13.92C Vancouver
ADS

Oct 4, 2021 9:30 PM -

ਲੌਂਗ ਟਰਮ ਅਤੇ ਅਸਿਸਟਿਡ ਕੇਅਰ ਹੋਮਸ 'ਚ ਰਹਿੰਦੇ ਬੀ.ਸੀ. ਵਾਸੀਆਂ ਨੂੰ ਇਸ ਹਫ਼ਤੇ ਤੋਂ ਲੱਗਣਗੇ ਬੂਸਟਰ ਸ਼ਾਟ

Share On
british-columbians-living-in-long-term-and-assisted-homes-due-to-start-receiving-covid-19-booster-shots
Dr. E. Kwok administers a COVID-19 vaccine to a recipient at a vaccination clinic run by Vancouver Coastal Health, in Richmond, B.C., Saturday, April 10, 2021. THE CANADIAN PRESS/Jonathan Hayward

ਲੌਂਗ ਟਰਮ ਕੇਅਰ ਹੋਮਸ ਅਤੇ ਅਸਿਸਟਿਡ ਲਿਵਿੰਗ ਫੈਸਿਲਿਟੀਸ 'ਚ ਰਹਿ ਰਹੇ ਬੀ.ਸੀ. ਵਾਸੀਆਂ ਨੂੰ ਇਸ ਹਫ਼ਤੇ ਤੋਂ ਕੋਵਿਡ-19 ਵੈਕਸੀਨ ਦੇ ਤੀਜੇ ਸ਼ਾਟ ਲਗਾਏ ਜਾਣਗੇ।

ਬੀਤੇ ਹਫ਼ਤੇ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਨੇ ਬੂਸਟਰ ਸ਼ਾਟ ਲਗਾਏ ਜਾਣ ਦੀ ਜਾਣਕਾਰੀ ਦਿੱਤੀ ਸੀ।

ਸਿਹਤ ਅਧਿਕਾਰੀਆਂ ਦਾ ਕਹਿਣਾ ਸੀ ਕਿ ਗਰੁੱਪ ਸੈਟਿੰਗਸ ਵਿੱਚ ਰਹਿੰਦੇ ਹੋਏ ਵਾਇਰਸ ਦੇ ਫੈਲਾਅ ਦਾ ਵਧੇਰੇ ਖਤਰਾ ਰਹਿੰਦਾ ਹੈ ਅਤੇ ਇਸ ਵਰਗ ਵਿੱਚ ਉਮਰ ਦੇ ਕਾਰਨ ਕਮਜ਼ੋਰ ਐਂਟੀਬੌਡੀ ਰਿਸਪਾਂਸ ਵੀ ਵੇਖਣ ਨੂੰ ਮਿਲ ਸਕਦਾ ਹੈ।

ਜਾਣਕਾਰੀ ਦਿੱਤੀ ਗਈ ਸੀ ਕਿ ਤੀਜੀ ਖੁਰਾਕ ਵਧੇਰੇ ਲਾਭਦਾਇਕ ਸਾਬਿਤ ਹੋ ਸਕਦੀ ਹੈ ਅਤੇ ਇਸ ਨੂੰ ਪਹਿਲੀਆਂ 2 ਖੁਰਾਕਾਂ ਤੋਂ 6 ਮਹੀਨੇ ਬਾਅਦ ਦਿੱਤਾ ਜਾਣਾ ਬਿਹਤਰ ਹੈ।

ਯਾਦ ਰਹੇ ਡਾ. ਬੌਨੀ ਹੈਨਰੀ ਨੇ ਇਮਿਊਨੋਕੰਪਰੋਮਾਈਜਡ ਲੋਕਾਂ ਲਈ ਵੀ ਤੀਜੀ ਖੁਰਾਕ ਪ੍ਰਦਾਨ ਕੀਤੇ ਜਾਣ ਦੇ ਪਲੈਨ ਦਾ ਐਲਾਨ ਕਰ ਦਿੱਤਾ ਹੈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link