12.67C Vancouver
ADS

Mar 20, 2025 7:22 PM - Connect Newsroom

ਬ੍ਰਿਟਿਸ਼ ਕੋਲੰਬੀਆ ਦੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿਚ

Share On
british-columbias-kent-institute-prison-in-the-news-following-inmate-clash
The altercation occurred at the Kent Institute Prison in Agassiz, Vancouver East, on Tuesday.

ਬ੍ਰਿਟਿਸ਼ ਕੋਲੰਬੀਆ ਦੀ ਇਕੋ-ਇੱਕ ਮੈਕਸੀਮਮ ਸਕਿਓਰਟੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿਚ ਹੈ। ਇਸ ਹਫ਼ਤੇ ਇਸ ਜੇਲ੍ਹ ਵਿਚ ਕੈਦੀਆਂ ਵਿਚਕਾਰ ਫਿਰ ਤੋਂ ਝੜਪ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੀ ਹੈ ਜਿਸ ਵਿਚ ਇੱਕ ਕੈਦੀ ਨੂੰ ਜ਼ਖਮੀ ਹੋਣ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ ਸੀ। ਇਹ ਮਾਮਲਾ ਵੈਨਕੂਵਰ ਈਸਟ ਦੇ ਸ਼ਹਿਰ ਅਗਾਸੀਜ਼ ਦੀ ਕੈਂਟ ਇੰਸਟੀਚਿਊਟ ਜੇਲ੍ਹ ਦਾ ਹੈ। ਸੁਧਾਰਾਤਮਕ ਸੇਵਾ ਮੁਤਾਬਕ, ਘਟਨਾ ਮੰਗਲਵਾਰ ਨੂੰ ਵਾਪਰੀ।

ਇਸ ਘਟਨਾ ਵਿਚ ਕੋਈ ਹੋਰ ਕੈਦੀ ਜਾਂ ਜੇਲ੍ਹ ਸਟਾਫ਼ ਜ਼ਖਮੀ ਨਹੀਂ ਹੋਇਆ। ਏਜੰਸੀ ਨੇ ਕਿਹਾ ਕਿ ਹਮਲਾਵਰ ਦੀ ਪਛਾਣ ਕਰਕੇ ਉਸ 'ਤੇ ਬਣਦੀ ਕਾਰਵਾਈ ਵੀ ਕੀਤੀ ਗਈ ਹੈ। ਗੌਰਤਲਬ ਹੈ ਕਿ ਇਸ ਘਟਨਾ ਤੋਂ 4 ਦਿਨ ਪਹਿਲਾਂ ਕੈਂਟ ਜੇਲ੍ਹ ਵਿਚ ਹੀ ਇੱਕ ਕੈਦੀ ਦੀ ਮੌਤ ਦੇ ਸਬੰਧ ਵਿਚ ਕੈਦੀਆਂ ਦੇ ਇੱਕ ਗਰੁੱਪ 'ਤੇ ਦੋਸ਼ ਲਗਾਏ ਗਏ ਹਨ। ਕੈਂਟ ਇੰਸਟੀਚਿਊਟ ਜੇਲ੍ਹ ਬ੍ਰਿਟਿਸ਼ ਕੋਲੰਬੀਆ ਅਤੇ ਯੂਕੋਨ ਦੀ ਇਕਮਾਤਰ ਮੈਕਸੀਮਮ ਸਕਿਓਰਟੀ ਜੇਲ੍ਹ ਹੈ, ਇਹ 1979 ਵਿਚ ਖੋਲ੍ਹੀ ਗਈ ਸੀ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link