13.91C Vancouver
ADS

Mar 13, 2020 11:35 PM -

ਬ੍ਰਿਟਿਸ਼ ਕੋਲੰਬੀਆ ਵਿੱਚ ਕੋਵਿਡ-19 ਦੇ 11 ਹੋਰ ਮਾਮਲੇ, ਵਾਇਰਸ ਪੀੜਤਾਂ ਦੀ ਗਿਣਤੀ 64 ਤੱਕ ਪਹੁੰਚੀ 

Share On
british-columbia-has-11-new-cases-of-covid-19-total-cases-in-province-64
British Columbia Provincial Health Officer Dr. Bonnie Henry addresses the media during a news conference at the BC Centre of Disease Control in Vancouver B.C, Tuesday, January 28, 2020. THE CANADIAN PRESS/Jonathan Hayward

ਬ੍ਰਿਟਿਸ਼ ਕੋਲੰਬੀਆ ਵਿੱਚ ਕੋਵਿਡ-19 ਦੇ 11 ਹੋਰ ਮਾਮਲੇ ਉਜਾਗਰ ਹੋਏ ਹਨ।

ਹੁਣ ਸੂਬੇ 'ਚ ਵਾਇਰਸ ਸੰਬੰਧੀ ਮਾਮਲਿਆਂ ਦੀ ਗਿਣਤੀ 64 ਤਕ ਪਹੁੰਚ ਗਈ ਹੈ।

ਸ਼ੁੱਕਰਵਾਰ ਦੁਪਹਿਰ ਕਰੀਬ 3.30 ਵਜੇ, ਸਿਹਤ ਅਧਿਕਾਰੀਆਂ ਨੇ ਇਨ੍ਹਾਂ ਨਵੇਂ ਮਾਮਲਿਆਂ ਨੂੰ ਲੈਕੇ ਵਿਸਤਾਰ ਵਿੱਚ ਜਾਣਕਾਰੀ ਸਾਂਝੀ ਕੀਤੀ ਹੈ।

ਅੱਜ ਬੀ.ਸੀ. 'ਚ 11 ਹੋਰ ਕੋਰੋਨਾ ਵਾਇਰਸ ਦੇ ਮਾਮਲੇ ਉਜਾਗਰ ਹੋਣ ਬਾਰੇ ਦੱਸਿਆ ਗਿਆ ਹੈ।

ਸੂਬੇ ਦੀ ਸਿਹਤ ਅਫਸਰ ਡਾ. ਬੌਨੀ ਹੈਨਰੀ, ਅਤੇ ਸੂਬੇ ਦੇ ਸਿਹਤ ਮੰਤਰੀ, ਐਡਰੀਅਨ ਡਿਕਸ ਨੇ ਮੀਡੀਆ ਦੇ ਰੂਬਰੂ ਹੁੰਦੇ ਹੋਏ, ਇਨ੍ਹਾਂ ਮਾਮਲਿਆਂ ਬਾਰੇ ਜਾਣਕਾਰੀ ਦਿੱਤੀ ਹੈ।

ਖਾਸ ਗੱਲ ਇਹ ਹੈ ਕਿ, ਵੈਨਕੂਵਰ 'ਚ ਲਿਨ ਵੈਲੀ ਕੇਅਰ ਸੈਂਟਰ 'ਚ ਇੱਕ ਹੋਰ ਮਾਮਲਾ ਉਜਾਗਰ ਹੋਣ ਬਾਰੇ ਦੱਸਿਆ ਗਿਆ ਹੈ।

5 ਮਾਮਲੇ ਯਾਤਰਾ ਸੰਬੰਧੀ ਦੱਸੇ ਗਏ ਹਨ।

ਨੌਰਥ ਵੈਨਕੂਵਰ ਦੇ ਵਿੱਚ ਲਾਇੰਸ ਗੇਟ ਹਸਪਤਾਲ ਦੇ 3 ਐਡਮਿਨਿਸਟ੍ਰੇਟਿਵ ਕਾਮਿਆਂ ਨੂੰ ਕੋਵਿਡ-19 ਦੇ ਨਾਲ ਪੀੜਤ ਪਾਇਆ ਗਿਆ ਹੈ।

