18.74C Vancouver
ADS

Feb 23, 2021 2:24 AM -

ਬੀ.ਸੀ. 'ਚ ਕੋਵਿਡ-19 ਦੇ ਨਵੇਂ ਵੇਰੀਐਂਟਸ ਦੀ ਗਿਣਤੀ 100 ਤੋਂ ਪਾਰ, ਯੂ.ਕੇ. ਵਾਇਰਸ ਦੇ 81 ਮਾਮਲੇ ਹੋ ਚੁੱਕੇ ਰਿਪੋਰਟ; ਵੈਕਸੀਨੇਸ਼ਨ ਪ੍ਰੀਕਿਰਿਆ 'ਚ ਵੀ ਆਈ ਤੇਜ਼ੀ

Share On
british-columbia-reports-1-428-new-covid-19-cases-eight-more-deaths-in-three-days
Dr. Bonnie Henry gives her daily media briefing regarding COVID-19 for the province of British Columbia in Victoria, B.C., Monday, December 7, 2020.THE CANADIAN PRESS/Jonathan Hayward

ਅੱਜ ਬੀ.ਸੀ. 'ਚ ਕੋਵਿਡ-19 ਦੇ 1,428 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਦੁੱਖ ਦੀ ਗੱਲ ਸੀ ਕਿ 8 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 77,263 ਤੱਕ ਪਹੁੰਚ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,335 ਹੋ ਗਈ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 4,560 ਤੱਕ ਪਹੁੰਚ ਗਏ ਹਨ।

ਕੁੱਲ 223 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 63 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਯਾਦ ਰਹੇ ਇਹ ਅੰਕੜੇ ਬੀਤੇ 72 ਘੰਟੇ ਦੇ ਹਨ, ਜਿਸ ਦੌਰਾਨ ਸ਼ੁੱਕਰਵਾਰ ਨੂੰ 504, ਸ਼ਨੀਵਾਰ ਨੂੰ 475 ਅਤੇ ਐਤਵਾਰ ਨੂੰ 449 ਮਾਮਲੇ ਰਿਪੋਰਟ ਹੋਏ ਹਨ।

ਬੀ.ਸੀ. 'ਚ ਕੋਵਿਡ-19 ਸੰਬੰਧੀ ਖੁਰਾਕਾਂ ਹਾਸਿਲ ਕਰਨ ਵਾਲਿਆਂ ਦੀ ਗਿਣਤੀ 200,000 ਤੋਂ ਟੱਪੀ

ਬੀ.ਸੀ. 'ਚ ਹੁਣ ਤਕ ਕੋਵਿਡ-19 ਵੈਕਸੀਨ ਦੀਆਂ 218,726 ਖੁਰਾਕਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।

ਡਾ. ਹੈਨਰੀ ਨੇ ਦੱਸਿਆ ਕਿ ਹੁਣ ਤੱਕ ਪ੍ਰਦਾਨ ਕੀਤੀਆਂ ਗਈਆਂ ਖੁਰਾਕਾਂ 'ਚ 55,057 ਲੋਕ ਅਜਿਹੇ ਹਨ ਜਿੰਨਾ ਨੂੰ ਵੈਕਸੀਨ ਦੀ ਦੂਜੀ ਖੁਰਾਕ ਵੀ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਸੋਮਵਾਰ ਤਕ ਦੇ ਅੰਕੜਿਆਂ ਅਨੁਸਾਰ ਬੀ.ਸੀ. ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਦਾ ਕਹਿਣਾ ਹੈ ਕਿ ਹੁਣ ਤੱਕ ਸੂਬੇ 'ਚ ਕੁੱਲ 243,490 ਵੈਕਸੀਨ ਖੁਰਾਕਾਂ ਡਿਲਿਵਰ ਹੋ ਚੁੱਕੀਆਂ ਹਨ।

ਬੀ.ਸੀ. 'ਚ ਕੋਵਿਡ-19 ਵੇਰੀਐਂਟਸ ਦੇ ਮਾਮਲੇ 100 ਤੋਂ ਪਾਰ

ਇਸ ਤੋਂ ਇਲਾਵਾ ਬੀ.ਸੀ. 'ਚ ਕੋਵਿਡ-19 ਦੇ ਨਵੇਂ ਵੇਰੀਐਂਟਸ ਦੇ 29 ਹੋਰ ਮਾਮਲੇ ਰਿਪੋਰਟ ਹੋਏ ਹਨ।

ਇਸ ਦੇ ਨਾਲ ਹੁਣ ਸੂਬੇ 'ਚ ਨਵੇਂ ਵਾਇਰਸ ਵੇਰੀਐਂਟਸ ਦੇ ਕੁੱਲ 101 ਮਾਮਲੇ ਰਿਪੋਰਟ ਹੋ ਚੁੱਕੇ ਹਨ।

ਇਸ 'ਚ 81 ਮਾਮਲੇ ਯੂ.ਕੇ. ਵੇਰੀਐਂਟ ਦੇ ਹਨ ਜਦਕਿ 20 ਮਾਮਲੇ ਦੱਖਣੀ ਅਫਰੀਕਾ ਵੇਰੀਐਂਟ ਨਾਲ ਸੰਬੰਧਤ ਹਨ।

