10.88C Vancouver
ADS

Mar 31, 2025 5:44 PM - Connect Newsroom

ਬ੍ਰਿਟਿਸ਼ ਕੋਲੰਬੀਆ ਕਾਰਬਨ ਟੈਕਸ ਖਾਤਮੇ ਨਾਲ ਗੈਸ ਦੀਆਂ ਕੀਮਤਾਂ ਘਟਾਉਣ ਲਈ ਤਿਆਰ

Share On
british-columbia-set-to-cut-gas-prices-with-carbon-tax-elimination
The move is expected to reduce gas prices by approximately 17 cents per liter and save residential natural gas consumers around $30 per month.(Photo: The Canadian Press)

ਬ੍ਰਿਟਿਸ਼ ਕੋਲੰਬੀਆ ਵਾਸੀਆਂ ਨੂੰ 1 ਅਪ੍ਰੈਲ ਤੋਂ ਸੂਬੇ ਦੇ ਪੰਪਾਂ 'ਤੇ ਗੈਸ ਕੀਮਤਾਂ ਵਿਚ ਕਮੀ ਦੇਖਣ ਨੂੰ ਮਿਲ ਸਕਦੀ ਹੈ ਕਿਉਂਕਿ ਪ੍ਰੀਮੀਅਰ ਡੇਵਿਡ ਈਬੀ ਦੀ ਸਰਕਾਰ ਅੱਜ ਇੱਕ ਕਾਨੂੰਨ ਰਾਹੀਂ ਵਿਧਾਨ ਸਭਾ ਵਿਚ ਖਪਤਕਾਰ ਕਾਰਬਨ ਟੈਕਸ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰਨ ਜਾ ਰਹੀ ਹੈ।

ਇਸ ਕਦਮ ਨਾਲ ਪੰਪਾਂ 'ਤੇ ਗੈਸ ਕੀਮਤਾਂ ਵਿਚ ਲਗਭਗ 17 ਸੈਂਟ ਪ੍ਰਤੀ ਲਿਟਰ ਦੀ ਕਮੀ ਆਉਣ ਦੀ ਉਮੀਦ ਹੈ ਅਤੇ ਰਿਹਾਇਸ਼ੀ ਕੁਦਰਤੀ ਗੈਸ ਦੇ ਉਪਭੋਗਤਾ ਨੂੰ ਪ੍ਰਤੀ ਮਹੀਨਾ ਲਗਭਗ $30 ਦੀ ਬਚਤ ਹੋਣ ਦੀ ਉਮੀਦ ਹੈ।

ਹਾਲਾਂਕਿ, ਸੂਬਾ ਸਰਕਾਰ ਲਈ ਵਿਧਾਨ ਸਭਾ ਵਿਚ ਐਨ ਮੌਕੇ 'ਤੇ ਇਸ ਸਬੰਧੀ ਬਿੱਲ ਨੂੰ ਪਾਸ ਕਰਨਾ ਚੁਣੌਤੀ ਹੋ ਸਕਦਾ ਹੈ। ਬੀ.ਸੀ. ਗ੍ਰੀਨਜ਼- ਰੀਪਲੇਸਮੈਂਟ ਕਲਾਈਮੇਟ ਪਲੇਨ ਦੇ ਬਿਨਾਂ ਬਿੱਲ ਨੂੰ ਸਮਰਥਨ ਦੇਣ ਤੋਂ ਝਿਜਕ ਰਹੀ ਹੈ, ਉਥੇ ਹੀ, ਬੀ.ਸੀ. ਕੰਜ਼ਰਵੇਟਿਵ ਪਾਰਟੀ ਨੇ ਕਿਹਾ ਹੈ ਕਿ ਉਹ ਬਿੱਲ ਦਾ ਤਾਂ ਹੀ ਸਮਰਥਨ ਕਰੇਗੀ ਜੇ ਇਸ ਦਾ ਬੋਝ ਅੱਗੇ ਉਦਯੋਗਾਂ 'ਤੇ ਨਹੀਂ ਪਾਇਆ ਜਾਵੇਗਾ।

ਪਾਰਟੀ ਲੀਡਰ ਜੌਨ ਰਸਟੈਡ ਨੇ ਕਿਹਾ ਕਿ ਇਸ ਸਮੇਂ ਇੰਡਸਟਰੀ ਸਪੱਸ਼ਟ ਤੌਰ 'ਤੇ ਮੁਸ਼ਕਲ ਵਿਚ ਹੈ ਅਤੇ ਜੇ ਈਬੀ ਇਹ ਕਹਿ ਕੇ ਇੰਡਸਟਰੀ 'ਤੇ ਕਾਰਬਨ ਟੈਕਸ ਦਾ ਵਾਧੂ ਭਾਰ ਪਾਉਣ ਜਾ ਰਹੇ ਹਨ ਕਿ ਉਹ ਲੋਕਾਂ ਲਈ ਇਸ ਨੂੰ ਖ਼ਤਮ ਕਰ ਰਹੇ ਹਨ ਤਾਂ ਕੰਜ਼ਰਵੇਟਿਵ ਪਾਰਟੀ ਇਸ ਦਾ ਸਮਰਥਨ ਨਹੀਂ ਕਰੇਗੀ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link