19.71C Vancouver
ADS

Jan 13, 2021 2:36 AM -

ਬੀ.ਸੀ. 'ਚ ਕੋਵਿਡ-19 ਦੇ 446 ਮਾਮਲੇ ਤੇ 9 ਮੌਤਾਂ ਹੋਈਆਂ ਰਿਪੋਰਟ

Share On
british-columbia-reports-446-new-covid-19-infections-and-nine-more-deaths
File - Dr. Bonnie Henry can be seen replying to questions during a news conference. (B.C. Government)

ਅੱਜ ਬੀ.ਸੀ. 'ਚ ਕੋਵਿਡ-19 ਦੇ 446 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਦੁੱਖ ਦੀ ਗੱਲ ਸੀ ਕਿ 9 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 58,553 ਤੱਕ ਪਹੁੰਚ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,019 ਹੋ ਗਈ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 5,045 ਤੱਕ ਪਹੁੰਚ ਗਏ ਹਨ।

ਕੁੱਲ 368 ਲੋਕ ਹਸਪਤਾਲ 'ਚ ਦਾਖਿਲ ਹਨ, ਤੇ ਇਸ 'ਚ 72 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਅੱਜ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਮਾਊਂਟ ਸੇਂਟ ਜੋਸਫ ਹਸਪਤਾਲ 'ਚ ਵਾਇਰਸ ਸੰਬੰਧੀ ਆਊਟਬ੍ਰੇਕ ਵੀ ਐਲਾਨੀ ਗਈ ਹੈ।

62,294 ਲੋਕਾਂ ਨੂੰ ਦਿੱਤੀ ਜਾ ਚੁੱਕੀ ਵੈਕਸੀਨ

ਬੀ.ਸੀ. 'ਚ ਕੋਵਿਡ-19 ਸੰਬੰਧੀ ਵੈਕਸੀਨੇਸ਼ਨ ਦੌਰਾਨ ਹੁਣ ਤੱਕ 62,294 ਲੋਕਾਂ ਨੂੰ ਵੈਕਸੀਨ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਇਸ ਤੋਂ ਪਹਿਲਾਂ ਸੋਮਵਾਰ ਨੂੰ ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਦਾ ਕਹਿਣਾ ਸੀ ਕਿ ਸੂਬੇ 'ਚ ਵੈਕਸੀਨੇਸ਼ਨ ਦੀ ਪ੍ਰੀਕਿਰਿਆ ਜਾਰੀ ਹੈ ਅਤੇ ਹੁਣ ਤੱਕ ਕੁੱਲ 71,200 ਵੈਕਸੀਨ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।

ਮੰਗਲਵਾਰ ਨੂੰ ਸਿਹਤ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਦਾ ਟੀਚਾ ਵੱਧ ਤੋਂ ਵੱਧ ਲੋਕਾਂ ਤੱਕ ਵੈਕਸੀਨ ਨੂੰ ਸੁਰੱਖਿਅਤ ਤਰੀਕੇ ਨਾਲ ਪਹੁੰਚਾਉਣ ਦਾ ਹੈ।

ਯਾਦ ਰਹੇ ਬੀ.ਸੀ. 'ਚ ਪਹਿਲੀ ਵੈਕਸੀਨ 64 ਸਾਲਾ ਨਿਸ਼ਾ ਯੂਨਸ ਨਾਮ ਦੀ ਵੈਨਕੂਵਰ ਜਨਰਲ ਹਸਪਤਾਲ 'ਚ ਰੈਜ਼ੀਡੈਂਸ਼ੀਅਲ ਕੇਅਰ ਏਡ ਵਰਕਰ ਨੂੰ ਪ੍ਰਦਾਨ ਕੀਤੀ ਗਈ ਸੀ।

Latest news

israel-orders-evacuations-in-southern-lebanon-villages-amid-ceasefire-violations-claims
Punjabi

ਜੰਗਬੰਦੀ ਦੌਰਾਨ ਇਜ਼ਰਾਈਲ ਨੇ ਦੱਖਣੀ ਲੇਬਨਾਨ ਦੇ ਪਿੰਡਾਂ ਨੂੰ ਖਾਲੀ ਕਰਨ ਦੇ ਦਿੱਤੇ ਹੁਕਮ

ਇਜ਼ਰਾਇਲ ਅਤੇ ਲੇਬਨਾਨ ਵਿਚਕਾਰ ਚੱਲ ਰਹੀ ਜੰਗਬੰਦੀ ਦੇ ਦੌਰਾਨ ਇਜ਼ਰਾਈਲ ਦੀ ਫੌਜ ਨੇ ਦੱਖਣੀ ਲੇਬਨਾਨ ਦੇ 12 ਤੋਂ ਵੱਧ ਪਿੰਡਾਂ ਦੇ ਵਸਨੀਕਾਂ ਨੂੰ ਤੁਰੰਤ ਆਪਣੇ ਘਰ ਖਾਲੀ ਕਰਨ ਦਾ ਹੁਕਮ ਦਿੱਤਾ ਹੈ। ਫੌਜ ਨੇ ਕਿਹਾ ਕਿ ਇਹ ਕਦਮ ਜਨਤਕ ਸੁਰੱਖਿਆ ਲਈ ਚੁੱਕਿਆ ਗਿਆ ਹੈ ਕਿਉਂਕਿ ਹਿਜ਼ਬੁੱਲਾ ਨੇ ਜੰਗਬੰਦੀ ਸਮਝੌਤੇ ਦੀ ਉਲੰਘਣਾ ਕੀਤੀ ਹੈ।
b-c-attorney-general-urges-ottawa-to-include-ai-chatbots-in-youth-social-media-rules
Punjabi

