10.53C Vancouver
ADS

Jan 26, 2021 6:32 PM -

ਕੋਵਿਡ-19 ਖਿਲਾਫ਼ ਲੜਾਈ 'ਚ ਨਾਜ਼ੁਕ ਮੋੜ 'ਤੇ ਖੜਾ ਬੀ.ਸੀ., ਡਾ. ਹੈਨਰੀ ਨੇ ਕਿਹਾ ਉਹ "ਬੇਹੱਦ ਚਿੰਤਤ"

Share On
british-columbia-is-at-a-critical-juncture-in-the-fight-against-covid-19-dr-henry-says-shes-very-concerned
File - Dr. Bonnie Henry can be seen replying to questions during a news conference. (B.C. Government)

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਨੇ ਬੀ.ਸੀ. ਵਾਸੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਕੋਵਿਡ-19 ਖਿਲਾਫ ਲੜਾਈ 'ਚ ਸੂਬਾ ਇੱਕ ਨਾਜ਼ੁਕ ਮੋੜ 'ਤੇ ਖੜਾ ਹੈ।

ਉਨ੍ਹਾਂ ਕਿਹਾ ਕਿ ਦੱਖਣੀ ਅਫਰੀਕਾ ਅਤੇ ਯੂ.ਕੇ. 'ਚ ਪਾਏ ਗਏ ਕੋਵਿਡ-19 ਦੇ ਵੇਰੀਐਂਟ ਹੁਣ ਬੀ.ਸੀ. ਪਹੁੰਚ ਚੁੱਕੇ ਹਨ।

ਦੱਖਣੀ ਅਫਰੀਕਾ ਦੇ ਵੇਰੀਐਂਟ ਦੇ 3 ਮਾਮਲੇ ਬੀ.ਸੀ. 'ਚ ਰਿਪੋਰਟ ਹੋ ਚੁੱਕੇ ਹਨ।

ਡਾ. ਹੈਨਰੀ ਨੇ ਨਾਲ ਹੀ ਕਿਹਾ ਕਿ ਸੂਬੇ 'ਚ ਵਾਇਰਸ ਸੰਬੰਧੀ ਮਾਮਲਿਆਂ 'ਤੇ ਬ੍ਰੇਕ ਤਾਂ ਲੱਗੀ ਹੈ ਪਰ ਹਰ ਰੋਜ਼ ਰਿਪੋਰਟ ਹੁੰਦੇ ਔਸਤਨ 500 ਮਾਮਲੇ ਬੇਹੱਦ ਵੱਡਾ ਅੰਕੜਾ ਹੈ।

ਉਨ੍ਹਾਂ ਕਿਹਾ ਕਿ ਉਹ ਬੇਹੱਦ ਚਿੰਤਤ ਹਨ।

ਉਨ੍ਹਾਂ ਬੀ.ਸੀ. ਵਾਸੀਆਂ ਨੂੰ ਅਪੀਲ ਕੀਤੀ ਕਿ ਇਹ ਸਮਾਂ ਯਾਤਰਾ ਕਰਨ ਦਾ ਨਹੀਂ ਹੈ।

ਉਨ੍ਹਾਂ ਕਿਸੇ ਵੀ ਗੈਰ-ਜ਼ਰੂਰੀ ਯਾਤਰਾ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ।

ਯਾਦ ਰਹੇ ਬੀ.ਸੀ. 'ਚ ਕੋਵਿਡ-19 ਵੈਕਸੀਨ ਦੀ ਡਿਲੀਵਰੀ 'ਚ ਪਏ ਵਿਘਨ ਕਾਰਨ ਵੈਕਸੀਨ ਦੀਆਂ ਦੋਨਾਂ ਖੁਰਾਕਾਂ ਵਿਚਾਲੇ ਦੇ ਫਰਕ ਨੂੰ 42 ਦਿਨ ਤੱਕ ਵਧਾਇਆ ਜਾ ਰਿਹਾ ਹੈ।

ਪਹਿਲਾਂ 35 ਦਿਨ ਦੇ ਫਰਕ 'ਤੇ ਦੂਜੀ ਖੁਰਾਕ ਦੇਣ ਦੀ ਗੱਲ ਆਖੀ ਗਈ ਸੀ।

ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਸੂਬੇ 'ਚ ਵੈਕਸੀਨ ਦੀਆਂ 119,000 ਖੁਰਾਕਾਂ ਤੋਂ ਵਧੇਰੇ ਗਿਣਤੀ ਪ੍ਰਦਾਨ ਕੀਤੀ ਜਾ ਚੁੱਕੀ ਹੈ।

