academy-40-recruits-begin-training
Punjabi

ਵੈਨਕੂਵਰ ਪੁਲਿਸ ਦੀ ਨਵੀਂ ਅਕੈਡਮੀ ਦਾ ਉਦਘਾਟਨ, 40 ਨਵੇਂ ਭਰਤੀਆਂ ਨੇ ਸ਼ੁਰੂ ਕੀਤੀ ਟ੍ਰੇਨਿੰਗ

ਵੈਨਕੂਵਰ ਪੁਲਿਸ ਵਿਭਾਗ ਨੇ ਆਪਣੇ ਇਤਿਹਾਸ ਵਿਚ ਇੱਕ ਨਵਾਂ ਅਧਿਆਇ ਸ਼ੁਰੂ ਕਰਦਿਆਂ ਡਾਊਨਟਾਊਨ ਈਸਟਸਾਈਡ ਵਿਚ ਸਥਿਤ ਵੁੱਡਵਰਡ ਦੀ ਇਮਾਰਤ ਵਿਖੇ ਆਪਣੇ ਨਵੇਂ ਸਿਖਲਾਈ ਕੇਂਦਰ ਦਾ ਰਸਮੀ ਉਦਘਾਟਨ ਕਰ ਦਿੱਤਾ ਹੈ। ਸਾਲ 1978 ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਵੈਨਕੂਵਰ ਪੁਲਿਸ ਕੋਲ ਭਰਤੀ ਹੋਣ ਵਾਲੇ ਨਵੇਂ ਮੁਲਾਜ਼ਮਾਂ ਲਈ ਆਪਣਾ ਖ਼ੁਦ ਦਾ ਸਿਖਲਾਈ ਸੈਂਟਰ ਉਪਲਬਧ ਹੋਇਆ ਹੈ।
senior-hamas-commander-killed-in-israeli-airstrike-on-gaza-military-says
Punjabi

ਗਾਜ਼ਾ ’ਚ ਇਜ਼ਰਾਈਲੀ ਹਵਾਈ ਹਮਲੇ ਦੌਰਾਨ ਹਮਾਸ ਦਾ ਸੀਨੀਅਰ ਕਮਾਂਡਰ ਹਲਾਕ

ਇਜ਼ਰਾਈਲ ਫੌਜ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਗਾਜ਼ਾ ਵਿੱਚ ਇੱਕ ਹਵਾਈ ਹਮਲੇ ਦੌਰਾਨ ਹਮਾਸ ਦੇ ਇੱਕ ਸੀਨੀਅਰ ਕਮਾਂਡਰ ਨੂੰ ਮਾਰ ਦਿੱਤਾ ਗਿਆ ਹੈ। ਇਹ ਹਮਲਾ ਵੀਰਵਾਰ ਨੂੰ ਕੀਤਾ ਗਿਆ ਸੀ। ਹਮਾਸ ਦੀ ਹਥਿਆਰਬੰਦ ਵਿੰਗ ਨੇ ਵੀ ਮੁਹੰਮਦ ਅਬਦੁਲ ਸਲਾਮ ਅਲ-ਯਜ਼ੂਰੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਹਮਾਸ ਮੁਤਾਬਕ, ਵੀਰਵਾਰ ਦੇ ਹਵਾਈ ਹਮਲੇ ਵਿੱਚ ਉਹ ਮਾਰਿਆ ਗਿਆ ਅਤੇ ਉਸ ਨੇ 7 ਅਕਤੂਬਰ 2023 ਨੂੰ ਇਜ਼ਰਾਈਲ ’ਤੇ ਹੋਏ ਹਮਲਿਆਂ ਦੀ ਯੋਜਨਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।
justin-trudeau-enters-entertainment-industry-launches-new-production-company
Punjabi

ਜਸਟਿਨ ਟਰੂਡੋ ਦੀ ਮਨੋਰੰਜਨ ਜਗਤ ’ਚ ਐਂਟਰੀ, Katie Telford ਨਾਲ ਮਿਲ ਕੇ ਲਾਂਚ ਕੀਤੀ ਨਵੀਂ ਪ੍ਰੋਡਕਸ਼ਨ ਕੰਪਨੀ

ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੀ ਲੰਮਾ ਸਮਾਂ ਚੀਫ਼ ਆਫ਼ ਸਟਾਫ਼ ਰਹੀ Katie Telford ਰਾਜਨੀਤੀ ਛੱਡ ਕੇ ਹੁਣ ਮਨੋਰੰਜਨ ਜਗਤ ਵਿਚ ਕਦਮ ਰੱਖ ਰਹੇ ਹਨ। ਉਨ੍ਹਾਂ ਨੇ ਅੱਜ ਟੋਰੌਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ਦੇ ਰੈੱਡ ਕਾਰਪੇਟ 'ਤੇ ਆਪਣੀ ਨਵੀਂ ਮੀਡੀਆ ਅਤੇ ਪ੍ਰੋਡਕਸ਼ਨ ਕੰਪਨੀ Hope & Hard Work ਨੂੰ ਲੌਂਚ ਕਰਨ ਦਾ ਐਲਾਨ ਕੀਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link