13.29C Vancouver
ADS

Mar 25, 2020 9:42 PM -

ਪ੍ਰੀਮਿਅਰ ਹੌਰਗਨ ਨੇ ਬੀ.ਸੀ. ਦੇ ਕਿਰਾਏਦਾਰਾਂ ਅਤੇ ਮਕਾਨ ਮਾਲਕਾਂ ਦੀ ਸਹਾਇਤਾ ਲਈ ਕੀਤੇ ਅਹਿਮ ਐਲਾਨ, ਕਿਰਾਏਦਾਰਾਂ ਨੂੰ $500 ਦੀ ਮਦਦ

Share On
british-columbia-government-is-suspending-evictions-and-offering-a-500-monthly-rebate-to-help-renters-and-landlords
Premier John Horgan addressing media conference in Vancouver, about activating its provincial pandemic plan to deal with the novel coronavirus. Health Minister Adrian Dix and Provincial Health Officer Dr. Bonnie Henry can also be seen in the pic. March 6, 2020. Connect News/Jawad Siddiqui

ਬੀ.ਸੀ. ਦੇ ਪ੍ਰੀਮਿਅਰ ਜੌਨ ਹੌਰਗਨ ਅਤੇ ਹਾਊਸਿੰਗ ਮੰਤਰੀ, ਸਿਲੀਨਾ ਰੌਬਿਨਸਨ ਨੇ ਅੱਜ ਸੂਬੇ ਦੇ ਰੈਂਟਰਸ ਦੇ ਲਈ ਅਹਿਮ ਐਲਾਨ ਕੀਤਾ ਹੈ।

ਦੋਨਾਂ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ, ਜਿਹੜੇ ਲੋਕਾਂ ਲਈ ਮੌਜੂਦਾ ਸਥਿਤੀ ਕਾਰਨ ਆਪਣੇ ਰੈਂਟ ਭਰਨੇ ਮੁਮਕਿਨ ਨਹੀਂ ਹਨ, ਉਨ੍ਹਾਂ ਨੂੰ ਅਗਲੇ 4 ਮਹੀਨੇ ਤਕ, ਹਰ ਮਹੀਨੇ $500 ਮੁਹਈਆ ਕਰਵਾਏ ਜਾਣਗੇ।

ਪ੍ਰੀਮਿਅਰ ਜੌਨ ਹੌਰਗਨ ਨੇ ਆਖਿਆ ਕਿ ਅਗਲੇ ਕੁਝ ਮਹੀਨਿਆਂ ਤਕ ਕਿਸੇ ਦੇ ਘਰ ਵੀ ਖਾਲੀ ਨਹੀਂ ਕਰਵਾਏ ਜਾਣਗੇ, ਯਾਨੀ ਕਿ ਹਾਲ ਦੀ ਘੜੀ ਐਵਿਕਸ਼ਨਸ ਨੂੰ ਰੋਕ ਦਿੱਤਾ ਗਿਆ ਹੈ।

$500 ਦੀ ਰੈਂਟ ਸਬਸਿਡੀ, ਬੀ.ਸੀ. ਹਾਊਸਿੰਗ ਵੱਲੋਂ ਪ੍ਰਦਾਨ ਕੀਤੀ ਜਾਵੇਗੀ।

ਹੌਰਗਨ ਨੇ ਆਖਿਆ ਕਿ ਇਹ ਸੁਵਿਧਾ ਸਿਰਫ ਉਨ੍ਹਾਂ ਲਈ ਹੈ ਜੋ ਆਪਣੇ ਕਿਰਾਏ ਦੇਣ ਲਈ ਅਸਮਰੱਥ ਹੋ ਗਏ ਹਨ।

ਹੌਰਗਨ ਨੇ ਮੰਨਿਆ ਕਿ $500 ਦੇ ਨਾਲ ਹੀ ਸਾਰੇ ਰੈਂਟ ਕਵਰ ਨਹੀਂ ਕੀਤੇ ਜਾ ਸਕਦੇ, ਪਰ ਉਨ੍ਹਾਂ ਕਿਹਾ ਕਿ ਹੋਰ ਸਰਕਾਰੀ ਪਲੈਨ ਵੀ ਹਨ ਜਿੰਨਾ ਆਸਰੇ ਇਨ੍ਹਾਂ ਮਾਮਲਿਆਂ 'ਚ ਮਦਦ ਮਿਲ ਸਕੇਗੀ।