Latest news

immigration-minister-criticized-after-policy-details-shared-in-influencer-interview
Punjabi

ਇਮੀਗ੍ਰੇਸ਼ਨ ਮੰਤਰੀ ਸੋਸ਼ਲ ਮੀਡੀਆ ਇੰਫਲੂਐਂਸਰ ਨਾਲ ਇੰਟਰਵਿਊ ਤੋਂ ਬਾਅਦ ਇਮੀਗ੍ਰੇਸ਼ਨ ਵਕੀਲਾਂ ਦੇ ਨਿਸ਼ਾਨੇ 'ਤੇ

ਪੀ.ਐਮ.ਮਾਰਕ ਕਾਰਨੀ ਸਰਕਾਰ ਦੀ ਇਮੀਗ੍ਰੇਸ਼ਨ ਮਿਨਿਸਟਰ ਲੀਨਾ ਮੈਟਲੇਜ ਡਿਆਬ ਇੱਕ ਸੋਸ਼ਲ-ਮੀਡੀਆ ਇੰਫਲੂਐਂਸਰ ਮੈਕਸ ਮੇਡਿਕ ਨਾਲ ਇੰਟਰਵਿਊ ਤੋਂ ਬਾਅਦ ਇਮੀਗ੍ਰੇਸ਼ਨ ਵਕੀਲਾਂ ਦੇ ਨਿਸ਼ਾਨੇ 'ਤੇ ਹਨ। ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਮੰਤਰੀ ਨੇ ਅਧਿਕਾਰਤ ਐਲਾਨ ਤੋਂ ਪਹਿਲਾਂ ਹੀ ਇਸ ਇੰਟਰਵਿਊ ਦੌਰਾਨ ਇੱਕ ਆਉਣ ਵਾਲੀ ਅਹਿਮ ਇਮੀਗ੍ਰੇਸ਼ਨ ਪਾਲਿਸੀ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਸਰਕਾਰ ਜਲਦੀ ਹੀ ਹਜ਼ਾਰਾਂ ਅਸਥਾਈ ਨਿਵਾਸੀਆਂ ਨੂੰ ਪੀ. ਆਰ. ਦੇਣ ਲਈ ਇੱਕ ਨਵਾਂ ਪ੍ਰੋਗਰਾਮ ਲਿਆ ਰਹੀ ਹੈ, ਜੋ ਖ਼ਾਸ ਤੌਰ 'ਤੇ ਮਹਾਂਨਗਰੀ ਖੇਤਰ ਤੋਂ ਬਾਹਰ ਰਹਿ ਰਹੇ ਲੋਕਾਂ ਲਈ ਹੋਵੇਗਾ।
one-taken-to-hospital-after-house-fire-in-surreys-newton-area
Punjabi

ਸਰੀ ਦੇ ਨਿਊਟਨ ਇਲਾਕੇ ਵਿਚ ਲੱਗੀ ਅੱਗ, ਵਿਅਕਤੀ ਨੂੰ ਤੁਰੰਤ ਲਿਜਾਇਆ ਗਿਆ ਹਸਪਤਾਲ

ਸਰੀ ਦੇ ਨਿਊਟਨ ਇਲਾਕੇ ਵਿਚ ਬੀਤੇ ਕੱਲ੍ਹ ਇੱਕ ਘਰ ਵਿਚ ਅੱਗ ਲੱਗਣ ਦੀ ਘਟਨਾ ਵਾਪਰੀ। ਪੁਲਿਸ ਅਨੁਸਾਰ, ਅੱਗ ਦੇ ਧੂੰਏਂ ਕਾਰਨ ਸਾਹ ਲੈਣ ਵਿਚ ਤਕਲੀਫ਼ ਹੋਣ ਕਰਕੇ ਇੱਕ ਵਿਅਕਤੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।
wildfire-incidents-rise-across-british-columbia-majority-linked-to-human-activity
Punjabi