ਵੈਨਕੂਵਰ ਕੋਸਟਲ ਹੈਲਥ ਦਾ ਕਹਿਣਾ ਹੈ ਕਿ, ਇਨ੍ਹਾਂ ਨੂੰ ਘਰ ਵਿੱਚ ਹੀ ਇਕੱਲਿਆਂ 'ਚ ਰੱਖਿਆ ਗਿਆ ਹੈ।

ਜਾਣਕਾਰੀ ਦਿੱਤੀ ਗਈ ਕਿ ਇਨ੍ਹਾਂ ਕਾਮਿਆਂ ਨੇ ਹਸਪਤਾਲ ਦੇ ਕਲੀਨੀਕਲ ਇਲਾਕਿਆਂ 'ਚ ਕੰਮ ਨਹੀਂ ਕੀਤਾ ਸੀ।

ਜਨਤਕ ਥਾਵਾਂ 'ਤੇ ਵੱਡੇ ਇਕੱਠ ਨਾ ਹੋਣ, ਇਸ ਸੰਬੰਧੀ ਨਿਰਦੇਸ਼ ਵੀ ਜਾਰੀ ਕੀਤੇ ਜਾ ਰਹੇ ਹਨ।

Latest news

nearly-16-000-chinese-evs-reach-canada-against-49-000-vehicle-quota
Punjabi

49,000 ਦੇ ਕੋਟੇ ਦੇ ਮੁਕਾਬਲੇ ਕੈਨੇਡਾ ਪਹੁੰਚੀਆਂ ਕਰੀਬ 16,000 ਚੀਨੀ EVs

ਕੈਨੇਡਾ ਅਤੇ ਚੀਨ ਵਿਚਾਲੇ ਇਸ ਸਾਲ ਹੋਏ ਇੱਕ ਵਪਾਰਕ ਸਮਝੌਤੇ ਤਹਿਤ ਹੁਣ ਤੱਕ ਮਹਿਜ਼ 16,000 ਦੇ ਕਰੀਬ ਚੀਨੀ ਇਲੈਕਟ੍ਰਿਕ ਗੱਡੀਆਂ ਹੀ ਦੇਸ਼ ਵਿਚ ਪਹੁੰਚੀਆਂ ਹਨ। ਇਹ ਗਿਣਤੀ 2026 ਲਈ ਨਿਰਧਾਰਤ ਕੀਤੇ ਗਏ 49,000 EVs ਕੋਟੇ ਦੇ ਇੱਕ-ਤਿਹਾਈ ਤੋਂ ਵੀ ਘੱਟ ਹੈ। ਕਾਰਨੀ ਸਰਕਾਰ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਦੇ communications director Huzaif Qaisar ਮੁਤਾਬਕ, ਹੁਣ ਤੱਕ ਤਿੰਨ ਕੰਪਨੀਆਂ ਨੇ ਹੀ ਇਸ ਕੋਟੇ ਤਹਿਤ ਗੱਡੀਆਂ ਕੈਨੇਡਾ ਵਿਚ ਲਿਆਉਣ ਦੀ ਮਨਜ਼ੂਰੀ ਲਈ ਹੈ, ਜਦੋਂ ਕਿ ਕੁਝ ਹੋਰ ਕੰਪਨੀਆਂ ਨੇ ਵੀ ਕੈਨੇਡੀਅਨ ਮਾਰਕੀਟ ਵਿਚ ਕਦਮ ਰੱਖਣ ਵਿਚ ਦਿਲਚਸਪੀ ਦਿਖਾਈ ਹੈ ਪਰ ਉਹ ਅਜੇ ਸੋਚ-ਵਿਚਾਰ ਕਰ ਰਹੀਆਂ ਹਨ।
edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link