ਨੌਜਵਾਨਾਂ ਲਈ ਸੋਸ਼ਲ ਮੀਡੀਆ ਨਿਯਮਾਂ 'ਚ ਏਆਈ ਚੈਟਬੋਟਸ ਸ਼ਾਮਲ ਕਰਨ ਦੀ ਨਿੱਕੀ ਸ਼ਰਮਾ ਨੇ ਕੀਤੀ ਅਪੀਲ

ਬੀ. ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਫੈਡਰਲ ਸਰਕਾਰ ਨੂੰ ਪੱਤਰ ਲਿਖ ਕੇ ਬੱਚਿਆਂ ਲਈ ਬਣਾਏ ਜਾਣ ਵਾਲੇ ਸੋਸ਼ਲ ਮੀਡੀਆ ਨਿਯਮਾਂ ਵਿਚ ਏਆਈ ਚੈਟਬੋਟਸ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਚੈਟਜੀਪੀਟੀ ਵਰਗੇ ਪਲੇਟਫਾਰਮ ਨੂੰ ਇਸ ਬੈਨ ਵਿਚ ਸ਼ਾਮਲ ਨਹੀਂ ਕੀਤਾ ਜਾਂਦਾ ਤਾਂ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਇੱਕ ਉਮਰ ਹੱਦ ਤੱਕ ਪਾਬੰਦੀ ਲਗਾਉਣਾ ਬੇਕਾਰ ਹੋਵੇਗਾ।
evacuation-alert-issued-for-draper-alta-as-ice-jam-raises-river-levels
Punjabi

ਉੱਤਰੀ ਐਲਬਰਟਾ ਵਿੱਚ ਹੜ੍ਹ ਦਾ ਵਧਿਆ ਖ਼ਤਰਾ, ਜਾਰੀ ਕੀਤੀ ਗਈ ਚਿਤਾਵਨੀ

ਉੱਤਰੀ ਐਲਬਰਟਾ ਵਿੱਚ ਫੋਰਟ ਮੈਕਮਰੀ ਨੇੜੇ ਡਰੇਪਰ ਕਮਿਊਨਿਟੀ ਲਈ ਹੜ੍ਹ ਦੇ ਖ਼ਤਰੇ ਕਾਰਨ ਮੰਗਲਵਾਰ ਸਵੇਰੇ ਇਵੈਕੂਏਸ਼ਨ ਅਲਰਟ ਜਾਰੀ ਕੀਤਾ ਗਿਆ ਹੈ। ਡਰੇਪਰ ਦੇ ਲਗਭਗ 140 ਵਸਨੀਕਾਂ ਨੂੰ ਕਿਹਾ ਗਿਆ ਹੈ ਕਿ ਉਹ ਨੋਟਿਸ ‘ਤੇ ਘਰ ਛੱਡਣ ਲਈ ਤਿਆਰ ਰਹਿਣ। ਇਹ ਇਲਾਕਾ ਕਲੀਅਰ ਵਾਟਰ ਰਿਵਰ ਦੇ ਦੱਖਣੀ ਕੰਢੇ ‘ਤੇ ਵੁੱਡ Buffalo ਦੀ Regional Municipality ਵਿੱਚ ਸਥਿਤ ਹੈ।
measles-exposure-reported-at-grande-prairie-hospital-emergency-department
Punjabi

ਗ੍ਰੈਂਡੇ ਪ੍ਰੈਰੀ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿੱਚ ਖਸਰੇ ਦੇ ਸੰਪਰਕ ਦੀ ਜਾਰੀ ਕੀਤੀ ਚਿਤਾਵਨੀ

ਐਲਬਰਟਾ ਦੇ ਸਿਹਤ ਅਧਿਕਾਰੀਆਂ ਨੇ Grande Prairie ਇਲਾਕੇ ਵਿੱਚ ਖਸਰੇ ਦੇ ਸੰਭਾਵਿਤ ਖ਼ਤਰੇ ਬਾਰੇ ਜਨਤਕ ਚਿਤਾਵਨੀ ਜਾਰੀ ਕੀਤੀ ਹੈ।ਸਿਹਤ ਵਿਭਾਗ ਅਨੁਸਾਰ 20 ਅਤੇ 22 ਅਪ੍ਰੈਲ ਨੂੰ ਖਸਰਾ ਪੀੜਤ ਹਸਪਤਾਲ ਐਮਰਜੈਂਸੀ ਡਿਪਾਰਟਮੈਂਟ ਵਿਚ ਮੌਜੂਦ ਸੀ।
netherlands-considering-rose-imports-from-punjab-says-cm-bhagwant-mann
Punjabi

ਨੀਦਰਲੈਂਡ ਪੰਜਾਬ ਤੋਂ ਗੁਲਾਬ ਦੀ ਦਰਾਮਦ ਕਰਨ ’ਤੇ ਕਰ ਰਿਹਾ ਹੈ ਵਿਚਾਰ: ਭਗਵੰਤ ਮਾਨ

ਨੀਦਰਲੈਂਡ ਨੇ ਪੰਜਾਬ ਤੋਂ ਗੁਲਾਬ ਦੀ ਦਰਾਮਦ ਕਰਨ ਦਾ ਫੈਸਲਾ ਕੀਤਾ ਹੈ। ਇਸ ਸੰਬੰਧ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨੀਦਰਲੈਂਡ ਦੌਰੇ ਦੌਰਾਨ ਉਨ੍ਹਾਂ ਨੂੰ ਅਜਿਹਾ ਭਰੋਸਾ ਦਿੱਤਾ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link