ਇਸ ਤੋਂ ਇਲਾਵਾ 2 ਮਾਮਲੇ ਨਾਈਜੀਰੀਆ ਦੇ ਕੋਵਿਡ-19 ਵੇਰੀਐਂਟ ਦੇ ਦੱਸੇ ਗਏ ਹਨ।

Latest news

porter-airlines-cuts-fuel-surcharge-on-reward-flights-amid-falling-oil-prices
Punjabi

ਤੇਲ ਦੀਆਂ ਕੀਮਤਾਂ ਘਟੀਆਂ ,ਪੋਰਟਰ ਏਅਰਲਾਈਨ ਨੇ ਘਟਾਇਆ ਰਿਵਾਰਡ ਫਲਾਈਟਾਂ 'ਤੇ ਫਿਊਲ ਸਰਚਾਰਜ

ਕੈਨੇਡੀਅਨ ਏਅਰਲਾਈਨ ਪੋਰਟਰ ਨੇ ਤੇਲ ਦੀਆਂ ਕੀਮਤਾਂ ਵਿਚ ਆਈ ਗਿਰਾਵਟ ਅਤੇ ਬਾਜ਼ਾਰ ਦੇ ਆਮ ਵਾਂਗ ਹੋਣ ਦੇ ਮੱਦੇਨਜ਼ਰ ਨੇ ਆਪਣੀਆਂ ਨਵੀਆਂ VIPorter reward flight ਫਲਾਈਟਾਂ ਦੀ ਬੁਕਿੰਗ 'ਤੇ ਲਗਾਏ ਗਏ ਅਸਥਾਈ ਫਿਊਲ ਸਰਚਾਰਜ ਨੂੰ $40 ਤੋਂ ਘਟਾ ਕੇ $20 ਕਰ ਦਿੱਤਾ ਹੈ, ਜੋ ਕਿ ਮੰਗਲਵਾਰ ਤੋਂ ਲਾਗੂ ਹੋ ਗਿਆ ਹੈ।
u-s-kayaker-dies-after-capsizing-on-b-c-s-okanagan-lake
Punjabi

ਬੀ.ਸੀ. ਦੇ ਓਕਾਨਾਗਨ ਲੇਕ ਵਿਚ ਕਾਯਕਰ ਪਲਟਣ ਕਾਰਨ ਅਮਰੀਕੀ ਨਾਗਰਿਕ ਦੀ ਮੌਤ

ਬੀ. ਸੀ. ਵਿਚ ਕੈਲੋਨਾ ਨੇੜੇ ਓਕਾਨਾਗਨ ਲੇਕ ਵਿਚ ਇੱਕ ਕਾਯਕਰ ਪਲਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਵੈਸਟ ਕੈਲੋਨਾ ਆਰ.ਸੀ.ਐਮ.ਪੀ.ਮੁਤਾਬਕ ਇਹ ਹਾਦਸਾ 19 ਜੂਨ ਨੂੰ ਸ਼ਾਮ ਕਰੀਬ 7 ਵਜੇ ਵੈਸਟਬੈਂਕ ਫਸਟ ਨੇਸ਼ਨ ਬੀਚ ਨੇੜੇ ਵਾਪਰਿਆ, ਜਿੱਥੇ ਅਚਾਨਕ ਚੱਲੀਆਂ ਤੇਜ਼ ਹਵਾਵਾਂ ਕਾਰਨ ਕਾਇਕ ਵਿਚ ਸਵਾਰ ਦੋਵੇਂ ਪੈਡਲਰ ਪਾਣੀ ਵਿਚ ਡਿੱਗ ਗਏ ਅਤੇ ਤੈਰ ਕੇ ਕਿਨਾਰੇ ਆਉਣ ਦੀ ਕੋਸ਼ਿਸ਼ ਕਰਨ ਲੱਗੇ ਪਰ ਇਨ੍ਹਾਂ ਵਿਚੋਂ ਇੱਕ ਵਿਅਕਤੀ ਪਾਣੀ ਅੰਦਰ ਡੁੱਬ ਗਿਆ ਜੋ ਬਾਅਦ ਵਿਚ ਉੱਪਰ ਨਹੀਂ ਆ ਸਕਿਆ।
house-destroyed-in-wildfire-near-b-c-s-lytton-village-ahead-of-2021-fire-anniversary
Punjabi

