21.84C Vancouver
ADS

Oct 20, 2020 3:13 AM -

ਡਾ. ਬੌਨੀ ਹੈਨਰੀ ਨੇ ਕੀਤੀ ਬੀ.ਸੀ. 'ਚ ਕੋਵਿਡ-19 ਦੀ ਦੂਜੀ ਵੇਵ ਦੀ ਪੁਸ਼ਟੀ, 499 ਮਾਮਲੇ ਹੋਏ ਰਿਪੋਰਟ

Share On
british-columbia-is-reporting-499-cases-of-covid-19-dr-bonnie-henry-says-b-c-is-in-the-midst-of-a-second-wave
(File) -  British Columbia's provincial health officer, Dr. Bonnie Henry giving her views during a press conference. - B.C. government

ਅੱਜ ਬੀ.ਸੀ. 'ਚ ਕੋਰੋਨਾ ਵਾਇਰਸ ਦੇ 499 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਹਾਲਾਂਕਿ ਦੁੱਖ ਦੀ ਖਬਰ ਰਹੀ ਕਿ 2 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 11,687 ਹੋ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 253 ਹੈ।

ਬੀ.ਸੀ. ਦੇ 67 ਵਾਇਰਸ ਪੀੜਤ ਹਸਪਤਾਲ 'ਚ ਦਾਖਿਲ ਹਨ, ਜਿੰਨਾ 'ਚ 19 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਅੱਜ ਦੇ ਮਾਮਲੇ ਬੀਤੇ 3 ਦਿਨ ਦਾ ਅੰਕੜਾ ਦਰਸ਼ਾਉਂਦੇ ਹਨ, ਜਿਸ ਦੌਰਾਨ ਸ਼ੁੱਕਰਵਾਰ ਨੂੰ 172, ਸ਼ਨੀਵਾਰ ਨੂੰ 153 ਅਤੇ ਐਤਵਾਰ ਨੂੰ 174 ਮਾਮਲੇ ਦਰਜ ਕੀਤੇ ਗਏ ਹਨ।

ਬੀ.ਸੀ. 'ਚ ਐਕਟਿਵ ਮਾਮਲਿਆਂ ਦੀ ਗਿਣਤੀ 1,639 ਤੱਕ ਪਹੁੰਚ ਗਈ ਹੈ।

ਡਾ. ਬੌਨੀ ਹੈਨਰੀ ਨੇ ਅੱਜ ਕਿਹਾ ਕਿ ਬੀ.ਸੀ. ਕੋਵਿਡ-19 ਦੀ ਦੂਜੀ ਵੇਵ ਦਸਤਕ ਦੇ ਚੁੱਕੀ ਹੈ, ਪਰ ਸੂਬੇ 'ਚ ਇਸ ਦੂਜੀ ਵੇਵ 'ਤੇ ਨਿਯੰਤਰਣ ਬਣਿਆ ਹੋਇਆ ਹੈ।

ਉਨ੍ਹਾਂ ਕਿਹਾ ਬਾਕੀ ਸੂਬਿਆਂ ਦੇ ਮੁਕਾਬਲੇ ਬੀ.ਸੀ. ਬਿਹਤਰ ਕਰ ਰਿਹਾ ਹੈ।

ਡਾ. ਹੈਨਰੀ ਨੇ ਇੱਕ ਵਾਰ ਫਿਰ ਸੂਬੇ ਦੇ ਲੋਕਾਂ ਨੂੰ ਯਾਦ ਦਵਾਇਆ ਹੈ ਕਿ ਉਨ੍ਹਾਂ ਦੇ ਯੋਗਦਾਨ ਨਾਲ ਇਸ ਵਾਇਰਸ ਦੇ ਫੈਲਾਅ ਨੂੰ ਘਟਾਇਆ ਜਾ ਸਕਦਾ ਹੈ।

ਯਾਦ ਰਹੇ ਬੀ.ਸੀ. 'ਚ 9,753 ਲੋਕ ਹੁਣ ਤੱਕ ਰਿਕਵਰ ਕਰ ਚੁੱਕੇ ਹਨ।

Latest news

77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
calgary-man-charged-over-death-threat-against-pm-mark-carney
Punjabi

ਪੀ.ਐਮ. ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਕੈਲਗਰੀ ਵਾਸੀ ਗ੍ਰਿਫ਼ਤਾਰ

