13.51C Vancouver
ADS

May 13, 2021 1:13 AM -

ਬੀ.ਸੀ. 'ਚ ਰੋਕਿਆ ਜਾ ਰਿਹਾ ਐਸਟ੍ਰਾਜ਼ੈਨਕਾ ਵੈਕਸੀਨ ਦਾ ਸਟੌਕ; ਇਸੇ ਵੈਕਸੀਨ ਦੀ ਦੂਜੀ ਖੁਰਾਕ ਨੂੰ ਧਿਆਨ 'ਚ ਰੱਖਦਿਆਂ ਲਿਆ ਅਹਿਮ ਫ਼ੈਸਲਾ

Share On
british-columbia-to-use-remaining-astrazeneca-vaccine-for-second-doses
Provincial health officer Dr. Bonnie Henry during a news conference in Victoria. (B.C. Government)

ਬੀ.ਸੀ. ਦੇ ਵਿੱਚ ਔਕਸਫਰਡ-ਐਸਟ੍ਰਾਜ਼ੈਨਕਾ ਵੈਕਸੀਨ ਦੇ ਸਟੌਕ ਨੂੰ ਰੋਕਣ ਦਾ ਫੈਸਲਾ ਲਿਆ ਗਿਆ ਹੈ।

ਇਸ ਵੈਕਸੀਨ ਦੀ ਦੂਜੀ ਖੁਰਾਕ ਸੰਬੰਧੀ ਲੋਕਾਂ ਤਕ ਇਹ ਵੈਕਸੀਨ ਪਹੁੰਚਾਉਣ ਦੇ ਲਈ ਇਹ ਫੈਸਲਾ ਲਿਆ ਗਿਆ ਹੈ।

ਜਿਹੜੇ ਲੋਕਾਂ ਨੇ ਪਹਿਲਾਂ ਹੀ ਇਸ ਵੈਕਸੀਨ ਦੇ ਟੀਕੇ ਲਗਵਾਏ ਹਨ ਉਨ੍ਹਾਂ ਨੂੰ ਫਿਰ ਤੋਂ ਇਹੀ ਖੁਰਾਕ ਹਾਸਿਲ ਹੋ ਸਕੇ ਇਸ ਦੇ ਲਈ ਇਸ ਵੈਕਸੀਨ ਦੀ ਬੁਕਿੰਗ ਬੰਦ ਕੀਤੀ ਜਾ ਰਹੀ ਹੈ।

ਸੂਬੇ 'ਚ ਇਸ ਵੈਕਸੀਨ ਦੀ ਉਪਲਬਧਤਾ ਲਿਮਿਟਿਡ ਦੱਸੀ ਗਈ ਹੈ।

ਹਾਲਾਂਕਿ ਸਿਹਤ ਮੰਤਰੀ ਐਡਰੀਅਨ ਡਿਕਸ ਅਤੇ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ ਡਾ. ਬੌਨੀ ਹੈਨਰੀ ਨੇ ਦੱਸਿਆ ਕਿ ਜਿਹੜੀਆਂ ਫਾਰਮੇਸੀਆਂ 'ਤੇ ਇਸ ਵੈਕਸੀਨ ਦੇ ਲਈ ਪਹਿਲਾਂ ਹੀ ਬੁਕਿੰਗ ਹਾਸਿਲ ਕੀਤੀ ਜਾ ਚੁੱਕੀ ਹੈ ਉਨ੍ਹਾਂ 'ਤੇ ਵੈਕਸੀਨ ਹਾਸਿਲ ਕੀਤੀ ਜਾ ਸਕੇਗੀ।

ਜਿਹੜੇ ਲੋਕ ਇਸ ਵੈਕਸੀਨ ਨੂੰ ਹਾਸਿਲ ਕਰਨ ਦੇ ਇੱਛੁਕ ਸਨ ਉਹ ਫਿਲਹਾਲ ਇਸ ਵੈਕਸੀਨ ਦੀਆਂ ਖੁਰਾਕਾਂ ਲਈ ਬੁਕਿੰਗ ਨਹੀਂ ਕਰ ਸਕਣਗੇ।

ਬੀ.ਸੀ. 'ਚ 50% ਲੋਕਾਂ ਨੂੰ ਹਾਸਿਲ ਹੋਈ ਵੈਕਸੀਨ ਦੀ ਪਹਿਲੀ ਖੁਰਾਕ

ਬੀ.ਸੀ. 'ਚ 50% ਲੋਕਾਂ ਨੂੰ ਕੋਵਿਡ-19 ਦੀ ਪਹਿਲੀ ਖੁਰਾਕ ਹਾਸਿਲ ਹੋ ਚੁੱਕੀ ਹੈ।

ਇਸ ਦੀ ਜਾਣਕਾਰੀ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਅੱਜ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਅੱਜ ਕਿਸੇ ਸਮੇਂ ਬੀ.ਸੀ. 'ਚ ਕੋਵਿਡ-19 ਦੀ ਵੈਕਸੀਨ ਹਾਸਿਲ ਕਰਨ ਦੇ ਐਲੀਜੀਬਲ ਲੋਕਾਂ ਨੂੰ ਵੈਕਸੀਨ ਦੀ ਪਹਿਲੀ ਖੁਰਾਕ ਹਾਸਿਲਨ ਹੋਣ ਦਾ 50% ਦਾ ਅੰਕੜਾ ਪਾਰ ਹੋਣ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ 70 ਸਾਲ ਤੋਂ ਵਧੇਰੀ ਉਮਰ ਦੇ 85% ਲੋਕਾਂ ਨੂੰ ਵੈਕਸੀਨ ਹਾਸਿਲ ਹੋ ਚੁੱਕੀ ਹੈ।

ਬੀ.ਸੀ. 'ਚ ਐਕਟਿਵ ਮਾਮਲੇ ਆਏ 6,000 ਤੋਂ ਹੇਠਾਂ

ਅੱਜ ਬੀ.ਸੀ. 'ਚ 600 ਮਾਮਲੇ ਰਿਪੋਰਟ ਹੋਏ ਹਨ।

ਦੁੱਖ ਦੀ ਗੱਲ ਸੀ ਕਿ ਇੱਕ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 137,223 ਤਕ ਪਹੁੰਚ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,628 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 6,000 ਤੋਂ ਹੇਠ ਆ ਗਏ ਹਨ।

ਐਕਟਿਵ ਮਾਮਲਿਆਂ ਦੀ ਗਿਣਤੀ 5,887 ਤਕ ਪਹੁੰਚ ਗਈ ਹੈ।

ਕੁੱਲ 423 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 141 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਬੀ.ਸੀ. 'ਚ ਵੈਕਸੀਨੇਸ਼ਨ ਦੀ ਪ੍ਰੀਕਿਰਿਆ ਜਾਰੀ

ਬੀ.ਸੀ. 'ਚ ਕੋਵਿਡ-19 ਸੰਬੰਧੀ 2,277,318 ਵੈਕਸੀਨ ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।

ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।

ਇਸ ਦੌਰਾਨ 115,295 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link