11.55C Vancouver
ADS

Nov 25, 2021 1:39 AM - The Canadian Press

ਬੀ.ਸੀ. 'ਚ ਐਬਟਸਫੋਰਡ ਕੋਲ ਹਾਈਵੇਅ 1 'ਤੇ ਆਵਾਜਾਈ ਕੱਲ ਤੋਂ ਹੋ ਸਕਦੀ ਸ਼ੁਰੂ, ਕਈ ਥਾਵਾਂ 'ਤੇ ਟੈਂਪਰੇਰੀ ਮਰੱਮਤ ਦਾ ਕੰਮ ਜਾਰੀ

Share On
british-columbia-remains-in-uncharted-territory-with-several-destructive-storms-set-to-sweep-over-already-flooded-areas-of-the-province-mike-farnworth
Public Safety Minister Mike Farnworth says British Columbia remains in ``uncharted territory'' with several destructive storms set to sweep over areas of the province already struggling to recover from devastating flooding. (Photo - BC Transportation/Twitter)

ਬੀ.ਸੀ. ਦੇ ਪਬਲਿਕ ਸੇਫਟੀ ਮੰਤਰੀ ਮਾਈਕ ਫਾਰਨਵਰਥ ਦਾ ਕਹਿਣਾ ਹੈ ਕਿ ਸੂਬੇ 'ਚ ਹੁਣ ਵੀ ਮੁਸ਼ਕਿਲਾਂ ਘਟੀਆਂ ਨਹੀਂ ਹਨ।

ਇਹ ਟਿੱਪਣੀ ਉਸ ਵੇਲੇ ਕੀਤੀ ਗਈ ਹੈ ਜਦ ਸੂਬੇ 'ਚ ਪਹਿਲਾਂ ਤੋਂ ਹੜ੍ਹਾਂ ਦੀ ਮਾਰ ਝੱਲਦੇ ਇਲਾਕਿਆਂ 'ਚ ਹੋਰ ਮੀਂਹ ਦੀ ਸੰਭਾਵਨਾ ਹੈ।

ਬੁੱਧਵਾਰ ਤੋਂ ਸ਼ੁੱਕਰਵਾਰ ਵਿਚਾਲੇ ਬੀ.ਸੀ. ਦੇ ਕਈ ਇਲਾਕਿਆਂ 'ਚ ਭਾਰੀ ਬਾਰਿਸ਼ ਹੋਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਉੱਧਰ ਬੀ.ਸੀ. ਸਰਕਾਰ ਦਾ ਕਹਿਣਾ ਹੈ ਕਿ ਫਰੇਜ਼ਰ ਵੈਲੀ 'ਚ ਹਾਈਵੇਅ 1 ਨੂੰ ਖੋਲ੍ਹਣ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ।

ਟਰਾਂਸਪੋਰਟੇਸ਼ਨ ਮੰਤਰੀ ਰੌਬ ਫਲੈਮਿੰਗ ਦਾ ਕਹਿਣਾ ਹੈ ਕਿ ਵੀਰਵਾਰ ਨੂੰ ਕਿਸੇ ਵੇਲੇ ਇਸ ਹਾਈਵੇਅ 'ਤੇ ਆਵਾਜਾਈ ਅਰੰਭੀ ਜਾ ਸਕਦੀ ਹੈ।

ਮੰਤਰੀ ਦਾ ਕਹਿਣਾ ਹੈ ਕਿ ਟੀਮਾਂ ਲਗਾਤਾਰ ਕੰਮ 'ਚ ਜੁਟੀਆਂ ਹੋਈਆਂ ਹਨ ਅਤੇ ਵਿਅਸਤ ਹਾਈਵੇਅ ਤੋਂ ਮਲਬਾ ਹਟਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਇਸ ਹਾਈਵੇਅ 'ਤੇ ਹੜ੍ਹਾਂ ਅਤੇ ਮਡਸਲਾਈਡਸ ਕਾਰਨ ਨੁਕਸਾਨ ਪਹੁੰਚਿਆ ਹੈ।

ਬੀਤੇ ਹਫ਼ਤੇ ਦੀ ਭਾਰੀ ਬਾਰਿਸ਼ ਦੌਰਾਨ ਇਸ ਹਾਈਵੇਅ ਨੂੰ ਨੁਕਸਾਨ ਪਹੁੰਚਿਆ ਸੀ।

ਰੌਬ ਫਲੈਮਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਕੁਝ ਅਹਿਮ ਟੈਂਪਰੇਰੀ ਮਰੱਮਤ ਕੀਤੀ ਗਈ ਹੈ ਅਤੇ ਪ੍ਰਭਾਵਿਤ ਇਲਾਕਿਆਂ 'ਚ ਪਾਣੀ ਦਾ ਪੱਧਰ ਵੀ ਲਗਾਤਾਰ ਘਟ ਰਿਹਾ ਹੈ।

ਉਨ੍ਹਾਂ ਕਿਹਾ ਕਿ ਪ੍ਰਭਾਵਿਤ ਇਲਾਕਿਆਂ 'ਚ ਲੋਕ ਯਾਤਰਾ ਕਰਨ ਲਈ ਰਸਤੇ ਦੀ ਉਡੀਕ ਕਰ ਰਹੇ ਹਨ ਅਤੇ ਇਸ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੇਗੀ।

Latest news

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link