ਬੀ. ਸੀ. ਵਿਚ ਜੰਗਲੀ ਅੱਗ ਲੱਗਣ ਦੇ ਮਾਮਲਿਆਂ ਵਿਚ ਵਾਧਾ

ਬੀ. ਸੀ. ਵਿਚ ਜੰਗਲੀ ਅੱਗ ਲੱਗਣ ਦੇ ਮਾਮਲਿਆਂ ਵਿਚ ਵਾਧਾ ਹੋ ਰਿਹਾ ਹੈ। ਵਾਈਲਡ ਫਾਇਰ ਸਰਵਿਸ ਏਜੰਸੀ ਮੁਤਾਬਕ, ਸੂਬੇ ਵਿਚ ਇਸ ਸਮੇਂ 15 ਥਾਵਾਂ 'ਤੇ ਅੱਗ ਲੱਗੀ ਹੋਈ ਹੈ, ਜਿਨ੍ਹਾਂ ਵਿਚੋਂ ਦੋ ਆਊਟ ਔਫ ਕੰਟਰੋਲ ਹਨ। ਇਨ੍ਹਾਂ ਵਿਚੋਂ ਚਾਰ ਅੱਗਾਂ ਬੁੱਧਵਾਰ ਨੂੰ ਹੀ ਸ਼ੁਰੂ ਹੋਈਆਂ ਹਨ। ​ਜੇਕਰ ਅੰਕੜਿਆਂ ਦੀ ਗੱਲ ਕਰੀਏ ਤਾਂ 1 ਅਪ੍ਰੈਲ ਤੋਂ ਹੁਣ ਤੱਕ ਸੂਬੇ ਵਿਚ 57 ਜੰਗਲੀ ਅੱਗਾਂ ਰਿਪੋਰਟ ਹੋ ਚੁੱਕੀਆਂ ਹਨ।
langley-rcmp-investigating-serious-crash-one-person-in-critical-condition
Punjabi

ਲੈਂਗਲੀ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਪੁਲਿਸ ਮੁਤਾਬਕ, ਐਲਡਰਗਰੋਵ ਵਿਚ ਬੁੱਧਵਾਰ ਸਵੇਰੇ ਇੱਕ ਗੰਭੀਰ ਸੜਕ ਹਾਦਸਾ ਵਾਪਰਿਆ ਹੈ। ਆਰ.ਸੀ.ਐਮ.ਪੀ. ਅਨੁਸਾਰ, ਸਵੇਰੇ ਕਰੀਬ 8:10 ਵਜੇ ਕ੍ਰੈਸ਼ ਦੀ ਇਹ ਘਟਨਾ ਹਾਈਵੇ 13 'ਤੇ ਹੋਈ। ਸਾਰਜੈਂਟ ਜ਼ਾਈਨਲ ਸ਼ਾਰੂਮ ਨੇ ਦੱਸਿਆ ਕਿ ਇਸ ਹਾਦਸੇ ਵਿਚ ਇੱਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ, ਜਿਸ ਦੀ ਹਾਲਤ ਹਸਪਤਾਲ ਵਿਚ ਬੇਹੱਦ ਨਾਜ਼ੁਕ ਅਤੇ ਜਾਨਲੇਵਾ ਦੱਸੀ ਜਾ ਰਹੀ ਹੈ।
coquihalla-highway-reopens-after-trailer-fire-sparked-roadside-wildfire
Punjabi

ਕੋਕੀਹਾਲਾ ਹਾਈਵੇਅ ਜੰਗਲੀ ਅੱਗ ਮਗਰੋਂ ਕਈ ਘੰਟੇ ਬੰਦ ਰਹਿਣ ਮਗਰੋਂ ਮੁੜ ਖੁੱਲ੍ਹਾ

ਬੀ.ਸੀ. ਦੇ ਲੋਅਰ ਮੇਨਲੈਂਡ ਨੂੰ ਇੰਟੀਰੀਅਰ ਨਾਲ ਜੋੜਨ ਵਾਲਾ ਕੋਕੀਹਾਲਾ ਹਾਈਵੇਅ ਕਈ ਘੰਟੇ ਬੰਦ ਰਹਿਣ ਮਗਰੋਂ ਮੰਗਲਵਾਰ ਸ਼ਾਮ ਟ੍ਰੈਫਿਕ ਲਈ ਮੁੜ ਖੁੱਲ੍ਹਾ ਹੈ। ਹੋਪ ਅਤੇ ਮੈਰਿਟ ਵਿਚਕਾਰ ਇਹ ਹਾਈਵੇਅ ਸੋਮਵਾਰ ਰਾਤ ਇੱਕ ਸੈਮੀ-ਟ੍ਰੇਲਰ ਨੂੰ ਅੱਗ ਲੱਗਣ ਕਾਰਨ ਲਗਭਗ ਪੂਰਾ ਦਿਨ ਬੰਦ ਰਿਹਾ ਸੀ ਅਤੇ ਸੜਕ 'ਤੇ ਫੈਲੇ ਜ਼ਹਿਰੀਲੇ ਪਦਾਰਥ ਨੂੰ ਹਟਾਉਣ ਲਈ ਇਹ ਦੂਜੇ ਦਿਨ ਵੀ ਪ੍ਰਭਾਵਿਤ ਰਿਹਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link