12.16C Vancouver
ADS

Jan 4, 2021 9:23 PM -

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰੀਸ ਜੌਨਸਨ ਨੇ ਰਾਸ਼ਟਰੀ ਲੌਕਡਾਊਨ ਦਾ ਕੀਤਾ ਐਲਾਨ

Share On
britain-pm-boris-johnson-orders-new-national-lockdown
82-year-old Brian Pinker receives the Oxford University/AstraZeneca COVID-19 vaccine from nurse Sam Foster at the Churchill Hospital in Oxford, England, Monday, Jan. 4, 2021. Pinker, a retired maintenance manager received the first injection of the new vaccine developed by between Oxford University and drug giant AstraZeneca. (Steve Parsons/Pool Photo via AP)

ਯੂ.ਕੇ ਦੇ ਪ੍ਰਧਾਨ ਮੰਤਰੀ ਬੌਰੀਸ ਜੌਨਸਨ ਨੇ ਰਾਸ਼ਟਰੀ ਲੌਕਡਾਊਨ ਦਾ ਐਲਾਨ ਕਰ ਦਿੱਤਾ ਹੈ।

ਬ੍ਰਿਟੇਨ 'ਚ ਕੋਰੋਨਾ ਵਾਇਰਸ ਪੈਂਡੇਮਿਕ ਦੇ ਖਤਰਨਾਕ ਰੂਪ ਧਾਰਨ ਦੀਆਂ ਖਬਰਾਂ ਵਿਚਾਲੇ ਇਹ ਫੈਸਲਾ ਲਿਆ ਗਿਆ ਹੈ।

ਯਾਦ ਰਹੇ ਅੱਜ ਸਵੇਰੇ ਹੀ ਇੱਕ ਹਸਪਤਾਲ 'ਚ ਪਹੁੰਚੇ ਬੌਰੀਸ ਜੌਨਸਨ ਨੇ ਜਾਣਕਾਰੀ ਦਿੱਤੀ ਸੀ ਕਿ ਸਖਤ ਹਿਦਾਇਤਾਂ ਜਾਰੀ ਕੀਤੀਆਂ ਜਾ ਸਕਦੀਆਂ ਹਨ।

ਇਹ ਖਬਰ ਉਸ ਵੇਲੇ ਉਜਾਗਰ ਹੋਈ ਹੈ, ਜਦ ਅੱਜ ਬ੍ਰਿਟੇਨ 'ਚ ਕੋਵਿਡ-19 ਲਈ ਔਕਸਫਰਡ ਯੂਨੀਵਰਸਿਟੀ ਅਤੇ ਡਰੱਗ ਬਣਾਉਣ ਵਾਲੀ ਕੰਪਨੀ, ਐਸਟ੍ਰਾਜ਼ੈਨਕਾ ਵੱਲੋਂ ਵਿਕਸਿਤ ਕੀਤੀ ਗਈ ਵੈਕਸੀਨ ਦੀ ਵਰਤੋਂ ਸ਼ੁਰੂ ਹੋ ਗਈ ਹੈ।

ਯੂ.ਕੇ., ਵਿਸ਼ਵ ਦਾ ਪਹਿਲਾ ਅਜਿਹਾ ਦੇਸ਼ ਬਣ ਗਿਆ ਹੈ ਜਿੱਥੇ ਇਸ ਵੈਕਸੀਨ ਦੀ ਵਰਤੋਂ ਸ਼ੁਰੂ ਹੋਈ ਹੈ।

ਡਾਇਲੈਸਿਸ ਦੇ ਮਰੀਜ਼ ਨੂੰ ਮਿਲੀ ਪਹਿਲੀ ਵੈਕਸੀਨ ਡੋਜ਼

ਇਸ ਦੀ ਪਹਿਲੀ ਡੋਜ਼ ਅੱਜ ਬ੍ਰਾਇਨ ਪਿੰਕਰ ਨਾਮ ਦੇ ਵਿਅਕਤੀ ਨੂੰ ਦਿੱਤੀ ਗਈ ਹੈ। ਇਹ ਵਿਅਕਤੀ ਇੱਕ ਡਾਇਲੈਸਿਸ ਮਰੀਜ਼ ਦੱਸਿਆ ਗਿਆ ਹੈ। ਪਿੰਕਰ ਦਾ ਕਹਿਣਾ ਹੀ ਕਿ, ਸ਼ੌਟ ਹਾਸਿਲ ਕਰਨ 'ਤੇ ਖੁਦ ਨੂੰ ਖੁਸ਼ਕਿਸਮਤ ਸਮਝ ਰਿਹਾ ਹੈ। ਇਸ ਵਿਅਕਤੀ ਦਾ ਕਹਿਣਾ ਹੈ ਕਿ, ਹੁਣ ਉਸ ਨੂੰ ਵਧੇਰੇ ਉਮੀਦ ਬੱਝ ਗਈ ਹੈ ਕਿ, ਉਹ ਆਪਣੀ ਪਤਨੀ ਸ਼ਰਲੀ ਨਾਲ 48ਵੀਂ ਵਿਆਹ ਦੀ ਸਲਗਿਰਾਹ ਮਨਾ ਸਕੇਗਾ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link