ਲਿਟਨ ਨੇੜੇ ਜੰਗਲੀ ਅੱਗ ਨੇ ਇੱਕ ਘਰ ਕੀਤਾ ਸੁਆਹ, 2021 ਦੀ ਤਬਾਹੀ ਦੀਆਂ ਯਾਦਾਂ ਤਾਜ਼ਾ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬੇਕਾਬੂ ਹੋਈ ਜੰਗਲੀ ਅੱਗ ਵਿਚ ਇੱਕ ਘਰ ਇਸ ਦੀ ਲਪੇਟ ਵਿਚ ਆਉਣ ਨਾਲ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਇਹ ਮੰਦਭਾਗੀ ਘਟਨਾ 2021 ਦੇ ਉਸ ਭਿਆਨਕ ਜੰਗਲੀ ਅੱਗ ਦੀ ਪੰਜਵੀਂ ਬਰਸੀ ਤੋਂ ਮਹਿਜ਼ ਕੁਝ ਦਿਨ ਪਹਿਲਾਂ ਵਾਪਰੀ ਹੈ, ਜਿਸ ਵਿਚ ਇਹ ਪੂਰਾ ਇਲਾਕਾ ਤਬਾਹ ਹੋ ਗਿਆ ਸੀ ਅਤੇ ਦੋ ਲੋਕਾਂ ਦੀ ਜਾਨ ਚਲੀ ਗਈ ਸੀ। ਮੌਜੂਦਾ ਸਮੇਂ ਬਲ ਰਹੀ ਅੱਗ ਦੀ ਲਪੇਟ ਵਿਚ ਆਉਣ ਕਾਰਨ ਹੋਰ ਕਿੰਨੇ structures ਨੂੰ ਨੁਕਸਾਨ ਪਹੁੰਚਿਆ ਹੈ, ਇਸ ਬਾਰੇ ਅਜੇ ਸਥਿਤੀ ਸਪੱਸ਼ਟ ਨਹੀਂ ਹੈ ਕਿਉਂਕਿ ਬਚਾਅ ਟੀਮਾਂ ਅਜੇ ਤੱਕ ਪ੍ਰਭਾਵਿਤ ਇਲਾਕਿਆਂ ਦਾ ਮੁਲਾਂਕਣ ਨਹੀਂ ਕਰ ਸਕੀਆਂ ਹਨ।
carney-pays-tribute-to-air-india-flight-182-victims-vows-stronger-security-measures
Punjabi

ਪੀ.ਐਮ. ਕਾਰਨੀ ਨੇ ਏਅਰ ਇੰਡੀਆ ਫਲਾਈਟ 182 ਦੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਤੋਂ 41 ਸਾਲ ਪਹਿਲਾਂ ਏਅਰ ਇੰਡੀਆ ਦੀ ਫਲਾਈਟ 182 'ਤੇ ਹੋਏ ਬੰਬ ਧਮਾਕੇ ਦੇ ਪੀੜਤਾਂ ਲਈ ਰਾਸ਼ਟਰੀ ਯਾਦਗਾਰੀ ਦਿਵਸ 'ਤੇ ਬਿਆਨ ਜਾਰੀ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਹਮਲੇ ਵਿਚ 268 ਕੈਨੇਡੀਅਨਜ਼ ਸਮੇਤ 329 ਬੇਕਸੂਰ ਲੋਕਾਂ ਦੀ ਜਾਨ ਲਈ ਗਈ,ਜੋ ਕਿ ਕੈਨੇਡਾ ਦੇ ਇਤਿਹਾਸ ਦਾ ਸਭ ਤੋਂ ਘਾਤਕ ਹਮਲਾ ਸੀ।
alberta-reverses-increase-in-minimum-alcohol-prices
Punjabi

ਐਲਬਰਟਾ ਸਰਕਾਰ ਨੇ ਸ਼ਰਾਬ ਦੀ ਘੱਟੋ-ਘੱਟ ਕੀਮਤ ਵਿੱਚ ਵਾਧਾ ਵਾਪਸ ਲਿਆ

ਐਲਬਰਟਾ ਸਰਕਾਰ ਨੇ ਸੂਬੇ ਦੇ ਹੋਸਪਟੈਲਿਟੀ ਸੈਕਟਰ ਨੂੰ ਪ੍ਰਭਾਵਿਤ ਕਰਨ ਵਾਲੇ ਨਿਯਮਾਂ 'ਤੇ ਚੱਲ ਰਹੀ ਬਹਿਸ ਦਰਮਿਆਨ ਸ਼ਰਾਬ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਨੂੰ ਪਲਟਣ ਦਾ ਫ਼ੈਸਲਾ ਕੀਤਾ ਹੈ।ਸਰਵਿਸ ਮੰਤਰੀ ਡੇਲ ਨੈਲੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਐਲਬਰਟਾ ਗੇਮਿੰਗ, ਸ਼ਰਾਬ ਅਤੇ ਭੰਗ (AGLC) ਨੂੰ ਬਾਰਾਂ ਅਤੇ ਰੈਸਟੋਰੈਂਟਾਂ ਵਿੱਚ ਦਿੱਤੀ ਜਾਣ ਵਾਲੀ ਸ਼ਰਾਬ ਦੀਆਂ ਘੱਟੋ-ਘੱਟ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link