ਕੈਲਗਰੀ ਦੇ ਇੱਕ 31 ਸਾਲਾ ਵਿਅਕਤੀ ਵਿਰੁੱਧ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।​ਆਰ.ਸੀ.ਐਮ.ਪੀ. ਦੀ ਇੰਟੀਗ੍ਰੇਟਿਡ ਨੈਸ਼ਨਲ ਸਕਿਓਰਿਟੀ ਇਨਫੋਰਸਮੈਂਟ ਟੀਮ ਨੇ ਇੱਕ ਯੂਟਿਊਬ ਅਕਾਊਂਟ ਤੋਂ ਪ੍ਰਧਾਨ ਮੰਤਰੀ ਕਾਰਨੀ ਵਿਰੁੱਧ ਧਮਕੀ ਬਾਰੇ ਮਿਲੀ ਇਤਲਾਹ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ।
7-vancouver-island-mayors-elected-unopposed-ahead-of-b-c-municipal-elections
Punjabi

ਬੀ.ਸੀ. ਦੇ ਵੈਨਕੂਵਰ ਆਈਲੈਂਡ ਦੇ 7 ਸ਼ਹਿਰਾਂ ’ਚ ਮੇਅਰ ਬਿਨਾਂ ਮੁਕਾਬਲੇ ਚੁਣੇ ਗਏ

ਬੀ.ਸੀ. ਵਿਚ ਹੋਣ ਜਾ ਰਹੀਆਂ ਨਗਰ-ਪਾਲਿਕਾ ਚੋਣਾਂ ਦੀ ਜਨਰਲ ਵੋਟਿੰਗ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਹੀ ਵੈਨਕੂਵਰ ਆਈਲੈਂਡ ਦੇ ਸੱਤ ਸ਼ਹਿਰਾਂ ਵਿਚ ਬਿਨਾਂ ਮੁਕਾਬਲੇ ਦੇ ਮੇਅਰ ਚੁਣੇ ਗਏ ਹਨ। ਇਨ੍ਹਾਂ ਸੱਤ ਨਗਰ ਪਾਲਿਕਾਵਾਂ ਵਿਚ ਸਿਡਨੀ, ਡੰਕਨ, ਲੈਂਟਜ਼ਵਿਲ, ਕੰਬਰਲੈਂਡ, ਕੋਮੋਕਸ, ਪੋਰਟ ਮੈਕਨੀਲ ਅਤੇ ਪੋਰਟ ਹਾਰਡੀ ਸ਼ਾਮਲ ਹਨ, ਜਿੱਥੇ ਮੇਅਰ ਦੀ ਦੌੜ ਵਿਚ ਸਿਰਫ਼ ਇੱਕ-ਇੱਕ ਉਮੀਦਵਾਰ ਨੇ ਹੀ ਨਾਮਜ਼ਦਗੀ ਦਾਖ਼ਲ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਰਵਿਰੋਧ ਜੇਤੂ ਐਲਾਨ ਦਿੱਤਾ ਗਿਆ ਹੈ।
shiromani-akali-dal-expels-former-mla-ravinder-singh-brahmpura
Punjabi

ਅਕਾਲੀ ਦਲ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ’ਚੋਂ ਕੱਢਿਆ

ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਖਾਰਜ ਕੀਤਾ ਗਿਆ ਹੈ।
carney-calls-u-s-a-friend-amid-canada-u-s-trade-war-tensions
Punjabi

ਟਰੇਡ ਵਾਰ ਦੇ ਤਣਾਅ ਦਰਮਿਆਨ ਕਾਰਨੀ ਨੇ ਅਮਰੀਕਾ ਨੂੰ ਦੱਸਿਆ ‘ਦੋਸਤ’

ਕੈਨੇਡਾ-ਅਮਰੀਕਾ ਟਰੇਡ ਵਾਰ ਦੇ ਤਣਾਅਪੂਰਨ ਮਾਹੌਲ ਦਰਮਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਟੋਰੌਂਟੋ ਵਿਖੇ ਇਨਵੈਸਟਮੈਂਟ ਸਮਿਟ ਦੌਰਾਨ ਆਪਣੇ ਪ੍ਰਮੁੱਖ ਭਾਸ਼ਣ ਵਿਚ ਅਮਰੀਕਾ ਨੂੰ ਦੋਸਤ ਕਹਿ ਕੇ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ ਹਮੇਸ਼ਾ ਗੁਆਂਢੀ ਰਹਿਣਗੇ ਅਤੇ ਕੈਨੇਡਾ ਕਈ ਅਹਿਮ ਖੇਤਰਾਂ ਵਿਚ ਅਮਰੀਕਾ ਦਾ ਸਭ ਤੋਂ ਮਹੱਤਵਪੂਰਨ ਹਿੱਸੇਦਾਰ ਬਣਿਆ ਰਹੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link