Latest news

maninder-dhaliwal-and-satinder-gill-murder-case-two-accused-plead-not-guilty
Punjabi

ਮਨਿੰਦਰ ਧਾਲੀਵਾਲ ਤੇ ਸਤਿੰਦਰ ਗਿੱਲ ਕਤਲ ਮਾਮਲਾ: ਦੋ ਮੁਲਜ਼ਮਾਂ ਨੇ ਦੱਸਿਆ ਖੁਦ ਨੂੰ ਬੇਕਸੂਰ

ਬੀ.ਸੀ. ਦੇ ਵਿਸਲਰ ਵਿਲੇਜ ਵਿਖੇ Sundial ਹੋਟਲ ਦੇ ਬਾਹਰ ਜੁਲਾਈ 2022 ਵਿਚ ਮਨਿੰਦਰ ਧਾਲੀਵਾਲ ਅਤੇ ਸਤਿੰਦਰ ਗਿੱਲ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਵੈਨਕੂਵਰ ਲਾਅ ਕੋਰਟ ਵਿਚ ਜਿਊਰੀ ਮੁਕੱਦਮੇ ਦਾ ਸਾਹਮਣਾ ਕਰ ਰਹੇ 28 ਸਾਲਾ ਗੁਰਸਿਮਰਨ ਸਹੋਤਾ ਤੇ 24 ਸਾਲਾ ਤਨਵੀਰ ਖੱਖ ਨੇ ਫਸਟ ਡਿਗਰੀ ਮਰਡਰ ਦੇ ਦੋਸ਼ ਵਿਚ ਖੁਦ ਨੂੰ ਬੇਕਸੂਰ ਦੱਸਿਆ ਹੈ।
poilievre-in-new-york-for-9-11-25th-anniversary-events-trade-meetings
Punjabi

ਪੌਲੀਐਵ ਦਾ ਨਿਊਯਾਰਕ ਦੌਰਾ, 9/11 ਦੀ 25ਵੀਂ ਬਰਸੀ ਸਮਾਗਮ ’ਚ ਹੋਣਗੇ ਸ਼ਾਮਲ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਇਸ ਵੇਲੇ ਨਿਊਯਾਰਕ ਦੇ ਦੌਰੇ 'ਤੇ ਹਨ, ਜਿੱਥੇ ਉਹ ਸ਼ੁੱਕਰਵਾਰ ਨੂੰ 11 ਸਤੰਬਰ ਦੇ ਅੱਤਵਾਦੀ ਹਮਲੇ ਦੀ 25ਵੀਂ ਬਰਸੀ ਦੇ ਸਬੰਧ ਵਿਚ ਆਯੋਜਿਤ ਹੋਣ ਵਾਲੇ ਯਾਦਗਾਰੀ ਸਮਾਗਮਾਂ ਵਿਚ ਵੀ ਸ਼ਿਰਕਤ ਕਰਨਗੇ। ਪੌਲੀਐਵ ਬੁੱਧਵਾਰ ਰਾਤ ਨੂੰ ਹੀ ਰਵਾਨਾ ਹੋ ਗਏ ਸਨ।
carney-cabinet-meets-in-banff-as-zelenskyy-prepares-to-address-ministers
Punjabi

ਬੈਨਫ ਵਿੱਚ ਕਾਰਨੀ ਦੀ ਅਗਵਾਈ ਹੇਠ ਕੈਬਨਿਟ ਮੀਟਿੰਗ, ਜ਼ੇਲੇਨਸਕੀ ਕਰਨਗੇ ਸੰਬੋਧਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਗਵਾਈ ਵਿਚ ਅੱਜ ਐਲਬਰਟਾ ਦੇ mountain resort town Banff ਵਿਚ ਕੈਬਨਿਟ ਦੀ ਅਹਿਮ ਮੀਟਿੰਗ ਸ਼ੁਰੂ ਹੋਈ ਹੈ, ਜਿਸ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਵੀ ਸੰਬੋਧਨ ਕਰਨ ਵਾਲੇ ਹਨ, ਜੋ ਆਪਣੀ ਪਤਨੀ Olena Zelenska ਨਾਲ ਬੁੱਧਵਾਰ ਰਾਤ ਕੈਲਗਰੀ ਪਹੁੰਚੇ ਹਨ।
canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link